ਬਾਬਰੀ ਮਸਜਿਦ ਕੇਸ: ਚਸ਼ਮਦੀਦ ਗਵਾਹ ਦੀ ਮੌਤ !    ਅਮਰੀਕਾ: ਸਿੱਖ ਡਾਕਟਰ ਨੂੰ ਜਾਨੋਂ ਮਾਰਨ ਦੀ ਧਮਕੀ !    ਮੁਕਾਬਲੇ ਵਾਲੀਆਂ ਥਾਵਾਂ ’ਤੇ ਆ ਕੇ ‘ਖ਼ੁਦਕੁਸ਼ੀ’ ਨਾ ਕਰਨ ਨੌਜਵਾਨ: ਵੈਦ !    ਬੰਗਲਾਦੇਸ਼: ਖ਼ੁਦਕੁਸ਼ ਹਮਲੇ ’ਚ ਪਰਿਵਾਰ ਦੇ 8 ਜੀਅ ਮਰੇ !    ਭੇਤਭਰੀ ਹਾਲਤ ਵਿੱਚ ਚੱਲੀ ਗੋਲੀ; ਮੁਲਾਜ਼ਮ ਜ਼ਖਮੀ !    ਬਦਨੌਰ ਵੱਲੋਂ ਸੈਨਿਕ ਬੋਰਡ ਨਾਲ ਮੀਟਿੰਗ !    ਯੂਨੀਵਰਸਿਟੀਆਂ ਦੀ ਭੂਮਿਕਾ ਨੂੰ ਪੁਨਰ ਪ੍ਰਭਾਸ਼ਿਤ ਕਰਨ ਦੀ ਲੋੜ: ਅਪੂਰਵਾਨੰਦ !    ਧੋਖਾਧੜੀ ਕਰਨ ਵਾਲੇ ਬਿਲਡਰਾਂ ਦੀ ਗ੍ਰਿਫ਼ਤਾਰੀ ਲਈ ਲੋਕਾਂ ਤੋਂ ਮੰਗਿਆ ਸਹਿਯੋਗ !    ਨਾਜਾਇਜ਼ ਉਸਾਰੀਆਂ ਦੇ ਮਾਮਲੇ ਵਿੱਚ ਕਸੂਤੇ ਘਿਰੇ ਕੌਂਸਲ ਅਧਿਕਾਰੀ !    ਬੱਚਿਆਂ ਦੇ ਰਿਪੋਰਟ ਕਾਰਡ ਨਾ ਦੇਣ ਕਾਰਨ ਸਕੂਲ ਅੱਗੇ ਧਰਨਾ !    

ਡੀਐਸਪੀ ਦੀ ਅਗਵਾਈ ਹੇਠ ਪੁਲੀਸ ਵੱਲੋਂ ਫਲੈਗ ਮਾਰਚ

Posted On January - 11 - 2017
ਪਟਿਆਲਾ ਵਿੱਚ ਫਲੈਗ ਮਾਰਚ ਕਰਦੇ ਹੋਏ ਪੁਲੀਸ ਅਧਿਕਾਰੀ ਤੇ ਮੁਲਾਜ਼ਮ। -ਫੋਟੋ: ਭੰਗੂ

ਪਟਿਆਲਾ ਵਿੱਚ ਫਲੈਗ ਮਾਰਚ ਕਰਦੇ ਹੋਏ ਪੁਲੀਸ ਅਧਿਕਾਰੀ ਤੇ ਮੁਲਾਜ਼ਮ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 11 ਜਨਵਰੀ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਨਕ ਪੁਲੀਸ ਵੱਲੋਂ ਡੀਐਸਪੀ ਸਿਟੀ-1 ਹੰਸ ਰਾਜ ਦੀ ਅਗਵਾਈ ਹੇਠ ਇਥੋਂ ਦੇ ਕਈ ਹੋਰ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ| ਇਸ ਦੌਰਾਨ ਕਈ ਥਾਣਾ ਤੇ ਚੌਕੀਆਂ ਦੇ ਮੁਖੀਆਂ ਅਤੇ ਮੁਲਾਜ਼ਮਾਂ ਸਮੇਤ ਅਰਧ    ਸੁਰੱਖਿਆ ਬਲਾਂ ਦੇ ਦਰਜਨਾਂ ਮੁਲਾਜ਼ਮਾਂ ਨੇ ਹਿੱਸਾ ਲਿਆ|
ਇਨ੍ਹਾਂ ਵਿੱਚ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਭਿੰਦਰ ਸਿੰਘ ਰੋਮਾਣਾ, ਥਾਣਾ ਲਾਹੌਰੀ ਗੇਟ ਮੁਖੀ ਰਣਜੀਤ ਸਿੰਘ ਬੈਹਣੀਵਾਲ, ਥਾਣਾ ਕੋਤਵਾਲੀ ਦੇ ਮੁਖੀ ਰਾਜੇਸ਼ ਸ਼ਰਮਾ, ਮਾਡਲ ਟਾਊਨ ਚੌਕੀ ਦੇ ਇੰਚਾਰਜ ਗੁਰਨਾਮ ਸਿੰਘ ਅਤੇ ਥਾਣਾ ਡਿਵੀਜ਼ਨ ਨੰਬਰ ਦੋ ਦੇ ਮੁਖੀ ਸੁਰਿੰਦਰ ਭੱਲਾ ਆਪੋ-ਆਪਣੇ ਇਲਾਕਿਆਂ ਦੀ ਪੁਲੀਸ ਫੋਰਸ ਸਮੇਤ ਸ਼ਾਮਲ ਹੋਏ| ਡੀਐਸਪੀ ਹੰਸ ਰਾਜ ਦਾ ਕਹਿਣਾ ਸੀ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਸਮੇਤ ਅਮਨ-ਸ਼ਾਂਤੀ ਬਰਕਰਾਰ ਰੱਖਣ ਸਮੇਤ ਲੋਕਾਂ ਨੂੰ ਚੌਕਸੀ ਲਈ ਜਾਗਰੂਕ ਕਰਨ          ਲਈ ਅਜਿਹੇ ਫਲੈਗ ਮਾਰਚ ਕੀਤੇ ਜਾ ਰਹੇ ਹਨ|


Comments Off on ਡੀਐਸਪੀ ਦੀ ਅਗਵਾਈ ਹੇਠ ਪੁਲੀਸ ਵੱਲੋਂ ਫਲੈਗ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.