ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਪਸ਼ੂ ਪਾਲਣ ਕਿੱਤਿਆਂ ਲਈ ਪੁਰਸਕਾਰ ਦੇਣ ਸਬੰਧੀ ਅਰਜ਼ੀਆਂ ਮੰਗੀਆਂ

Posted On January - 11 - 2017

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਜਨਵਰੀ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ ਪਸ਼ੂ ਪਾਲਣ ਕਿੱਤਿਆਂ  ਵਿੱਚ ਪ੍ਰਗਤੀਸ਼ੀਲ ਅਤੇ ਮੋਹਰੀ ਕਿਸਾਨਾਂ ਨੂੰ ਇਸ ਵਰ੍ਹੇ ਦੇ ਪੁਰਸਕਾਰ ਦੇਣ ਲਈ ਅਰਜ਼ੀਆਂ ਮੰਗੀਆਂ ਗਈਆਂ। ਯੂਨੀਵਰਸਿਟੀ ਵੱਲੋਂ ਇਨ੍ਹਾਂ ਚਾਰ ਇਨਾਮਾਂ ਵਿੱਚ ਨਕਦ ਰਾਸ਼ੀ, ਸਨਮਾਨ ਪੱਤਰ ਅਤੇ ਸ਼ਾਲ ਭੇਟ ਕੀਤੇ ਜਾਣਗੇ। ਇਸ ਲਈ ਪਸ਼ੂ ਪਾਲਣ ਕਿੱਤੇ ਨਾਲ ਜੁੜੇ ਪੇਂਡੂ ਇਕਾਈਆਂ ਦੇ ਪਸ਼ੂ ਪਾਲਕ 30 ਜਨਵਰੀ ਤੱਕ ਆਪਣੇ ਬਿਨੈ ਪੱਤਰ ਨਿਰਦੇਸ਼ਕ ਪਸਾਰ ਸਿੱਖਿਆ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਦਫ਼ਤਰ ਵਿੱਚ ਪੂਰੇ ਵੇਰਵੇ ਸਹਿਤ ਭਰ ਕੇ ਭੇਜ ਸਕਦੇ ਹਨ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਹਰੀਸ਼ ਕੁਮਾਰ ਵਰਮਾ ਨੇ ਕਿਹਾ ਕਿ ਡੇਅਰੀ ਖੇਤਰ ਵਿੱਚ ਗਾਵਾਂ ਅਤੇ ਮੱਝਾਂ ਦੇ ਪਸ਼ੂ ਪਾਲਕਾਂ ਨੂੰ ਵੱਖ-ਵੱਖ ਇਨਾਮ ਦਿੱਤੇ ਜਾਣਗੇ। ਇਨਾਮਾਂ ਦੀ ਨਕਦ ਰਾਸ਼ੀ ਗਾਵਾਂ ਤੇ ਮੱਝਾਂ ਦੇ ਡੇਅਰੀ ਫਾਰਮ ਲਈ 21000 ਰੁਪਏ, ਮੁਰਗੀ ਪਾਲਣ ਲਈ 11000 ਰੁਪਏ ਅਤੇ ਬੱਕਰੀ ਪਾਲਣ ਲਈ 5100 ਰੁਪਏ ਹੋਵੇਗੀ। ਚਾਹਵਾਨ ਸੱਜਣ ਬਿਨੈ ਪੱਤਰ ਪ੍ਰਾਪਤ ਕਰਨ ਲਈ ’ਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਤੋਂ ਇਲਾਵਾ ਆਪਣੇ ਜ਼ਿਲ੍ਹੇ ਦੇ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਡਿਪਟੀ ਡਾਇਰੈਕਟਰ ਮੱਛੀ ਪਾਲਣ, ਜਨਰਲ ਮੈਨੇਜਰ ਸਹਿਕਾਰੀ ਅਤੇ ਪ੍ਰਾਈਵੇਟ ਮਿਲਕ ਪਲਾਂਟ ਨਾਲ ਸੰਪਰਕ ਕਰ ਸਕਦੇ ਹਨ। ਡਾ. ਵਰਮਾ ਨੇ ਕਿਹਾ ਕਿ ਪ੍ਰਾਪਤ ਅਰਜ਼ੀਆਂ ਦੀ ਮੁਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਵੱਖ-ਵੱਖ ਫਾਰਮਾਂ ’ਤੇ ਅਪਣਾਈਆਂ ਜਾਣ ਵਾਲੀਆਂ ਅਤੇ ਕਿਸਾਨਾਂ ਵੱਲੋਂ ਆਪਣੇ ਤੌਰ ਤੇ ਵਿਕਸਿਤ ਨਵੀਨਤਮ ਤਕਨੀਕਾਂ ਦਾ ਮੁਆਇਨਾ ਕਰੇਗੀ ਅਤੇ ਜੇਤੂ ਪਸ਼ੂ ਪਾਲਕਾਂ ਦਾ ਫ਼ੈਸਲਾ ਕਰੇਗੀ। ਪੁਰਸਕਾਰ ਜੇਤੂਆਂ ਨੂੰ ਇੱਕ ਵਿਸ਼ੇਸ਼ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ।


Comments Off on ਪਸ਼ੂ ਪਾਲਣ ਕਿੱਤਿਆਂ ਲਈ ਪੁਰਸਕਾਰ ਦੇਣ ਸਬੰਧੀ ਅਰਜ਼ੀਆਂ ਮੰਗੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.