ਨਵਰਾਤਰ ਮੇਲਾ: ਦੋ ਮੰਤਰੀਆਂ ਨੇ ਮਨਸਾ ਦੇਵੀ ਮੰਦਰ ’ਚ ਟੇਕਿਆ ਮੱਥਾ !    ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    

ਮਲੂਕਾ ਨੇ ‘ਤਨਖ਼ਾਹ’ ਤਹਿਤ ਜੋੜਾ ਘਰ ਵਿੱਚ ਕੀਤੀ ਸੇਵਾ

Posted On January - 11 - 2017
ਦਰਬਾਰ ਸਾਹਿਬ ਅੰਮਿ੍ਤਸਰ ਵਿੱਚ ਬੁੱਧਵਾਰ ਨੂੰ ਸੰਗਤ ਦੇ ਜੋੜੇ ਸਾਫ਼ ਕਰਦੇ ਹੋਏ ਮੰਤਰੀ ਸਿਕੰਦਰ ਸਿੰਘ ਮਲੂਕਾ। -ਫੋਟੋ: ਵਿਸ਼ਾਲ ਕੁਮਾਰ

ਦਰਬਾਰ ਸਾਹਿਬ ਅੰਮਿ੍ਤਸਰ ਵਿੱਚ ਬੁੱਧਵਾਰ ਨੂੰ ਸੰਗਤ ਦੇ ਜੋੜੇ ਸਾਫ਼ ਕਰਦੇ ਹੋਏ ਮੰਤਰੀ ਸਿਕੰਦਰ ਸਿੰਘ ਮਲੂਕਾ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜਨਵਰੀ
ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਅਖੰਡ ਪਾਠ ਆਰੰਭ ਕਰਾਉਣ ਮਗਰੋਂ ਤਨਖਾਹ ਵਜੋਂ ਲੱਗੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਗੁਰੂ ਰਾਮਦਾਸ ਲੰਗਰ ਘਰ ਵਿਚ ਸੰਗਤਾਂ ਦੇ ਜੂਠੇ ਬਰਤਨ ਸਾਫ ਕੀਤੇ ਅਤੇ ਜੋੜਾ ਘਰ ਵਿਚ ਸੰਗਤਾਂ ਦੇ ਜੋੜੇ ਝਾੜੇ।
ਸ੍ਰੀ ਮਲੂਕਾ ਨੂੰ ਬੀਤੇ ਦਿਨ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸਿੱਖ ਅਰਦਾਸ ਅਪਮਾਨ ਮਾਮਲੇ ਵਿਚ ਤਨਖਾਹ ਲਾਈ ਗਈ ਸੀ। ਉਸ  ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਕਰਾਉਣ ਅਤੇ ਤਿੰਨ ਦਿਨ ਰੋਜ਼ਾਨਾ ਇਕ ਘੰਟਾ ਸੰਗਤਾਂ ਦੇ ਜੋੜੇ ਸਾਫ ਕਰਨ ਅਤੇ ਇਕ ਘੰਟਾ ਜੂਠੇ ਬਰਤਨ ਸਾਫ ਕਰਨ ਲਈ ਆਖਿਆ ਗਿਆ ਸੀ। ਇਸ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਇਕ ਦਿਨ ਲੰਗਰ ਦੀ ਸੇਵਾ ਅਤੇ ਸੰਗਤਾਂ ਦੇ ਜੂਠੇ ਬਰਤਨ ਸਾਫ ਕਰਨ ਸਮੇਤ 31 ਹਜ਼ਾਰ ਰੁਪਏ ਗੋਲਕ ਵਿਚ ਪਾਉਣ ਦੇ ਆਦੇਸ਼ ਦਿੱਤੇ ਸਨ। ਮਲੂਕਾ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਪੁੱਜੇ, ਜਿਥੇ ਉਨ੍ਹਾਂ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਨੇੜੇ ਕਮਰੇ ਵਿਚ ਅਖੰਡ ਪਾਠ ਦੀ ਆਰੰਭਤਾ ਕਰਾਈ। ਮਗਰੋਂ ਉਨ੍ਹਾਂ ਗੁਰੂ ਰਾਮਦਾਸ ਲੰਗਰ ਘਰ ਵਿਚ ਇਕ ਘੰਟਾ ਸੰਗਤਾਂ ਦੇ ਜੂਠੇ ਬਰਤਨ ਧੋਤੇ ਅਤੇ ਜੋੜਾ ਘਰ ਵਿਚ ਸੰਗਤਾਂ ਜੋੜੇ ਸਾਫ ਕੀਤੇ।
ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਸ੍ਰੀ ਮਲੂਕਾ ਨੇ ਆਖਿਆ ਕਿ ਉਹ ਅਕਾਲ ਤਖ਼ਤ ਦੇ ਆਦੇਸ਼ਾਂ ਅੱਗੇ ਨਤਮਸਤਕ ਹਨ ਅਤੇ ਉਸ ਮੁਤਾਬਕ ਲਾਈ ਤਨਖਾਹ ਨੂੰ ਤਿੰਨ ਦਿਨ ਪੂਰੀ ਕਰਨਗੇ। ਉਨ੍ਹਾਂ ਕਿਹਾ ਕਿ ਉਹ ਤਿੰਨ ਦਿਨ ਇਥੇ ਰਹਿਣਗੇ ਅਤੇ ਸੰਗਤਾਂ ਦੇ ਜੂਠੇ ਬਰਤਨ ਤੇ ਜੋੜੇ ਝਾੜਨ ਦੀ ਸੇਵਾ ਕਰਨਗੇ। ਮੁਤਵਾਜ਼ੀ ਜਥੇਦਾਰਾਂ ਵੱਲੋਂ ਇਸ ਮਾਮਲੇ ਵਿਚ 24 ਜਨਵਰੀ ਨੂੰ ਤਲਬ ਕੀਤੇ ਜਾਣ ਬਾਰੇ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ।


Comments Off on ਮਲੂਕਾ ਨੇ ‘ਤਨਖ਼ਾਹ’ ਤਹਿਤ ਜੋੜਾ ਘਰ ਵਿੱਚ ਕੀਤੀ ਸੇਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.