ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਪਿੰਡ ਭਿੰਡਰ ਦੀਆਂ ਪੰਚਾਇਤਾਂ ’ਤੇ ਸਰਕਾਰੀ ਗਰਾਂਟਾਂ ਵਿੱਚ ਗਬਨ ਦੇ ਦੋਸ਼

Posted On January - 11 - 2017
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਚਰਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀ। -ਫੋਟੋ: ਸੱਗੂ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਚਰਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀ। -ਫੋਟੋ: ਸੱਗੂ

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 11 ਜਨਵਰੀ
ਸਥਾਨਕ ਰਈਆ ਨੇੜਲੇ ਪਿੰਡ ਭਿੰਡਰ ਦੀਆਂ ਪੰਚਾਇਤਾਂ ’ਤੇ 2003 ਤੋਂ 2013 ਤੱਕ ਦੇ ਅਰਸੇ ਦੌਰਾਨ ਸਰਕਾਰੀ ਗਰਾਂਟਾਂ ਵਿੱਚ ਕੀਤੇ ਗਏ ਗਬਨ ਨੂੰ ਸਾਬਤ ਕਰਨ ਦਾ ਦਾਅਵਾ ਕਰਦਿਆਂ ਪਿੰਡ ਵਾਸੀਆਂ ਚਰਨਦੀਪ ਸਿੰਘ ਭਿੰਡਰ, ਗੁਰਦੇਵ ਸਿੰਘ ਸੰਧੂ, ਗੁਰਿੰਦਰਜੀਤ ਸਿੰਘ, ਜੈਲ ਸਿੰਘ ਪੰਚ, ਰਾਜਦੀਪ ਸਿੰਘ ਸਿੱਧੂ ਆਦਿ ਨੇ ਅੱਜ ਅੰਮ੍ਰਿਤਸਰ ਵਿੱਚ ਕਰਵਾਈ ਪ੍ਰੈਸ ਕਾਨਫਰੰਸ ਦੌਰਾਨ ਦੋਸ਼ ਲਾਇਆ ਹੈ ਕਿ ਬੀਡੀਓ, ਡੀਡੀਪੀਓ ਤੋਂ ਲੈ ਕੇ ਉਪ ਮੁੱਖ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਤੱਕ ਗੁਹਾਰ ਲਗਾਉਣ ਦੇ ਬਾਵਜੂਦ ਵੀ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਚਰਨਦੀਪ ਭਿੰਡਰ ਨੇ ਦੱਸਿਆ ਕਿ ਪਿੰਡ ਭਿੰਡਰ ਵਿੱਚ 2003 ਤੋਂ 2008 ਤੱਕ ਦੇ ਸਮੇਂ ਦੌਰਾਨ ਪਿੰਡ ਦੀ ਪੰਚਾਇਤ ਵੱਲੋਂ 21,94,478/- ਰੁਪਏ ਦਾ ਅਤੇ 2008 ਤੋਂ 2013 ਤੱਕ ਪੰਚਾਇਤ ਵੱਲੋਂ 17,80,206 ਰੁਪਏ ਦੇ ਗਬਨ ਦੇ ਦੋ ਮਾਮਲੇ ਸਾਬਤ ਹੋ ਚੁੱਕੇ ਹਨ, ਪਰ ਹੋਈਆਂ ਵੱਖ ਵੱਖ ਜਾਂਚਾਂ ਤੋਂ ਬਾਅਦ ਵੀ ਕਥਿਤ ਦੋਸ਼ੀਆਂ ਪਾਸੋਂ ਗਬਨ ਦੀ ਰਿਕਵਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਾਥ ਦੇਣ ਵਾਲੇ ਪਿੰਡ ਦੇ ਬਜ਼ੁਰਗਾਂ ਤੇ ਨੌਜਵਾਨਾਂ ਨੂੰ ਸਰਕਾਰੀ ਵਿਭਾਗਾਂ ਵੱਲੋਂ ਖੱਜਲਖੁਆਰ ਤੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਚਰਨਦੀਪ ਸਿੰਘ ਨੇ ਕਿਹਾ ਕਿ ਉਹ ਹੁਣ ਤੱਕ 4 ਨਾਜਾਇਜ਼ ਕੇਸਾਂ ਵਿੱਚੋਂ ਤਿੰਨ ਵਿੱਚ ਬਰੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਰ ਉਨ੍ਹਾਂ ਨੂੰ ਸਰਕਾਰ ਜਾਂ ਪ੍ਰਸ਼ਾਸਨ ਪਾਸੋਂ  ਕੋਈ ਇਨਸਾਫ ਨਾ ਮਿਲ਼ਿਆ ਅਤੇ ਕਥਿਤ ਪੰਚਾਇਤਾਂ ਦੇ ਸਰਪੰਚਾਂ ਦੇ ਖਿਲਾਫ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਇਹ ਮਾਮਲਾ ਹਾਈ ਕੋਰਟ ਤੱਕ ਲੈ ਕੇ ਜਾਣਗੇ।


Comments Off on ਪਿੰਡ ਭਿੰਡਰ ਦੀਆਂ ਪੰਚਾਇਤਾਂ ’ਤੇ ਸਰਕਾਰੀ ਗਰਾਂਟਾਂ ਵਿੱਚ ਗਬਨ ਦੇ ਦੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.