ਵਿਦੇਸ਼ ਸਕੱਤਰ ਦੇ ਅਹੁਦੇ ਦੀ ਮਿਆਦ ਵਧਾਈ !    ਸੁਪਰੀਮ ਕੋਰਟ ਨੇ ਨਸ਼ਿਆਂ ਖ਼ਿਲਾਫ਼ ਚੁੱਕੇ ਕਦਮਾਂ ਬਾਰੇ ਪੁੱਛਿਆ !    ਗੁਪਤ ਕੋਡਾਂ ਰਾਹੀਂ ਵੋਟਰਾਂ ਨੂੰ ਆਟਾ, ਚਾਵਲ ਤੇ ਸ਼ਰਾਬ ਵੰਡਣ ਦੀ ਚਰਚਾ !    ਟੈਸਟ ਰੈਂਕਿੰਗਜ਼: ਪਾਕਿਸਤਾਨ ਨੂੰ ਪਛਾੜ ਕੇ ਨਿਊਜ਼ੀਲੈਂਡ ਪੰਜਵੇਂ ਨੰਬਰ ’ਤੇ !    ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ‘ਕਲੀਨ ਸਵੀਪ’ !    ਪੰਜਾਬ ’ਚ ਤਿੰਨ-ਧਿਰੀ ਮੁਕਾਬਲਾ ਦੱਸਣ ਪਿੱਛੇ ਡੂੰਘੀ ਸਾਜ਼ਿਸ਼: ਅਨੰਦ ਸ਼ਰਮਾ !    ਹੈਰੋਇਨ ਸਮੇਤ ਨੌਜਵਾਨ ਕਾਬੂ !    ਸ਼੍ਰੋਮਣੀ ਅਕਾਲੀ ਦਲ ਦੀ ਸਿਧਾਂਤਕ ਅਸਪੱਸ਼ਟਤਾ !    ਸਦਾ ਹੀ ਲੱਗਿਆ ਰਹੇ ਚੋਣ ਜ਼ਾਬਤਾ !    ਸਿੱਖਿਆ ਦੇ ਪਸਾਰ ਤੋਂ ਅਵੇਸਲੇ ਰਾਜਨੀਤਕ ਦਲ !    

ਭੰਮੇ ਖੁਰਦ ਦੇ ਪੰਜਾਹ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

Posted On January - 11 - 2017
ਝੁਨੀਰ ਖੇਤਰ ਦੇ ਭੰਮਾ ਖੁਰਦ ਵਿੱਚ ਆਮ ਆਦਮੀ ਪਾਰਟੀ ’ਚ ਸਾਮਲ ਹੋਏ ਪਰਿਵਾਰਾਂ ਨਾਲ ਆਪ ਉਮੀਦਵਾਰ ਸੁਖਵਿੰਦਰ ਸਿੰਘ ਭੋਲਾ ਮਾਨ।

ਝੁਨੀਰ ਖੇਤਰ ਦੇ ਭੰਮਾ ਖੁਰਦ ਵਿੱਚ ਆਮ ਆਦਮੀ ਪਾਰਟੀ ’ਚ ਸਾਮਲ ਹੋਏ ਪਰਿਵਾਰਾਂ ਨਾਲ ਆਪ ਉਮੀਦਵਾਰ ਸੁਖਵਿੰਦਰ ਸਿੰਘ ਭੋਲਾ ਮਾਨ।

ਪੱਤਰ ਪੇ੍ਰਕ
ਝੁਨੀਰ, 11 ਜਨਵਰੀ
ਹਲਕਾ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਉਮੀਦਵਾਰ ਸੁਖਵਿੰਦਰ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਝੁਨੀਰ ਖੇਤਰ ਦੇ ਪਿੰਡ ਭੰਮੇ ਖੁਰਦ ਵਿੱਚ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮਾਨ ਨੇ ਤੱਥਾਂ ਤੇ ਅੰਕੜਿਆ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਪੰਜਾਬੀਆਂ ਨੂੰ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀਆਂ ਨੇ ਜਿੱਥੇ ਦੋਵੇਂ ਹੱਥੀ ਲੁੱਟਿਆ ਹੈ, ਉੱਥੇ ਇਹ ਪਾਰਟੀਆਂ ਲੋਕਾਂ ਨੂੰ ਸਿੱਖਿਆ, ਸਿਹਤ ਤੇ ਹੋਰ ਬੁਨਿਆਦੀ ਸਹੂਲਤਾਂ ਦੇਣ ’ਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਭ ਵਰਗਾਂ ਦੇ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਅੱਕੇ ਹੋਏ ਹਨ, ਉਥੇ ਹੁਣ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਲੋਕਾਂ ਨੂੰ ਆਪਣੀ ਪਾਰਟੀ ਦੇ ਅਸੂਲਾਂ, ਟੀਚਿਆਂ ਤੇ ਚੋਣ ਮੈਨੀਫੈਸਟੋ ਸਬੰਧੀ ਜਾਣਕਾਰੀ ਦਿੱਤੀ।


Comments Off on ਭੰਮੇ ਖੁਰਦ ਦੇ ਪੰਜਾਹ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.