ਵਿਦੇਸ਼ ਸਕੱਤਰ ਦੇ ਅਹੁਦੇ ਦੀ ਮਿਆਦ ਵਧਾਈ !    ਸੁਪਰੀਮ ਕੋਰਟ ਨੇ ਨਸ਼ਿਆਂ ਖ਼ਿਲਾਫ਼ ਚੁੱਕੇ ਕਦਮਾਂ ਬਾਰੇ ਪੁੱਛਿਆ !    ਗੁਪਤ ਕੋਡਾਂ ਰਾਹੀਂ ਵੋਟਰਾਂ ਨੂੰ ਆਟਾ, ਚਾਵਲ ਤੇ ਸ਼ਰਾਬ ਵੰਡਣ ਦੀ ਚਰਚਾ !    ਟੈਸਟ ਰੈਂਕਿੰਗਜ਼: ਪਾਕਿਸਤਾਨ ਨੂੰ ਪਛਾੜ ਕੇ ਨਿਊਜ਼ੀਲੈਂਡ ਪੰਜਵੇਂ ਨੰਬਰ ’ਤੇ !    ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ‘ਕਲੀਨ ਸਵੀਪ’ !    ਪੰਜਾਬ ’ਚ ਤਿੰਨ-ਧਿਰੀ ਮੁਕਾਬਲਾ ਦੱਸਣ ਪਿੱਛੇ ਡੂੰਘੀ ਸਾਜ਼ਿਸ਼: ਅਨੰਦ ਸ਼ਰਮਾ !    ਹੈਰੋਇਨ ਸਮੇਤ ਨੌਜਵਾਨ ਕਾਬੂ !    ਸ਼੍ਰੋਮਣੀ ਅਕਾਲੀ ਦਲ ਦੀ ਸਿਧਾਂਤਕ ਅਸਪੱਸ਼ਟਤਾ !    ਸਦਾ ਹੀ ਲੱਗਿਆ ਰਹੇ ਚੋਣ ਜ਼ਾਬਤਾ !    ਸਿੱਖਿਆ ਦੇ ਪਸਾਰ ਤੋਂ ਅਵੇਸਲੇ ਰਾਜਨੀਤਕ ਦਲ !    

ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੀਟਿੰਗ

Posted On January - 12 - 2017

ਨਿੱਜੀ ਪੱਤਰ ਪ੍ਰੇਰਕ
ਐਸਏਐਸ ਨਗਰ(ਮੁਹਾਲੀ),11 ਜਨਵਰੀ
ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ ਪੁੱਡਾ ਭਵਨ ਪਾਰਕ ਵਿਖੇ ਹੋਈ।  ਇਸ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪੱਧਰੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਸਾਰੇ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ ਪ੍ਰੰਤੂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਇਸ ਕਾਨੂੰਨ ਨੂੰ ਲਾਗੂ ਕਰਨ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਗਨਰੇਗਾ ਕਮਰਚਾਰੀ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੇ ਪੱਕੇ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਸੰਘਰਸ਼ ਦੀ ਅਗਲੀ ਰੂਪਰੇਖਾ ਤਿਆਰ ਕਰਨ ਲਈ ਮਗਨਰੇਗਾ  ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸੂਬਾ ਪੱਧਰੀ ਮੀਟਿੰਗ 12 ਜਨਵਰੀ ਨੂੰ ਲੁਧਿਆਣਾ ਵਿੱਚ ਰੱਖੀ ਗਈ ਹੈ। ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਲਾਲਾਬਾਦ(ਪੱਛਮੀ) ਅਤੇ ਰਾਮਪੁਰਾ ਫੂਲ ਵਿੱਚ ਹੋਣ ਵਾਲੇ ਵੱਡੇ ਇਕੱਠ ਵਿੱਚ ਆਪਣੇ ਹੱਕਾਂ ਪ੍ਰਤੀ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ, ਜੀਵਨ ਕੁਮਾਰ, ਪ੍ਰੈਸ ਸਕੱਤਰ ਅਮਰੀਕ ਸਿੰਘ, ਵਿੱਤ ਸਕੱਤਰ ਮਨਸੇ ਖਾਂ ਆਦਿ ਵੀ ਹਾਜ਼ਰ ਸਨ।


Comments Off on ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.