ਇਟਲੀ ਦੇ ਰਾਜਦੂਤ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ !    ਨਾਈਟ ਕਲੱਬ ਹਮਲੇ ਦੇ ਮਸ਼ਕੂਕ ਨੇ ਜੁਰਮ ਕਬੂਲਿਆ !    ਆਜ਼ਾਦ ਉਮੀਦਵਾਰ ਨੇ 85 ਸੌ ਦੇ ਸਿੱਕਿਆਂ ਨਾਲ ਭਰੀ ਜ਼ਾਮਨੀ !    ਸੈਲਫੀ ਮਾਮਲੇ ’ਚ ਸ਼ਹਾਬੂਦੀਨ ਖ਼ਿਲਾਫ਼ ਕੇਸ ਦਰਜ !    ਪ੍ਰਾਈਵੇਟ ਬਿਲਡਰ ਨੂੰ ਦਸ ਲੱਖ ਦਾ ਜੁਰਮਾਨਾ !    ਮਲੇਰਕੋਟਲਾ ਦਾ ਖ਼ੂਨੀ ਸਾਕਾ !    ਮਹਾਨ ਗ਼ਦਰੀ ਯੋਧਾ ਸੀ ਤੇਜਾ ਸਿੰਘ ਸਫ਼ਰੀ ਸਰਾਭਾ !    ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ !    ਸ੍ਰੀਨਗਰ ਦਾ ਸ਼ੰਕਰਾਚਾਰੀਆ ਮੰਦਰ !    ਦੇਸ਼ ਭਗਤੀ ਤੇ ਰੂਹਾਨੀਅਤ ਦਾ ਸੁਮੇਲ !    

ਭਗਵੰਤ ਮਾਨ ਵੱਲੋਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ

Posted On January - 11 - 2017
ਮੰਡੀ ਗੋਬਿੰਦਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਭਗਵੰਤ ਮਾਨ।-ਫੋਟੋ: ਸੂਦ

ਮੰਡੀ ਗੋਬਿੰਦਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਭਗਵੰਤ ਮਾਨ।-ਫੋਟੋ: ਸੂਦ

ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 11 ਜਨਵਰੀ
ਵਿਧਾਨ ਸਭਾ ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਦੇ ਹੱਕ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਨੇ ਪਿੰਡ ਡਡਹੇੜੀ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਪ੍ਰਚਾਰ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਪਰਿਵਾਰਵਾਦ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਬਚਾਉਣ ਲਈ ਉਹ ‘ਆਪ’ ਦਾ ਸਾਥ ਦੇਣ। ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀ ਦੀ ਤਿੱਖੀ ਅਲੋਚਨਾ ਕੀਤੀ। ਮਨੀਸ਼ ਸਿਸੋਦੀਆ ਦੇ ਬਿਆਨ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਐਲਾਨੇ ਜਾਣ ਸਬੰਧੀ ਪੁੱਛੇ ਸਵਾਲ ’ਤੇ ਸ੍ਰੀ ਮਾਨ ਨੇ ਕਿਹਾ ਕਿ ਉਹ ਕੇਵਲ ਚੋਣ ਕਮੇਟੀ ਦੇ ਚੇਅਰਮੈਨ ਹਨ ਅਤੇ ਅਜੇ ਤੱਕ ਕਿਸੇ ਨੂੰ ਵੀ ਮੁੱਖ ਮੰਤਰੀ ਦੇ ਅਹੁਦੇ ਲਈ ਨਹੀਂ ਚੁਣਿਆ ਗਿਆ। ਉਨ੍ਹਾਂ ਕਿਹਾ, ‘‘ਸਾਨੂੰ ਸੱਤਾ ਦਾ ਲਾਲਚ ਨਹੀਂ ਸਗੋਂ ਸਾਡਾ ਮਕਸਦ ਪੰਜਾਬ ਨੂੰ ਪਰਿਵਾਰਵਾਦ ਤੋਂ ਬਚਾਉਣਾ ਹੈ।’’ ਉਪ ਮੁੱਖ ਮੰਤਰੀ ਦੇ ਕਾਫ਼ਲੇ ’ਤੇ ਹੋਏ ਹਮਲੇ ਸਬੰਧੀ ਸ੍ਰੀ ਮਾਨ ਨੇ ਕਿਹਾ, ‘‘ਇਸ ਵਿੱਚ ਮੇਰਾ ਕੀ ਕਸੂਰ ਹੈ? ਜਨਤਾ ਹਿਸਾਬ ਮੰਗਦੀ ਹੈ, ਤਾਂ ਮੇਰਾ ਨਾਂ ਲਾ ਦਿੰਦੇ ਹਨ।’’
ਪਿੰਡ ਡਡਹੇੜੀ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਇਕੋ ਸਿਕੇ ਦੇ ਦੋ ਪਹਿਲੂ ਹਨ, ਜੋ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੇ। ਇਸ ਦੌਰਾਨ ਮੁੜ ‘ਆਪ’ ਵਿੱਚ ਸ਼ਾਮਲ ਹੋਏ ਜਗਜੀਤ ਸਿੰਘ ਨੂੰ ਸ੍ਰੀ ਮਾਨ, ਸ੍ਰੀ ਭੱਟੀ ਅਤੇ ਅਨਿਲ ਕੁਮਾਰ ਨੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਸੁਖਵਿੰਦਰ ਕੌਰ, ਛੱਜੂ ਸਿੰਘ ਪਹੇੜੀ, ਜਗਦੀਪ ਸਿੰਘ ਦੀਪ ਸਰਪੰਚ ਜੱਸੜਾਂ, ਗੁਰਦਿਆਲ ਸਿੰਘ ਘੁਲੂਮਾਜਰਾ ਆਦਿ ਹਾਜ਼ਰ ਸਨ।
ਪਾਇਲ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਲਾਪਰਾਂ ਦੇ ਹੱਕ ਵਿੱਚ ਪਿੰਡ ਜਰਗ ਵਿੱੱਚ ਰੈਲੀ ਕੀਤੀ ਗਈ। ਪਾਰਟੀ ਦੇ ਸਟਾਰ ਪ੍ਰਚਾਰਕ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੂੰ ਖ਼ੂਬ ਰਗੜੇ ਲਾਏ। ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਦੇ ਰਾਜ ਕਾਲ ਅੰਦਰ ਅੰਨਦਾਤਾ ਕਰਜ਼ਈ ਹੋ ਕੇ ਖੁਦਕੁਸ਼ੀਆਂ ਕਰ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ’ਤੇ ਨਸ਼ੇ ਦੇ ਸੌਦਾਗਰਾਂ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਾਂਗੇ। ਉਨ੍ਹਾਂ ਕਾਂਗਰਸ ਪਾਰਟੀ ’ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਲੋਕਾਂ ਕੋਲੋਂ ਪਾਰਟੀ ਲਈ ਸਹਿਯੋਗ ਮੰਗਿਆ। ਇਸ ਤੋਂ ਬਾਅਦ ਸ੍ਰੀ ਮਾਨ ਆਪਣੇ ਸਾਥੀਆਂ ਸਮੇਤ ਨਵਜੋਤ ਸਿੰਘ ਮੰਡੇਰ ਜਰਗ ਦੇ ਬੇਟੇ ਜਸਕੰਵਰ ਸਿੰਘ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਦੇ ਗ੍ਰਹਿ ਪੁੱਜੇ। ਇਸ ਮੌਕੇ ਜੱਸੀ ਸੋਹੀਆਂ ਵਾਲਾ, ਜਸਵੀਰ ਕੌਰ ਮੰਡੇਰ, ਜਸਕੀਰਤ ਮਾਨ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।


Comments Off on ਭਗਵੰਤ ਮਾਨ ਵੱਲੋਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.