ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਪਾਰਟੀਆਂ ਦੇ ਫੰਡਾਂ ਨੂੰ ਆਈਟੀ ਤੋਂ ਛੋਟ ਖ਼ਿਲਾਫ਼ ਪਟੀਸ਼ਨ ਖ਼ਾਰਜ

Posted On January - 11 - 2017

ਨਵੀਂ ਦਿੱਲੀ, 11 ਜਨਵਰੀ
ਸਿਆਸੀ ਪਾਰਟੀਆਂ ਨੂੰ ਮਿਲਦੇ ਦਾਨ ’ਤੇ ਇਨਕਮ ਟੈਕਸ ਤੋਂ ਛੋਟ ਖ਼ਿਲਾਫ਼ ਪਾਈ ਗਈ ਜਨਹਿੱਤ ਪਟੀਸ਼ਨ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ। ਚੀਫ਼ ਜਸਟਿਸ ਜੇ. ਐਸ. ਖੇਹਰ ਅਤੇ ਜਸਟਿਸ ਡੀ. ਵਾਈ. ਚੰਦਰਚੂੜ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਆਮਦਨ ਕਰ ਛੋਟ ਦੇਣ ਦਾ ਫ਼ੈਸਲਾ ‘ਕਾਰਜਪਾਲਿਕਾ’ ਦਾ ਹੈ ਅਤੇ ਇਸ ਨਾਲ ਸੰਵਿਧਾਨ ਦੀ ਕੋਈ ਉਲੰਘਣਾ ਨਹੀਂ ਹੁੰਦੀ। ਵਕੀਲ ਐਮ ਐਲ ਸ਼ਰਮਾ ਵੱਲੋਂ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਬੈਂਚ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਆਮਦਨ ਕਰ ਐਕਟ ਅਤੇ ਲੋਕ ਪ੍ਰਤੀਨਿਧਤਾ ਕਾਨੂੰਨ ਨਾਲ ਸਬੰਧਤ ਧਾਰਾਵਾਂ ਦੀ ਵੀ ਕੋਈ ਉਲੰਘਣਾ ਨਹੀਂ ਹੁੰਦੀ। -ਪੀਟੀਆਈ


Comments Off on ਪਾਰਟੀਆਂ ਦੇ ਫੰਡਾਂ ਨੂੰ ਆਈਟੀ ਤੋਂ ਛੋਟ ਖ਼ਿਲਾਫ਼ ਪਟੀਸ਼ਨ ਖ਼ਾਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.