ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਪਰਵਾਸੀ ਮਜ਼ਦੂਰ ਨੂੰ ਗੋਲੀ ਮਾਰ ਕੇ ਚੋਰ ਫਰਾਰ

Posted On January - 12 - 2017

ਖੇਤਰੀ ਪ੍ਰਤੀਨਿਧ
ਜਲੰਧਰ, 11 ਜਨਵਰੀ
ਫੋਕਲ ਪੁਅਇੰਟ ’ਚ ਅੱਜ ਇਕ ਫੈਕਟਰੀ ’ਚ ਤੜਕੇ ਚੋਰ ਨਾਲ ਹੋਈ ਹੱਥੋ-ਪਾਈ ਦੌਰਾਨ ਪਰਵਾਸੀ ਮਜ਼ਦੂਰ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਮਜ਼ਦੂਰ ਦੀ ਪਛਾਣ ਦੀਪਕ ਵਜੋ ਹੋਈ ਹੈ ਅਤੇ ਨੇੜਿਓਂ ਚੱਲਣ ਕਾਰਨ ਗੋਲੀ ਉਸ ਦੇ ਢਿੱਡ ’ਚੋ ਆਰ-ਪਾਰ ਲੰਘ ਗਈ। ਦੀਪਕ ਹਾਲੇ ਹੋਸ਼ ’ਚ ਨਹੀਂ ਆਇਆ ਹੈ ਅਤੇ ਉਸ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
ਥਾਣਾ ਡਿਵੀਜ਼ਨ 8 ਦੇ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਫੋਕਲ ਪੁਆਇੰਟ ਸਥਿਤ ਐਮ.ਕੇ ਟਰੇਡਿੰਗ ਨਾਮੀਂ ਫੈਕਟਰੀ ਦੇ ਨਾਲ ਬਣੇ ਕਮਰਿਆਂ ’ਚ ਪ੍ਰਵਾਸੀ ਮਜ਼ਦੂਰ ਆਪਣੇ ਪਰਿਵਾਰ ਸਮੇਤ ਰਹਿੰਦਾ ਹੈ ਅਤੇ ਬੀਤੀ ਰਾਤ ਇਕ ਚੋਰ ਤਾਲਾ ਤੋੜ ਕੇ ਫੈਕਟਰੀ ’ਚ ਦਾਖਲ ਹੋ ਗਿਆ ਅਤੇ ਖੜਾਕ ਸੁਣ ਕੇ ਦੀਪਕ ਵੀ ਫੈਕਟਰੀ ’ਚ ਚਲਾ ਗਿਆ।
ਉਨ੍ਹਾਂ ਦੱਸਿਆ ਕਿ ਚੋਰ ਅਤੇ ਦੀਪਕ ਦੀ ਹੱਥੋਪਾਈ ਹੋ ਗਈ ਅਤੇ ਇਸੇ ਦੌਰਾਨ ਚੋਰ ਨੇ ਗੋਲੀ ਚਲਾ ਦਿੱਤੀ ਜੋ ਦੀਪਕ ਦੇ ਢਿੱਡ ’ਚ ਵੱਜ ਕੇ ਅੱਗੇ ਨਿਕਲ ਗਈ। ਇਸ ਤੋਂ ਬਾਅਦ ਚੋਰ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ ਅਤੇ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


Comments Off on ਪਰਵਾਸੀ ਮਜ਼ਦੂਰ ਨੂੰ ਗੋਲੀ ਮਾਰ ਕੇ ਚੋਰ ਫਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.