ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਭਾਰਤੀ ਉਦਯੋਗਪਤੀ ਅਮਰੀਕਾ ’ਚ ਲਾਉਣਗੇ ਆਪਣੇ ਉਤਪਾਦਾਂ ਦੀ ਨੁਮਾਇਸ਼

Posted On January - 11 - 2017

ਪੱਤਰ ਪ੍ਰੇਰਕ
ਰਾਜਪੁਰਾ, 11 ਜਨਵਰੀ
ਇੱਥੇ ਮਾਈਕਰੋ ਸਮਾਲ ਸਕੇਲ ਐਂਡ ਮੀਡੀਅਮ ਇੰਡਸਟਰੀਜ਼ ਦੇ ਪ੍ਰਬੰਧਕਾਂ ਵੱਲੋਂ ਇੱਕ ਸੈਮੀਨਾਰ ਮਾਈਕਰੋ ਸਮਾਲ ਤੇ ਮੀਡੀਅਮ ਉਦਯੋਗਿਕ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਮਨਿਸਟੀਰੀਅਲ ਆਫ ਮਾਈਕਰੋ ਸਮਾਲ ਤੇ ਮੀਡੀਅਮ ਇੰਟਰਪ੍ਰਾਈਸਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਰ ਦੇ ਉਦਯੋਗਪਤੀਆਂ ਨੇ ਭਾਗ ਲਿਆ। ਸੈਮੀਨਾਰ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਗਲੋਰੀਅਸ ਇੰਡੀਆ ਅਹਿਮਦਾਬਾਦ ਦੇ ਚੀਫ ਕੋਆਰਡੀਨੇਟਰ ਪ੍ਰਦੀਪ ਸ਼ਰਮਾ ਤੇ ਮਾਰਕੀਟਿੰਗ ਹੈੱਡ ਮੋਹਿਤ ਕੌਸ਼ਿਕ ਨੇ ਦੱਸਿਆ ਕਿ 27 ਤੇ 28 ਮਈ 2017 ਨੂੰ ਅਮਰੀਕਾ ਦੇ ਸ਼ਹਿਰ ਨਿਊ ਜਰਸੀ ਵਿੱਚ ਉਦਯੋਗਪਤੀਆਂ ਵੱਲੋਂ ਤਿਆਰ ਕੀਤੇ ਜਾਂਦੇ ਉਤਪਾਦਾਂ ਦੀ ਨੁਮਾਇਸ਼ ਰੱਖੀ ਗਈ ਹੈ, ਜਿਸ ਵਿੱਚ ਉਨ੍ਹਾਂ ਵੱਲੋਂ  ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਨੁਮਾਇਸ਼ ’ਚ ਭਾਰਤ ਵਿੱਚੋਂ 500 ਤੋਂ ਉਦਯੋਗਪਤੀਆਂ ਦੇ ਪਹੁੰਚਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਆਪਣੇ ਉਤਪਾਦ ਦੀ ਕੌਮਾਂਤਰੀ ਪੱਧਰ ’ਤੇ ਨੁਮਾਇਸ਼ ਕਰਨ ਲਈ ਗਲੋਰੀਅਸ ਇੰਡੀਆ ਕੰਪਨੀ ਪੂਰੀ ਸੇਵਾਵਾਂ ਦੇਵੇਗੀ।
ਕੰਪਨੀ ਅਧਿਕਾਰੀਆਂ ਨੇ ਕਿਹਾ ਕਿ ਉਕਤ ਨੁਮਾਇਸ਼ ਲਾਉਣ ’ਤੇ ਆਉਣ ਵਾਲੇ ਖਰਚੇ ਉੱਪਰ ਉਦਯੋਗ ਮੰਤਰਾਲੇ ਵੱਲੋਂ ਸਬਸਿਡੀ ਵੀ ਦਿੱਤੀ ਜਾਵੇਗੀ। ਕੰਪਨੀ ਵੱਲੋਂ ਇਸ ਤੋਂ ਪਹਿਲਾਂ ਜਰਮਨੀ, ਵਿਯਤਨਾਮ ਅਤੇ ਯੂਰਪ ਦੇ ਕਈ ਸ਼ਹਿਰਾਂ ’ਚ ਨੁਮਾਇਸ਼ਾਂ ਲਾਈਆਂ ਜਾ ਚੁੱਕੀਆਂ ਹਨ। ਇਸ ਮੌਕੇ  ਕਰਤਾਰ ਸਿੰਘ, ਪਰਮਜੀਤ ਸਿੰਘ ਸੈਣੀ, ਦੀਪਕ ਸ੍ਰੀਵਾਸਤਵ, ਵਿਜੈ ਮਿਗਲਾਨੀ, ਦਿਨੇਸ਼ ਮਹਿਤਾ, ਅਜੈ ਗੋਇਲ, ਅਭਿਸ਼ੇਕ ਗੁਪਤਾ, ਅਗਰਵਾਲ ਪੈਕਰਜ਼, ਬਲਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਰਣਜੀਤ ਸਿੰਘ ਤੇ ਸਵਰਨ ਸਿੰਘ ਸਮੇਤ ਕਈ ਉਦਯੋਗਪਤੀ ਮੌਜੂਦ ਸਨ।


Comments Off on ਭਾਰਤੀ ਉਦਯੋਗਪਤੀ ਅਮਰੀਕਾ ’ਚ ਲਾਉਣਗੇ ਆਪਣੇ ਉਤਪਾਦਾਂ ਦੀ ਨੁਮਾਇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.