ਸ਼ਹੀਦਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ: ਅਭੈ ਸੰਧੂ !    ਮਨਸਾ ਦੇਵੀ ਨਵਰਾਤਰ ਮੇਲੇ ਲਈ ਹਰਿਆਣਾ ਰੋਡਵੇਜ਼ ਚਲਾਏਗਾ 40 ਬੱਸਾਂ !    ਦਸਵੀਂ ਦਾ ਹਿੰਦੀ ਦਾ ਪੇਪਰ ਲੀਕ !    25 ਆਈਏਐਸ ਤੇ ਇਕ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ !    ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸਕ ਹਵਾਲੇ !    ਆਜ਼ਾਦੀ ਦੇ ਪਰਵਾਨੇ ਦੀ ਗੌਰਵ ਗਾਥਾ !    ਬਿਖੜੇ ਪੈਂਡੇ ਦੇ ਹਮਸਫ਼ਰ !    ਫੁਟਬਾਲ: ਦੋਸਤਾਨਾ ਮੈਚ ਵਿੱਚ ਭਾਰਤ ਨੇ ਕੰਬੋਡੀਆ ਨੂੰ ਹਰਾਇਆ !    ਗੁਰੂ ਹਰਿ ਰਾਏ ਜੀ !    ਲਾਹੌਰ ਹਵਾਈ ਅੱਡੇ ਤੋਂ ਰਾਈਫਲ ਤੇ ਗੋਲੀ ਸਿੱਕੇ ਸਮੇਤ ਇਕ ਕਾਬੂ !    

ਫਿਲਮ ‘ਭਾਈ ਜੈਤਾ ਜੀ’ ਬਣਨ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਘਿਰੀ

Posted On January - 11 - 2017

11101CD _11FILM01ASRਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜਨਵਰੀ
‘ਰੰਗਰੇਟੇ ਗੁਰੂ ਕੇ ਬੇਟੇ’ ਭਾਈ ਜੈਤਾ ਜੀ ਦੇ ਜੀਵਨ ’ਤੇ ਬਣਨ ਵਾਲੀ ਪੰਜਾਬੀ ਫਿਲਮ ‘ਭਾਈ ਜੈਤਾ ਜੀ’ ਪਹਿਲਾਂ ਹੀ ਵਿਵਾਦ ’ਚ ਘਿਰ ਗਈ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਫਿਲਮ ’ਤੇ ਰੋਕ ਲਾਉਣ ਦੀ ਹਦਾਇਤ ਕੀਤੀ ਗਈ ਹੈ। ਉਂਜ ਫਿਲਮ ਦਾ ਪੋਸਟਰ ਬੀਤੇ ਦਿਨੀਂ ਗਿਆਨੀ ਗੁਰਬਚਨ ਸਿੰਘ ਵੱਲੋਂ ਹੀ ਰਿਲੀਜ਼ ਕੀਤਾ ਗਿਆ ਸੀ। ਪੋਸਟਰ ਵਿੱਚ ਭਾਈ ਜੈਤਾ ਨੂੰ ਪਤਿਤ ਸਿੱਖ ਵਜੋਂ ਦਿਖਾਉਣ ’ਤੇ ਸਿੱਖ ਜਥੇਬੰਦੀਆਂ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਸੋਸ਼ਲ ਮੀਡੀਆ ’ਤੇ ਵੀ ਇਸ ਖ਼ਿਲਾਫ਼ ਮੁਹਿੰਮ ਚੱਲ ਪਈ ਹੈ।
ਫਿਲਮ ਦੇ ਪੋਸਟਰ ਸਬੰਧੀ ਸੰਗਤਾਂ ’ਚ ਰੋਸ ਦਾ ਹਵਾਲਾ ਦਿੰਦਿਆਂ ਅਕਾਲ ਤਖ਼ਤ ਦੇ ਜਥੇਦਾਰ     ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸੇ ਕਾਰਨ ਫਿਲਮ ’ਤੇ ਰੋਕ ਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਮੇਟੀ ਬਣਾਈ ਗਈ ਹੈ, ਜੋ ਧਾਰਮਿਕ ਫਿਲਮਾਂ ਬਣਾਉਣ ਸਬੰਧੀ ਪੜਤਾਲ ਕਰ ਕੇ ਆਪਣਾ ਫ਼ੈਸਲਾ ਦਿੰਦੀ ਹੈ। ਇਸ ਤਹਿਤ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਬੰਧੀ ਸਿਰਫ਼ ਐਨੀਮੇਸ਼ਨ ਫਿਲਮ ਹੀ ਬਣਾਈ ਜਾ ਸਕਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਗੱਲਬਾਤ ਕਰ ਕੇ ਧਾਰਮਿਕ ਜਥੇਬੰਦੀਆਂ ਵਿੱਚੋਂ ਵੀ ਨੁਮਾਇੰਦੇ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ਲਈ ਕਿਹਾ ਜਾਏਗਾ। ਉਨ੍ਹਾਂ ਦੱਸਿਆ ਕਿ ਫਿਲਮ ਦੇ ਪ੍ਰਬੰਧਕਾਂ ਕੋਲ ਇਤਰਾਜ਼ ਕੀਤੇ ਜਾਣ ’ਤੇ ਉਨ੍ਹਾਂ ਅਕਾਲ ਤਖ਼ਤ ਨੂੰ ਸਮਰਪਿਤ ਹੁੰਦਿਆਂ ਕਿਹਾ ਹੈ ਕਿ ਉਹ ਜੋ ਵੀ  ਹੁਕਮ ਦੇਣਗੇ, ਉਸ ਨੂੰ ਮੰਨਣਗੇ।
ਫਿਲਮ ’ਤੇ ਰੋਕ ਲਾਏ ਜਾਣ ਬਾਰੇ ਗੱਲ ਕਰਨ ’ਤੇ ਫਿਲਮ ਦੇ ਨਿਰਦੇਸ਼ਕ ਸਿਮਰਜੀਤ ਸਿੰਘ ਨੇ ਕਿਹਾ ਕਿ ਇਤਰਾਜ਼ ਪ੍ਰਗਟਾਉਣ ਵਾਲਿਆਂ ਵਿੱਚੋਂ ਵਧੇਰੇ ਲੋਕਾਂ ਨੇ ਰਾਇ ਦਿੱਤੀ ਹੈ ਕਿ ਫਿਲਮ ਨੂੰ ਐਨੀਮੇਸ਼ਨ ਦੇ ਰੂਪ ਵਿੱਚ ਬਣਾਇਆ ਜਾਵੇ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਵੱਲੋਂ ਜਿਸ ਤਰ੍ਹਾਂ ਦੇ ਹੁਕਮ ਹੋਣਗੇ, ਉਸੇ ਤਰ੍ਹਾਂ ਦੀ ਫਿਲਮ ਬਣਾਈ ਜਾਵੇਗੀ।


Comments Off on ਫਿਲਮ ‘ਭਾਈ ਜੈਤਾ ਜੀ’ ਬਣਨ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਘਿਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.