ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਧੂਰੀ ਵਿੱਚ ਸ਼ਹਿਰੀ ਵੋਟਰ ਉਮੀਦਵਾਰਾਂ ਦੀ ਜਿੱਤ-ਹਾਰ ਦਾ ਕਰਨਗੇ ਫ਼ੈਸਲਾ

Posted On January - 11 - 2017
ਦਲਵੀਰ ਸਿੰਘ ਗੋਲਡੀ, ਜੱਸੀ ਸੇਖੋਂ, ਹਰੀ ਸਿੰਘ

ਦਲਵੀਰ ਸਿੰਘ ਗੋਲਡੀ, ਜੱਸੀ ਸੇਖੋਂ, ਹਰੀ ਸਿੰਘ

ਪਵਨ ਕੁਮਾਰ ਵਰਮਾ
ਧੂਰੀ, 11 ਜਨਵਰੀ
ਹਲਕਾ ਧੂਰੀ ਵਿੱਚ ਤਿੰਨ ਮੁੱਖ ਰਾਜਸੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤੇ ਹਨ, ਜਿਸ ਨਾਲ ਚੋਣ ਮੁਕਾਬਲਾ ਤਿਕੋਣਾ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ ਅਤੇ ਸ਼ਹਿਰਾਂ ਤੇ ਪਿੰਡਾਂ ਵਿੱਚ ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਮਹਿਜ਼ ਕੁਝ ਵੋਟਾਂ ਦੇ ਫ਼ਰਕ ਨਾਲ ਹੋਣ ਦੀਆਂ ਸੰਭਾਵਨਾਵਾਂ ਦੀ ਚਰਚਾ ਛਿੜੀ ਹੋਈ ਹੈ।
ਇਸ ਹਲਕੇ ਵਿੱਚ ਕੁੱਲ ਇੱਕ ਲੱਖ 48 ਹਜ਼ਾਰ 279 ਵੋਟਰ ਹਨ। ਇਨ੍ਹਾਂ ਵਿੱਚੋਂ 78581 ਪੁਰਸ਼ ਅਤੇ 69689 ਮਹਿਲਾ ਵੋਟਰ ਹਨ। ਮੰਨਿਆ ਜਾ ਰਿਹਾ ਹੈ ਕਿ ਪਿੰਡਾਂ ਵਿੱਚ ਵੋਟ ਬੈਂਕ ਲਗਪਗ ਬਰਾਬਰ ਹੋਣ ਕਾਰਨ ਸ਼ਹਿਰੀਆਂ ਦੀਆਂ ਵੋਟਾਂ ਹੀ ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਕਰਨਗੀਆਂ। ਇਸ ਹਲਕੇ ਵਿੱਚ 1992 ’ਚ ਜਦੋਂ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕੀਤਾ ਸੀ ਤਾਂ ਇਸ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਐਡਵੋਕੇਟ ਧਨਵੰਤ ਸਿੰਘ ਜੇਤੂ ਰਹੇ ਸਨ ਅਤੇ 1997 ਵਿੱਚ ਸੀਪੀਆਈ ਨੂੰ ਇਹ ਸੀਟ ਚੋਣ ਸਮਝੌਤੇ ਵਿੱਚ ਮਿਲਣ ਕਾਰਨ ਐਡਵੋਕੇਟ ਧਨਵੰਤ ਸਿੰਘ ਨੇ ਪਾਰਟੀ ਤੋਂ ਬਾਗ਼ੀ ਹੋ ਕੇ  ਚੋਣ ਲੜੀ ਸੀ ਅਤੇ 28988 ਵੋਟਾਂ ਲੈ ਕੇ ਜੇਤੂ ਰਹੇ। ਉੁਨ੍ਹਾਂ ਨੇ ਅਕਾਲੀ ਦਲ ਦੇ ਸੁਰਿੰਦਰ ਸਿੰਘ ਧੂਰੀ ਨੂੰ 3691 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। 2002 ਵਿੱਚ ਅਕਾਲੀ ਦਲ ਦੇ ਗਗਨਜੀਤ ਸਿੰਘ ਬਰਨਾਲਾ, 2007 ਵਿੱਚ ਆਜ਼ਾਦ ਉਮੀਦਵਾਰ ਇਕਬਾਲ ਸਿੰਘ ਝੂੰਦਾਂ, 2012 ਵਿੱਚ ਕਾਂਗਰਸ ਦੇ ਅਰਵਿੰਦ ਖੰਨਾ ਤੇ 2015 ਵਿੱਚ ਜ਼ਿਮਨੀ ਚੋਣ ਵਿੱਚ ਸੱਤਾਧਾਰੀ ਪਾਰਟੀ ਦੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਿੱਤ ਹਾਸਲ ਹੋਈ ਸੀ। ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਹਲਕੇ ਦੇ ਹੀ ਜੰਮਪਲ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜੋ ਐੱਸ.ਡੀ. ਕਾਲਜ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਧਾਨ ਰਹਿ ਚੁੱਕੇ ਹਨ, ਜਦੋਂਕਿ ਆਮ ਆਦਮੀ ਪਾਰਟੀ ਵੱਲੋਂ ਅਮਰਗੜ੍ਹ ਹਲਕੇ ਦੇ ਰਹਿਣ ਵਾਲੇ ਜਸਵੀਰ ਸਿੰਘ ਜੱਸੀ ਸੇਖੋਂ ਅਤੇ ਅਕਾਲੀ ਦਲ ਵੱਲੋਂ ਨਾਭਾ ਦੇ ਰਹਿਣ ਵਾਲੇ ਹਰੀ ਸਿੰਘ ਪ੍ਰੀਤ ਨਾਭਾ ਨੂੰ ਉਮੀਦਵਾਰ ਬਣਾਇਆ ਗਿਆ ਹੈ ਅਤੇ ਬਹੁਤੇ ਵਰਕਰ ਹਲਕੇ ਤੋਂ ਬਾਹਰਲੇ ਉਮੀਦਵਾਰ ਨੂੰ ਟਿਕਟ ਦਿੱਤੇ ਜਾਣ ਦੇ ਫ਼ੈਸਲੇ ਤੋਂ ਨਾਖੁਸ਼ ਵੀ ਦਿਖਾਈ ਦੇ ਰਹੇ ਹਨ। ਉਧਰ, ਬਸਪਾ ਵੱਲੋਂ ਭੋਲਾ ਸਿੰਘ, ਅਕਾਲੀ ਦਲ (ਅ) ਵੱਲੋਂ ਸੁਰਜੀਤ ਸਿੰਘ ਕਾਲਾਬੂਲਾ ਤੇ ਆਪਣਾ ਪੰਜਾਬ ਪਾਰਟੀ ਵੱਲੋਂ ਕਮਲਜੀਤ ਸਿੰਘ ਟਿੱਬਾ ਨੂੰ ਆਪਣਾ ਉਮੀਦਾਵਰ ਬਣਾਇਆ ਗਿਆ ਹੈ।  ਹਲਕੇ ਵਿੱਚ ਸਾਰੇ ਉਮੀਦਵਾਰਾਂ ਨੂੰ ਵਿਕਾਸ ਦੀ ਘਾਟ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।


Comments Off on ਧੂਰੀ ਵਿੱਚ ਸ਼ਹਿਰੀ ਵੋਟਰ ਉਮੀਦਵਾਰਾਂ ਦੀ ਜਿੱਤ-ਹਾਰ ਦਾ ਕਰਨਗੇ ਫ਼ੈਸਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.