ਵਿਦੇਸ਼ ਸਕੱਤਰ ਦੇ ਅਹੁਦੇ ਦੀ ਮਿਆਦ ਵਧਾਈ !    ਸੁਪਰੀਮ ਕੋਰਟ ਨੇ ਨਸ਼ਿਆਂ ਖ਼ਿਲਾਫ਼ ਚੁੱਕੇ ਕਦਮਾਂ ਬਾਰੇ ਪੁੱਛਿਆ !    ਗੁਪਤ ਕੋਡਾਂ ਰਾਹੀਂ ਵੋਟਰਾਂ ਨੂੰ ਆਟਾ, ਚਾਵਲ ਤੇ ਸ਼ਰਾਬ ਵੰਡਣ ਦੀ ਚਰਚਾ !    ਟੈਸਟ ਰੈਂਕਿੰਗਜ਼: ਪਾਕਿਸਤਾਨ ਨੂੰ ਪਛਾੜ ਕੇ ਨਿਊਜ਼ੀਲੈਂਡ ਪੰਜਵੇਂ ਨੰਬਰ ’ਤੇ !    ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ‘ਕਲੀਨ ਸਵੀਪ’ !    ਪੰਜਾਬ ’ਚ ਤਿੰਨ-ਧਿਰੀ ਮੁਕਾਬਲਾ ਦੱਸਣ ਪਿੱਛੇ ਡੂੰਘੀ ਸਾਜ਼ਿਸ਼: ਅਨੰਦ ਸ਼ਰਮਾ !    ਹੈਰੋਇਨ ਸਮੇਤ ਨੌਜਵਾਨ ਕਾਬੂ !    ਸ਼੍ਰੋਮਣੀ ਅਕਾਲੀ ਦਲ ਦੀ ਸਿਧਾਂਤਕ ਅਸਪੱਸ਼ਟਤਾ !    ਸਦਾ ਹੀ ਲੱਗਿਆ ਰਹੇ ਚੋਣ ਜ਼ਾਬਤਾ !    ਸਿੱਖਿਆ ਦੇ ਪਸਾਰ ਤੋਂ ਅਵੇਸਲੇ ਰਾਜਨੀਤਕ ਦਲ !    

ਪੰਚਾਇਤਾਂ ਦੇ ਖੋਹੇ ਅਧਿਕਾਰ ਵਾਪਿਸ ਹੋਣਗੇ: ਸਿਆਲੂ

Posted On January - 12 - 2017

ਪੱਤਰ ਪ੍ਰੇਰਕ
ਰਾਜਪੁਰਾ, 11 ਜਨਵਰੀ
ਇੱਥੇ ਅਮਰੀਕ ਸਿੰਘ ਸਰਾਲਾ,  ਗੁਲਾਬ ਸਿੰਘ ਭਟਮਾਜਰਾ ਅਤੇ ਸੁਖਚੈਨ ਸਿੰਘ ਰੁੜਕਾ ਦੀ ਅਗਵਾਈ ਵਿੱਚ ਹਲਕਾ ਘਨੌਰ ਤੋਂ ਕਾਂਗਰਸ ਉਮੀਦਵਾਰ ਮਦਨ ਲਾਲ ਜਲਾਲਪੁਰ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ।
ਇਸ ਮੌਕੇ ਕਾਂਗਰਸ ਕਮੇਟੀ ਪੰਚਾਇਤ ਸੈੱਲ ਦੇ ਨਵ ਨਿਯੁਕਤ ਚੇਅਰਮੈਨ ਹਰਦੇਵ ਸਿੰਘ ਸਿਆਲੂ ਅਤੇ ਆੜ੍ਹਤੀ ਐਸੋਸੀਏਸ਼ਨ ਗਰੇਨ ਮਾਰਕੀਟ  ਰਾਜਪੁਰਾ ਦੇ ਪ੍ਰਧਾਨ ਤੇ ਕਾਂਗਰਸ ਆਗੂ ਹਰਦੀਪ ਸਿੰਘ ਲਾਡਾ  ਨੇ ਆਖਿਆ ਕਿ ਸੂਬੇ ਅੰਦਰ ਅਕਾਲੀ ਭਾਜਪਾ ਗੱਠਜੋੜ ਸਰਕਾਰ ਸਮੇਂ ਪਿੰਡਾਂ ਦੀਆਂ ਪੰਚਾਇਤਾਂ ਕੋਲੋਂ ਜੋ ਅਧਿਕਾਰ ਵਾਪਿਸ ਲਏ ਗਏ ਸਨ ਉਹ ਕਾਗਰਸ ਸਰਕਾਰ ਬਣਨ ’ਤੇ ਵਾਪਸ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦੋ ਸਾਲਾਂ ਤੋਂ ਸਰਪੰਚਾਂ ਨੂੰ ਮਿਲਦੇ 1200 ਰੁਪਏ ਪ੍ਰਤੀ ਮਹੀਨਾ ਮਾਣ ਭੱਤੇ ਦੀ ਅਦਾਇਗੀ ਵੀ ਨਹੀਂ ਕੀਤੀ ਗਈ।
ਉਨ੍ਹਾਂ ਭਰੋਸਾ ਦਿਵਾਇਆ ਕਿ ਰਾਜ ਵਿੱਚ ਕਾਂਗਰਸ ਸਰਕਾਰ ਬਣਨ ’ਤੇ ਪੰਚਾਇਤਾਂ ਪਾਸੋਂ ਖੋਹੇ ਗਏ ਸਾਰੇ ਅਧਿਕਾਰ ਵਾਪਿਸ ਦਿਵਾਏ ਜਾਣਗੇ ਅਤੇ ਮਾਣ ਭੱਤੇ ਵਿੱਚ ਵਾਧਾ ਕਰਕੇ ਇਸ ਦੀ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਆਖਿਆ ਕਿ ਗੱਠਜੋੜ ਸਰਕਾਰ ਸਮੇਂ ਬੇਲੋੜੀ ਜਾਂਚ ਵਿੱਚ ਉਲਝਾਏ ਗਏ ਸਰਪੰਚਾਂ, ਪੰਚਾਂ ਨੂੰ ਪ੍ਰੇਸ਼ਾਨੀ ਤੋਂ ਨਿਜਾਤ ਦਿਵਾਈ ਜਾਵੇਗੀ।
ਉਨ੍ਹਾਂ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਉਮੀਦਵਾਰ ਮਦਨ ਲਾਲ ਜਲਾਲਪੁਰ ਦੇ ਹੱਕ ਵਿੱਚ ਫਤਵਾ ਦੇਣ ਤਾਂ ਜੋ ਇਹ ਚੋਣ ਜਿੱਤਣ ਉਪਰੰਤ ਪੰਚਾਇਤਾਂ ਨੂੰ ਦਰਪੇਸ਼ ਮੁਸ਼ਕਲਾਂ ਵਿਧਾਨ ਸਭਾ ਵਿੱਚ ਉਠਾ ਕੇ ਉਸ ਦਾ ਹੱਲ ਕਰਵਾ ਸਕਣ।


Comments Off on ਪੰਚਾਇਤਾਂ ਦੇ ਖੋਹੇ ਅਧਿਕਾਰ ਵਾਪਿਸ ਹੋਣਗੇ: ਸਿਆਲੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.