ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਪਿੰਡ ਘੋਲੂਮਾਜਰਾ ’ਚ ਅਕਾਲੀ-ਭਾਜਪਾ ਸਮਰਥਕਾਂ ਵੱਲੋਂ ਹੁੱਲੜਬਾਜ਼ੀ

Posted On January - 12 - 2017
ਪਿੰਡ ਘੋਲੂਮਾਜਰਾ ਵਿੱਚ ਨੌਜਵਾਨਾਂ ਵੱਲੋਂ ਕੀਤੀ ਹੁੱਲੜਬਾਜ਼ੀ ਬਾਰੇ ਦੱਸਦੇ ਹੋਏ ਪਿੰਡ ਵਾਸੀ।- ਫੋਟੋ: ਭੱਟੀ

ਪਿੰਡ ਘੋਲੂਮਾਜਰਾ ਵਿੱਚ ਨੌਜਵਾਨਾਂ ਵੱਲੋਂ ਕੀਤੀ ਹੁੱਲੜਬਾਜ਼ੀ ਬਾਰੇ ਦੱਸਦੇ ਹੋਏ ਪਿੰਡ ਵਾਸੀ।- ਫੋਟੋ: ਭੱਟੀ

ਪੱਤਰ ਪ੍ਰੇਰਕ
ਲਾਲੜੂ, 11 ਜਨਵਰੀ
ਨਗਰ ਪੰਚਾਇਤ ਲਾਲੜੂ ਅਧੀਨ ਆਉਂਦੇ ਪਿੰਡ ਘੋਲੂਮਾਜਰਾ ਵਿੱਚ ਬੀਤੀ ਰਾਤ ‘ਆਪ’ ਦੀ ਮੀਟਿੰਗ ਦੌਰਾਨ ਮੋਟਰਸਾਈਕਲ ਸਵਾਰ ਅਕਾਲੀ-ਭਾਜਪਾ ਸਮਰਥਕਾਂ ਨੇ ਕਥਿਤ ਤੌਰ ’ਤੇ ਹੁੱਲੜਬਾਜ਼ੀ ਕੀਤੀ ਤੇ ਪਟਾਕੇ ਚਲਾਏ। ਇਸ ਦੇ ਰੋਸ ਵਜੋਂ ‘ਆਪ’ ਸਮਰਥਕਾਂ ਨੇ  ਅਕਾਲੀ ਭਾਜਪਾ ਉਮੀਦਵਾਰ ਐਨ. ਕੇ. ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ। ਸਥਿਤ ਨਾਜ਼ੁਕ ਹੁੰਦੀ ਵੇਖ ਕੇ ਪਿੰਡ ਦੇ ਕੁਝ ਸੂਝਵਾਨ ਵਿਅਕਤੀਆਂ ਨੇ ਮੌਕੇ ਦੀ ਨੂੰ ਸੰਭਾਲਿਆ ਅਤੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੇ ਜਾਣ ਦਾ ਫੈਸਲਾ ਲਿਆ।
ਪਿੰਡ ਘੋਲੂਮਾਜਰਾ ਨਿਵਾਸੀ ਰਜਿੰਦਰ ਸਿੰਘ, ਸੁਭਾਸ ਚੰਦ, ਸ਼ਮੀ ਚੌਧਰੀ, ਨਰਿੰਦਰ ਕੁਮਾਰ ਸ਼ਰਮਾ, ਰਾਮ ਪਾਲ, ਮੋਹਨ ਸਿੰਘ ਆਦਿ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਅੱਠ ਵਜੇ ਪਿੰਡ ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਸਰਬਜੀਤ ਕੌਰ ਦੀ ਅਗਵਾਈ ਹੇਠ ਚੋਣ ਮੀਟਿੰਗ ਚੱਲ ਰਹੀ ਸੀ। ਇਸੇ ਦੌਰਾਨ ਅਕਾਲੀ ਭਾਜਪਾ ਦੇ ਉਮੀਦਵਾਰ ਤੇ ਹਲਕਾ ਵਿਧਾਇਕ ਐਨ.ਕੇ.ਸ਼ਰਮਾ ਵੀ ਚੋਣ ਮੀਟਿੰਗ ਕਰਨ ਲਈ ਪਿੰਡ ਵਿਚ ਪੁੱਜ ਗਏ, ਜਿਨ੍ਹਾਂ ਦੀ ਅਗਵਾਈ ਕੁਝ ਮੋਟਰਸਾਈਕਲ ਸਵਾਰ ਨੌਜਵਾਨ ਕਰ ਰਹੇ ਸੀ। ਜਿਵੇਂ ਹੀ ਉਹ ਆਮ ਆਦਮੀ ਪਾਰਟੀ ਦੀ ਚੱਲ ਰਹੀ ਮੀਟਿੰਗ ਨੇੜੇ ਪੁੱਜੇ ਤਾਂ ਇਨ੍ਹਾਂ ਨੌਜਵਾਨਾਂ ਨੇ ਕਥਿਤ ਤੌਰ ’ਤੇ ਮੋਟਰਸਾਈਕਲ ਰਾਹੀਂ ਪਟਾਕੇ ਵਜਾਏ ਤੇ ਹੁੂਟਿੰਗ ਕੀਤੀ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਉਨ੍ਹਾਂ ਦੱਸਿਆ ਕਿ ਕੁੱਝ ਦੇਰ ਬਾਅਦ ਜਦੋਂ ਹਲਕਾ ਵਿਧਾਇਕ ਦਾ ਕਾਫਲਾ ਵਾਪਸ ਉਸੇ ਰਸਤੇ ਰਾਹੀਂ ਆਇਆ ਤਾਂ ਪਿੰਡ ਵਾਸੀਆਂ ਨੇ ਗੁੱਸੇ ਵਿਚ  ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਦੇ ਰੋਸ ਨੂੰ ਵੇਖਦਿਆਂ ਐਨ.ਕੇ.ਸ਼ਰਮਾ ਨੂੰ ਦੂਜੇ ਰਸਤੇ ਰਾਹੀਂ ਜਾਣਾ ਪਿਆ।
ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਉਕਤ ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਪੂਰੇ ਮਾਮਲੇ ਦੀ ਵੀਡੀਓ ਰਿਕਾਰਡਿੰਗ ਹੈ, ਜੋ ਸਬੂਤ ਵਜੋਂ ਪੇਸ਼ ਕੀਤੀ ਜਾਵੇਗੀ।


Comments Off on ਪਿੰਡ ਘੋਲੂਮਾਜਰਾ ’ਚ ਅਕਾਲੀ-ਭਾਜਪਾ ਸਮਰਥਕਾਂ ਵੱਲੋਂ ਹੁੱਲੜਬਾਜ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.