ਸ਼ਹੀਦਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ: ਅਭੈ ਸੰਧੂ !    ਮਨਸਾ ਦੇਵੀ ਨਵਰਾਤਰ ਮੇਲੇ ਲਈ ਹਰਿਆਣਾ ਰੋਡਵੇਜ਼ ਚਲਾਏਗਾ 40 ਬੱਸਾਂ !    ਦਸਵੀਂ ਦਾ ਹਿੰਦੀ ਦਾ ਪੇਪਰ ਲੀਕ !    25 ਆਈਏਐਸ ਤੇ ਇਕ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ !    ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸਕ ਹਵਾਲੇ !    ਆਜ਼ਾਦੀ ਦੇ ਪਰਵਾਨੇ ਦੀ ਗੌਰਵ ਗਾਥਾ !    ਬਿਖੜੇ ਪੈਂਡੇ ਦੇ ਹਮਸਫ਼ਰ !    ਫੁਟਬਾਲ: ਦੋਸਤਾਨਾ ਮੈਚ ਵਿੱਚ ਭਾਰਤ ਨੇ ਕੰਬੋਡੀਆ ਨੂੰ ਹਰਾਇਆ !    ਗੁਰੂ ਹਰਿ ਰਾਏ ਜੀ !    ਲਾਹੌਰ ਹਵਾਈ ਅੱਡੇ ਤੋਂ ਰਾਈਫਲ ਤੇ ਗੋਲੀ ਸਿੱਕੇ ਸਮੇਤ ਇਕ ਕਾਬੂ !    

ਨਸ਼ਿਆਂ ਦੀ ਵੰਡ ਸਖ਼ਤੀ ਨਾਲ ਰੋਕਣ ਦੇ ਆਦੇਸ਼

Posted On January - 12 - 2017

11101CD _NASEEM ZAIDI NEWਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੋਣ ਕਮਿਸ਼ਨ ਨੇ ਕਾਨੂੰਨ ਵਿਵਸਥਾ ਲਾਗੂ ਕਰਨ ਵਾਲੀਆਂ ਏਜੰਸੀਆਂ ਖ਼ਾਸ ਕਰ ਕੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੂੰ ਚੋਣਾਂ ਤੋਂ ਪਹਿਲਾਂ ਪਾਬੰਦੀਸ਼ੁਦਾ ਨਸ਼ਿਆਂ ਦੀ ਸਪਲਾਈ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ। ਐਨਸੀਬੀ, ਸੂਬਾ ਪੁਲੀਸ ਦੇ ਨਸ਼ਾ ਕੰਟਰੋਲ ਬਿਊਰੋ, ਆਮਦਨ ਕਰ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨਾਲ ਬੈਠਕ ਦੌਰਾਨ ਮੁੱਖ ਚੋਣ ਕਮਿਸ਼ਨਰ ਡਾਕਟਰ ਨਸੀਮ ਜ਼ੈਦੀ ਨੇ ਚੋਣਾਂ ਦੌਰਾਨ ਨਸ਼ਿਆਂ ਦੀ ਵਰਤੋਂ ਸਬੰਧੀ ਪ੍ਰਗਟਾਏ ਖ਼ਦਸ਼ਿਆਂ ’ਤੇ ਆਪਣਾ ਧਿਆਨ ਕੇਂਦਰਿਤ ਕੀਤਾ। ਬੈਠਕ ’ਚ ਹਾਜ਼ਰ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਈ ਵਿਰੋਧੀ ਪਾਰਟੀਆਂ ਨੇ ਚੋਣਾਂ ’ਚ ਨਸ਼ਿਆਂ ਅਤੇ ਸ਼ਰਾਬ ਵੰਡਣ ਦੇ ਖ਼ਦਸ਼ੇ ਪ੍ਰਗਟਾਏ ਹਨ ਅਤੇ ਅੱਜ ਇਸ ’ਤੇ ਉਚੇਚੇ ਤੌਰ ’ਤੇ ਚਰਚਾ ਕੀਤੀ ਗਈ। ਚੋਣ ਕਮਿਸ਼ਨ ਨੇ ਸਾਰੀਆਂ ਏਜੰਸੀਆਂ ਨੂੰ ਕਿਹਾ ਹੈ ਕਿ ਉਹ ਨਸ਼ਿਆਂ ’ਤੇ ਨੱਥ ਪਾ ਕੇ ਵੋਟਰਾਂ ’ਚ ਭਰੋਸਾ ਬਹਾਲ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਲਾਲਚ ’ਚ ਆ ਕੇ ਵੋਟ ਨਾ ਪਾਉਣ ਲਈ ਪ੍ਰੇਰਿਤ ਕਰਨ। ਚੋਣਾਂ ਦੇ ਪ੍ਰਬੰਧਾਂ ਤੋਂ ਇਲਾਵਾ ਕਮਿਸ਼ਨ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਫੜੇ ਗਏ ਨਸ਼ਿਆਂ, ਸ਼ਰਾਬ ਅਤੇ ਨਕਦੀ ਬਾਰੇ ਜਾਣਕਾਰੀ ਦਿੱਤੀ ਗਈ।


Comments Off on ਨਸ਼ਿਆਂ ਦੀ ਵੰਡ ਸਖ਼ਤੀ ਨਾਲ ਰੋਕਣ ਦੇ ਆਦੇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.