ਮੱਧ ਸਾਗਰੀ ਮੁਲਕ ਦੀ ਹਿੰਦ ਮਹਾਂਸਾਗਰ ’ਤੇ ਸਰਦਾਰੀ !    ਸੰਧਿਆ ਦਾ ਚਮਕੀਲਾ ਤਾਰਾ !    ਗੁੱਜਰ ਚਰਵਾਹਿਆਂ ਦੀ ਜੰਨਤ ਜੋਤ !    ਜੱਗੂ ਡਾਕਟਰ !    ਪਛਤਾਵਾ !    ਦਸਮੇਸ਼ ਗੁਰੂ ਬਾਰੇ ਖੋਜ ਭਰਪੂਰ ਪੁਸਤਕ !    ਸੁਚੱਜੀ ਜੀਵਨ ਜਾਚ ਲਈ ਪ੍ਰੇਰਦੇ ਨਿਬੰਧ !    ਮਿਨੀ ਕਹਾਣੀਆਂ !    ਸਰਲ ਤੇ ਭਾਵਪੂਰਤ ਕਵਿਤਾਵਾਂ !    ਗਿਆਨ ਤੇ ਸਾਹਿਤਕ ਰਸ ਦਾ ਸੁਮੇਲ !    

ਬੜੌਦੀ ਵਾਸੀਆਂ ਨੇ ਕੰਗ ਨੂੰ ਲੱਡੂਆਂ ਨਾਲ ਤੋਲਿਆ

Posted On January - 12 - 2017
ਪਿੰਡ ਬੜੌਦੀ ਵਿੱਚ ਜਗਮੋਹਨ ਸਿੰਘ ਕੰਗ ਨੂੰ ਲੱਡੂਆਂ ਨਾਲ ਤੋਲਦੇ ਹੋਏ ਪਿੰਡ ਵਾਸੀ| -ਫੋਟੋ: ਮਿਹਰ ਸਿੰਘ

ਪਿੰਡ ਬੜੌਦੀ ਵਿੱਚ ਜਗਮੋਹਨ ਸਿੰਘ ਕੰਗ ਨੂੰ ਲੱਡੂਆਂ ਨਾਲ ਤੋਲਦੇ ਹੋਏ ਪਿੰਡ ਵਾਸੀ| -ਫੋਟੋ: ਮਿਹਰ ਸਿੰਘ

ਪੱਤਰ ਪ੍ਰੇਰਕ
ਕੁਰਾਲੀ, 11 ਜਨਵਰੀ
ਹਲਕਾ ਖਰੜ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਵਿਧਾਨ ਸਭਾ  ਚੋਣਾਂ ਵਿੱਚ ਅਕਾਲੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ ਜਦੋਂਕਿ ਆਮ ਆਦਮੀ ਪਾਰਟੀ ਨੂੰ ਵੀ ਲੋਕ ਮੂੰਹ ਨਹੀਂ ਲਾਉਣਗੇ| ਉਹ ਨੇੜਲੇ ਪਿੰਡ ਬੜੌਦੀ ਵਿੱਚ ਅਮਰੀਕ ਸਿੰਘ ਮਾਵੀ ਦੀ ਅਗਵਾਈ ਹੇਠ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਕੰਗ ਨੇ ਕਿਹਾ ਕਿ ਦਸ ਸਾਲ ਰਾਜ ਕਰਨ ਵਾਲੀ ਮੌਜੂਦਾ ਅਕਾਲੀ-ਭਾਜਪਾ ਸਰਕਾਰ ਲੋਕਾਂ ਦੀਆਂ ਆਸਾਂ ਉੱਤੇ ਖਰੀ ਉਤਰਨ ਵਿੱਚ ਅਸਫਲ ਹੋਈ ਹੈ ਕਿਉਂਕਿ ਇਸ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਨਹੀਂ ਸਗੋਂ ਆਪਣੇ ਘਰ ਭਰਨ ਲਈ ਕੰਮ ਕੀਤਾ ਹੈ| ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਪੰਜਾਬ ਪੂਰੀ ਤਰ੍ਹਾਂ ਖੁਸ਼ਹਾਲ ਸੀ ਪਰ ਗੱਠਜੋੜ ਸਰਕਾਰ ਨੇ ਪੰਜਾਬ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਬੜੌਦੀ ਵਿੱਚ ਟੌਲ ਪਲਾਜ਼ਾ ਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਟੌਲ ਪਲਾਜ਼ਾ ਇਲਾਕੇ ਦੇ ਆਮ ਲੋਕਾਂ ਦੀ ਲੁੱਟ ਹੈ ਅਤੇ ਕਾਂਗਰਸ ਸਰਕਾਰ ਬਣਨ ’ਤੇ ਲੋਕਾਂ ਨੂੰ ਇਸ ਤੋਂ ਨਿਜ਼ਾਤ ਦਿਵਾਈ ਜਾਵੇਗੀ| ਪਿੰਡ ਵਾਸੀਆਂ ਨੇ ਅਮਰੀਕ ਸਿੰਘ ਮਾਵੀ ਦੀ ਅਗਵਾਈ ਵਿੱਚ ਸ੍ਰੀ ਕੰਗ ਦੇ ਸਮਰਥਨ ਦਾ ਐਲਾਨ ਕਰਦਿਆਂ ਉਨ੍ਹਾਂ ਨੂੰ ਲੱਡੂਆਂ ਨਾਲ ਤੋਲਿਆ| ਇਸ ਮੌਕੇ ਅਮਰੀਕ ਸਿੰਘ ਮਾਵੀ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਬਲਕਾਰ ਸਿੰਘ ਭੰਗੂ ਤੇ ਸਾਬਕਾ ਸਰੰਪਚ ਸਵਰਨ ਸਿੰਘ ਆਦਿ ਵੀ ਹਾਜ਼ਰ ਸਨ|
ਇਸੇ ਦੌਰਾਨ ਸ੍ਰੀ ਕੰਗ ਨੇ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਅੱਜ ਹਲਕੇ ਦੇ ਪਿੰਡਾਂ ਨਗਲੀਆਂ, ਖੈਰਪੁਰ, ਸ਼ੇਖਪੁਰਾ, ਫ਼ਤਹਿਗੜ੍ਹ, ਦੁਸਾਰਨਾ, ਨਿਹੋਲਕਾ ਅਤੇ ਮੁੱਲਾਂਪੁਰ ਸੋਢੀਆਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।


Comments Off on ਬੜੌਦੀ ਵਾਸੀਆਂ ਨੇ ਕੰਗ ਨੂੰ ਲੱਡੂਆਂ ਨਾਲ ਤੋਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.