ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਪੁਸਤਕ ਵਿਕਰੀ ਕੇਂਦਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

Posted On January - 11 - 2017
ਮੰਗ ਪੱਤਰ ਸੌਂਪਣ ਪਹੁੰਚੇ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ। -

ਮੰਗ ਪੱਤਰ ਸੌਂਪਣ ਪਹੁੰਚੇ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ। –

ਪੱਤਰ ਪ੍ਰੇਰਕ
ਲੁਧਿਆਣਾ, 11 ਜਨਵਰੀ
ਜਨਚੇਤਨਾ ਪੁਸਤਕ ਭੰਡਾਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ  ਲਈ ਅੱਜ ਵੱਖ-ਵੱਖ ਜਨਤਕ-ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੁਲੀਸ ਕਮਿਸ਼ਨਰ ਅਤੇ ਏ.ਡੀ.ਸੀ. ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ। ਜਥੇਬੰਦੀਆਂ ਨੇ ਮੰਗ ਕੀਤੀ ਕਿ ਜਨਚੇਤਨਾ ਦੀ ਪ੍ਰਬੰਧਕ ਬਿੰਨੀ ਵੱਲੋਂ ਪੁਲੀਸ ਥਾਣਾ ਡਿਵੀਜ਼ਨ ਨੰਬਰ 5 ’ਤੇ ਦਿੱਤੀ ਗਈ ਸ਼ਿਕਾਇਤ ’ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਨਚੇਤਨਾ, ਪੁਸਤਕ ਵਿਕਰੀ ਕੇਂਦਰ ਅਤੇ ਇਸ ਦੀ ਪ੍ਰਬੰਧਕ ਬਿੰਨੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਦੁਕਾਨ ਤੋਂ ਚੋਰੀ ਕੀਤੀਆਂ ਕਿਤਾਬਾਂ ਵਾਪਿਸ ਕਰਵਾਈਆਂ ਜਾਣ।
ਜਮਹੂਰੀ ਜਥੇਬੰਦੀਆਂ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਕੋਲ ਦੁਕਾਨ ਤੋਂ ਕਿਤਾਬਾਂ ਜ਼ਬਤ ਕਰਨ, ਦੁਕਾਨ ਨੂੰ ਸੀਲ ਕਰਨ, ਦੁਕਾਨ ਦੀ ਪ੍ਰਬੰਧਕ ਅਤੇ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਸੀ। ਬਿਨਾਂ ਕਿਸੇ ਸ਼ਿਕਾਇਤ, ਜਾਂਚ ਪੜਤਾਲ, ਅਦਾਲਤ ਜਾਂ ਅਫ਼ਸਰਾਂ ਦੇ ਹੁਕਮਾਂ ਤੋਂ ਇਹ ਨਾਜਾਇਜ਼ ਅਤੇ ਗੈਰਕਨੂੰਨੀ ਕਾਰਵਾਈ ਕੀਤੀ ਗਈ।
ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਘੋਰ ਉਲੰਘਣਾ ਕਰਦੇ ਹੋਏ ਪੁਲੀਸ ਨੇ ਬਿੰਨੀ ਦੀ ਸ਼ਿਕਾਇਤ ਉੱਤੇ ਅਜੇ ਤੱਕ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਹੈ। ਇਸ ਸਭ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਧਰਮਾਂ ਦੇ ਨਾਂ ’ਤੇ ਲੋਕਾਂ ਨੂੰ ਆਪਸ ਵਿੱਚ ਵੰਡਣ-ਲੜਾਉਣ ਵਾਲੀਆਂ ਪਾਰਟੀਆਂ, ਜਥੇਬੰਦੀਆਂ ਤੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਜਨਚੇਤਨਾ, ਲੁਧਿਆਣਾ ਦੀ ਪ੍ਰਬੰਧਕ ਬਿੰਨੀ, ਨੌਜਵਾਨ ਭਾਰਤ ਸਭਾ ਦੀ ਆਗੂ ਰਵਿੰਦਰ ਅਤੇ ਸ਼ਿਵਾਨੀ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਸਤੀਸ਼ ਸਚਦੇਵਾ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਸੁਰਿੰਦਰ ਸਿੰਘ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਰੁਣ ਕੁਮਾਰ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਦਲਬੀਰ ਕਟਾਣੀ, ਕਾਮਾਗਾਟਾ ਮਾਰੂ ਯਾਦਗਾਰੀ ਕਮੇਟੀ ਦੇ ਆਗੂ ਜਸਦੇਵ ਲਲਤੋਂ, ਕਾਰਖਾਨਾ ਮਜ਼ਦੂਰ ਯੂਨੀਅਨ ਦੇ ਆਗੂ ਰਾਜਵਿੰਦਰ, ਸਰਵ ਸਾਂਝਾ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ, ਇਨਕਲਾਬੀ ਨੌਜਵਾਨ-ਵਿਦਿਆਰਥੀ ਮੰਚ ਵੱਲੋਂ ਵਿਨੋਦ ਕੁਮਾਰ ਤੇ ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਦੇ ਆਗੂ ਹਰਪ੍ਰੀਤ ਜੀਰਖ ਆਦਿ ਹਾਜ਼ਰ ਸਨ।


Comments Off on ਪੁਸਤਕ ਵਿਕਰੀ ਕੇਂਦਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.