ਚੰਡੀਗੜ੍ਹ ਵਿੱਚ ਵਿੱਤ ਵਿਭਾਗ ਦੇ ਦੋ ਅਹਿਮ ਅਹੁਦੇ ਖਾਲੀ !    ਦਾਖ਼ਲਾ ਰੱਦ ਕਰਨ ਦੇ ਵਿਰੋਧ ’ਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ !    ਸਿੱਖਿਆ ਅਫਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ !    ਅਕਾਲੀਆਂ ਦੇ ਸੱਤਾ ’ਚੋਂ ਸਫ਼ਾਏ ਨਾਲ ਗੈਂਗਸਟਰਾਂ ਦਾ ਅੰਤ ਨਿਸ਼ਚਿਤ: ਭੱਠਲ !    ਸਕੂਲ ਬੋਰਡ ਨੇ ਬਾਰ੍ਹਵੀਂ ਦੇ ਰੋਲ ਨੰਬਰ ਵੈੱਬਸਾਈਟ ਉੱਤੇ ਕੀਤੇ ਅਪਲੋਡ !    ਸਮ੍ਰਿਤੀ ਇਰਾਨੀ ਦੇ ਨੰਬਰ ਜਨਤਕ ਕਰਨ ’ਤੇ ਰੋਕ !    ਮੋਦੀ ਨੇ ਐਚ1ਬੀ ਵੀਜ਼ਿਆਂ ਦਾ ਮੁੱਦਾ ਅਮਰੀਕੀ ਸੰਸਦ ਮੈਂਬਰਾਂ ਅੱਗੇ ਰੱਖਿਆ !    ਕਾਂਗਰਸੀ ਆਗੂ ਖ਼ਿਲਾਫ਼ ਕੇਸ ਦਰਜ !    ਮਨੋਜ ਤਿਵਾੜੀ ਦਾ ਹੈਲੀਕਾਪਟਰ ਹੰਗਾਮੀ ਹਾਲਤ ’ਚ ਉਤਾਰਿਆ !    ਮਹਾਰਾਣੀ ਜਿੰਦ ਕੌਰ ਦਾ ਕੰਧ ਚਿੱਤਰ !    

ਨਾਜਾਇਜ਼ ਸ਼ਰਾਬ ਅਤੇ ਭੁੱਕੀ ਸਣੇ ਤਿੰਨ ਕਾਬੂ

Posted On January - 11 - 2017
ਕਾਬੂ ਕੀਤੇ ਗਏ ਮੁਲਜ਼ਮ । -ਫੋਟੋ: ਹਰਜੀਤ ਸਿੰਘ

ਕਾਬੂ ਕੀਤੇ ਗਏ ਮੁਲਜ਼ਮ । -ਫੋਟੋ: ਹਰਜੀਤ ਸਿੰਘ

ਪੱਤਰ ਪ੍ਰੇਰਕ
ਖਨੌਰੀ, 11 ਜਨਵਰੀ
ਐਸ.ਐਚ.ਓ. ਖਨੌਰੀ ਇੰਸਪੈਕਟਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਕੀਤੀ ਜਾ ਰਹੀ ਗਸ਼ਤ ਦੌਰਾਨ ਹੌਲਦਾਰ ਬਿਕਰਮ ਸਿੰਘ ਨੇ ਚੈਕਿੰਗ ਦੌਰਾਨ ਪਿੰਡ ਹੋਤੀਪੁਰ ਵਿੱਚ ਮੇਜਰ ਸਿੰਘ ਅਤੇ ਭੋਲਾ ਸਿੰਘ ਵਾਸੀਅਨ ਫੂਲਦ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 24 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਖਨੌਰੀ ਵਿੱਚ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ  ਹੈ।
ਇਸੇ ਤਰ੍ਹਾਂ ਸਬ-ਇੰਸਪੈਟਰ ਮਾਲਵਿੰਦਰ ਸਿੰਘ ਅਤੇ ਹੌਲਦਾਰ ਗੁਰਪ੍ਰੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਬਾਹੱਦ ਪਿੰਡ ਬਨਰਾਸੀ ਵਿੱਚ ਸ਼ਰਾਰਤੀ ਅਨਸਰਾਂ ਦੀ ਚੈਕਿੰਗ ਸਬੰਧੀ ਨਾਕਾ ਲਗਾਇਆ ਹੋਇਆ ਸੀ ਜਿਸ ਦੌਰਾਨ ਸ਼ੱਕ ਦੇ ਆਧਾਰ ’ਤੇ ਹਰਜਿੰਦਰ ਸਿੰਘ ਉਰਫ਼ ਹੀਰਾ ਵਾਸੀ ਖਨੌਰੀ ਨੂੰ ਰੋਕ ਕੇ ਉਸ ਦੇ ਥੈਲੇ ਦੀ ਚੈਕਿੰਗ ਕੀਤੀ ਗਈ ਜਿਸ ਵਿੱਚੋਂ 5 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਇਸ ਸਬੰਧੀ ਥਾਣਾ ਖਨੌਰੀ ਵਿੱਚ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।


Comments Off on ਨਾਜਾਇਜ਼ ਸ਼ਰਾਬ ਅਤੇ ਭੁੱਕੀ ਸਣੇ ਤਿੰਨ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.