ਸ਼ਹੀਦਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ: ਅਭੈ ਸੰਧੂ !    ਮਨਸਾ ਦੇਵੀ ਨਵਰਾਤਰ ਮੇਲੇ ਲਈ ਹਰਿਆਣਾ ਰੋਡਵੇਜ਼ ਚਲਾਏਗਾ 40 ਬੱਸਾਂ !    ਦਸਵੀਂ ਦਾ ਹਿੰਦੀ ਦਾ ਪੇਪਰ ਲੀਕ !    25 ਆਈਏਐਸ ਤੇ ਇਕ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ !    ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸਕ ਹਵਾਲੇ !    ਆਜ਼ਾਦੀ ਦੇ ਪਰਵਾਨੇ ਦੀ ਗੌਰਵ ਗਾਥਾ !    ਬਿਖੜੇ ਪੈਂਡੇ ਦੇ ਹਮਸਫ਼ਰ !    ਫੁਟਬਾਲ: ਦੋਸਤਾਨਾ ਮੈਚ ਵਿੱਚ ਭਾਰਤ ਨੇ ਕੰਬੋਡੀਆ ਨੂੰ ਹਰਾਇਆ !    ਗੁਰੂ ਹਰਿ ਰਾਏ ਜੀ !    ਲਾਹੌਰ ਹਵਾਈ ਅੱਡੇ ਤੋਂ ਰਾਈਫਲ ਤੇ ਗੋਲੀ ਸਿੱਕੇ ਸਮੇਤ ਇਕ ਕਾਬੂ !    

ਪੰਜਾਬ ਵਿਧਾਨ ਸਭਾ ਲਈ ਨਾਮਜ਼ਦਗੀਆਂ ਅੱਜ ਤੋਂ

Posted On January - 10 - 2017

ਚੋਣ ਕਮਿਸ਼ਨ ਦੀ ਪੂਰੀ ਟੀਮ ਪ੍ਰਬੰਧਾਂ ਦੇ ਜਾਇਜ਼ੇ ਲਈ ਅੱਜ ਤੋਂ ਚੰਡੀਗੜ੍ਹ ’ਚ;
ਚੋਣ ਮੈਦਾਨ ਭਖਣਾ ਸ਼ੁਰੂ

ਦਵਿੰਦਰ ਪਾਲ
ਚੰਡੀਗੜ੍ਹ, 10 ਜਨਵਰੀ
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਮਲ ਭਲਕ ਤੋਂ ਸ਼ੁਰੂ ਹੋ ਜਾਵੇਗਾ। ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦਾ ਐਲਾਨ 4 ਜਨਵਰੀ ਨੂੰ ਕਰ ਦਿੱਤਾ ਸੀ ਅਤੇ ਭਲਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨੋਟੀਫਿਕੇਸ਼ਨ ਜਾਰੀ ਹੋਣ ਵਾਲੇ ਦਿਨ ਹੀ ਚੋਣ ਕਮਿਸ਼ਨ ਦੀ ਪੂਰੀ ਟੀਮ ਵਿਧਾਨ ਸਭਾ ਤੇ ਉਪ ਚੋਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਭਲਕ ਤੋਂ ਦੋ ਰੋਜ਼ਾ ਦੌਰੇ ’ਤੇ ਚੰਡੀਗੜ੍ਹ ਪਹੁੰਚ ਰਹੀ ਹੈ। ਉਮੀਦਵਾਰਾਂ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਭਲਕ ਤੋਂ ਸਬੰਧਤ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਸ਼ੁਰੂ ਹੋਵੇਗਾ, ਜੋ 18 ਜਨਵਰੀ ਤਕ ਜਾਰੀ ਰਹੇਗਾ। 19 ਜਨਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 21 ਜਨਵਰੀ ਤਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਰਿਟਰਨਿੰਗ ਅਫ਼ਸਰਾਂ ਵੱਲੋਂ 21 ਜਨਵਰੀ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਤੇ ਅੰਮ੍ਰਿਤਸਰ ਦੀ ਉਪ ਚੋਣ ਲਈ ਵੋਟਾਂ 4 ਫਰਵਰੀ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤਕ ਪੈਣਗੀਆਂ ਤੇ ਨਤੀਜਿਆਂ ਦਾ ਐਲਾਨ 11 ਮਾਰਚ ਨੂੰ ਕੀਤਾ ਜਾਵੇਗਾ।
ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ, ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਾ ਵੱਕਾਰ ਦਾਅ ’ਤੇ ਲੱਗਿਆ ਹੋਇਆ ਹੈ। ਬਸਪਾ, ਆਪਣਾ ਪੰਜਾਬ ਪਾਰਟੀ, ‘ਆਪ’ ਦੇ ਬਾਗ਼ੀ ਸੰਸਦ ਮੈਂਬਰ ਧਰਮਵੀਰ ਗਾਂਧੀ ਦੀ ਅਗਵਾਈ ਹੇਠਲੇ ਫਰੰਟ, ਖੱਬੇ ਫਰੰਟ ਸਮੇਤ ਦਰਜਨ ਤੋਂ ਵੱਧ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰ ਉਤਾਰਨ ਦਾ ਐਲਾਨ ਕੀਤਾ ਗਿਆ ਹੈ। ‘ਆਪ’ ਨੇ ਪਹਿਲ ਕਰਦਿਆਂ ਸਮੁੱਚੇ 117 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ 93 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਪਾਰਟੀ ਵੱਲੋਂ ਸਿਰਫ਼ ਇੱਕੋ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰਨਾ ਰਹਿੰਦਾ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਭਲਕੇ ਤਕ 23 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਕਾਂਗਰਸ ਨੇ ਵੀ ਅਜੇ 39 ਉਮੀਦਵਾਰਾਂ ਦਾ ਫ਼ੈਸਲਾ ਕਰਨਾ ਹੈ। ਤ੍ਰਿਣਮੂਲ ਕਾਂਗਰਸ, ਧਰਮਵੀਰ ਗਾਂਧੀ ਦੇ ਫਰੰਟ, ਬਸਪਾ, ਖੱਬੀਆਂ ਪਾਰਟੀਆਂ, ਆਪਣਾ ਪੰਜਾਬ ਪਾਰਟੀ ਸਮੇਤ ਹੋਰ ਕਈ ਪਾਰਟੀਆਂ ਨੇ ਵੀ ਕੁੱਝ ਹਲਕਿਆਂ ਤੋਂ ਉਮੀਦਵਾਰ ਐਲਾਨੇ ਹਨ।
ਅੰਮ੍ਰਿਤਸਰ ਸੰਸਦੀ ਸੀਟ ਦੀ ਉਪ ਚੋਣ ਲਈ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਪ੍ਰੋਗਰਾਮ ਵਿਧਾਨ ਸਭਾ ਚੋਣਾਂ ਦੇ ਸਾਮਾਨ ਹੀ ਹੈ। ਭਾਵ ਭਲਕ ਤੋਂ ਹੀ ਕਾਗਜ਼ ਦਾਖਲ ਕੀਤੇ ਜਾ ਸਕਣਗੇ। ਇਸ ਸੰਸਦੀ ਸੀਟ ਲਈ ਚੋਣ ਲੜਨ ਵਾਲੀਆਂ ਮੁੱਖ ਦਾਅਵੇਦਾਰ ਸਿਆਸੀ ਧਿਰਾਂ ਭਾਜਪਾ, ਕਾਂਗਰਸ ਅਤੇ ‘ਆਪ’ ਨੇ ਅਜੇ ਤਾਈਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ। ਪੰਜਾਬ ’ਚ ਚੋਣਾਂ ਦੇ ਐਲਾਨ ਬਾਅਦ ਹੀ ਮੈਦਾਨ ਭਖ ਗਿਆ ਸੀ। ਹੁਣ ਨਾਮਜ਼ਦਗੀ ਪੱਤਰ ਦਾਖ਼ਲ ਹੋਣ ਦਾ ਅਮਲ ਸ਼ੁਰੂ ਹੋਣ ਬਾਅਦ ਸਿਆਸੀ ਮਾਹੌਲ ਹੋਰ ਵੀ ਗਰਮ ਹੋਣ ਦੇ ਆਸਾਰ ਬਣ ਗਏ ਹਨ। ਸਿਆਸੀ ਧਿਰਾਂ ਦਰਮਿਆਨ ਤੋਹਮਤਬਾਜ਼ੀ ਵੀ ਤਿੱਖੀ ਹੋਣ ਲੱਗੀ ਹੈ।

sakshi-maharajਸਾਕਸ਼ੀ ਮਹਾਰਾਜ ਨੂੰ ਕਾਰਨ ਦੱਸੋ ਨੋਟਿਸ ਜਾਰੀ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਭਾਜਪਾ ਦੇ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਨੂੰ ਵਿਵਾਦਤ ਟਿੱਪਣੀਆਂ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਕੱਲ੍ਹ ਤਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਭਾਜਪਾ ਸਾਂਸਦ ਨੇ ਪਿਛਲੇ ਹਫ਼ਤੇ ਮੇਰਠ ਵਿੱਚ ਸੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਜਿਹੜੇ ਲੋਕ ਚਾਰ ਪਤਨੀਆਂ ਤੇ 40 ਬੱਚਿਆਂ ਦੀ ਗੱਲ ਕਰਦੇ ਹਨ, ਅਸਲ ਵਿੱਚ ਉਹ ਆਬਾਦੀ ਦੀ ਸਮੱਸਿਆ ਲਈ ਜ਼ਿੰਮੇਵਾਰ ਹਨ। ਚੋਣ ਕਮਿਸ਼ਨ ਵੱਲੋਂ ਬੀਤੀ ਰਾਤ ਜਾਰੀ ਨੋਟਿਸ ਮੁਤਾਬਕ ਮਹਾਰਾਜ ਦੀ ਉਪਰੋਕਤ ਟਿੱਪਣੀ ਚੋਣ ਜ਼ਾਬਤੇ ਦੀ ਉਲੰਘਣਾ ਹੈ, ਜੋ 4 ਜਨਵਰੀ ਨੂੰ ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ਦੀ ਵਿਧਾਨ ਸਭਾ ਚੋਣਾਂ ਦੇ ਐਲਾਨ ਨਾਲ ਲਾਗੂ ਹੋ ਗਿਆ ਹੈ।
 -ਪੀਟੀਆਈ

naseem zaidi NEWਚੋਣ ਕਮਿਸ਼ਨ ਵੱਲੋਂ ਸਿਆਸੀ ਇਸ਼ਤਿਹਾਰਬਾਜ਼ੀ ਬਾਰੇ ਆਦੇਸ਼

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਪੰਜਾਬ ਸਮੇਤ ਪੰਜ ਸੂਬਿਆਂ, ਜਿਨ੍ਹਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਦੇ ਚੋਣ ਅਧਿਕਾਰੀਆਂ ਨੂੰ ਕਿਸੇ ਨੇਤਾ ਜਾਂ ਸਿਆਸੀ ਪਾਰਟੀ ਦੀਆਂ ਪ੍ਰਾਪਤੀਆਂ ਦੱਸਣ ਵਾਲੇ ਸਾਰੇ ਹੋਰਡਿੰਗਜ਼ ਤੇ ਇਸ਼ਤਿਹਾਰਾਂ ਤੋਂ ਸਿਆਸੀ ਆਗੂਆਂ ਦੀ ਤਸਵੀਰਾਂ ਹਟਾਉਣ ਜਾਂ ਚੰਗੀ ਤਰ੍ਹਾਂ ਢਕਣ ਦਾ ਆਦੇਸ਼ ਦਿੱਤਾ ਹੈ। ਚੋਣ ਨਿਗਰਾਨਾਂ ਨੇ ਕਿਹਾ ਕਿ ਇਸ਼ਤਿਹਾਰਾਂ ਤੇ ਹੋਰਡਿੰਗਜ਼ ਤੋਂ ਸਿਆਸੀ ਆਗੂਆਂ ਦੀ ਤਸਵੀਰਾਂ ਜਾ ਹਟਾਈਆਂ ਜਾਣੀਆਂ ਚਾਹੀਦੀਆਂ ਹਨ।
 -ਪੀਟੀਆਈ


Comments Off on ਪੰਜਾਬ ਵਿਧਾਨ ਸਭਾ ਲਈ ਨਾਮਜ਼ਦਗੀਆਂ ਅੱਜ ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.