ਪੰਥ ਵਿਰੋਧੀ ਤਾਕਤਾਂ ਨੇ ਘਟਾਈ ਦਿੱਲੀ ਗੁਰਦੁਆਰਾ ਚੋਣਾਂ ਦੀ ਵੋਟ ਫ਼ੀਸਦ: ਮਾਨ !    ਪਾਵਰਕੌਮ ਵੱਲੋਂ ਕੱਟਿਆ ਟੈਂਕੀ ਦਾ ਕੁਨੈਕਸ਼ਨ ਪਿੰਡ ਵਾਸੀਆਂ ਨੇ ਜੋੜਿਆ !    ਟਰੰਪ ਭਲਕੇ ਕਰੇਗਾ ਨਵੇਂ ਆਵਾਸ ਹੁਕਮ ’ਤੇ ਹਸਤਾਖ਼ਰ !    ਬਸਪਾ ’ਚ ਸ਼ਾਮਲ ਹੋਣ ਵਾਲਾ ਯੂਪੀ ਦਾ ਮੰਤਰੀ ਬਰਤਰਫ਼ !    ਪੰਜਾਬ ਵਿੱਚ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ !    ਗੁਰਮਿਹਰ ਦੇ ਹੱਕ ਵਿੱਚ ਸਮਾਜਿਕ ਸ਼ਖ਼ਸੀਅਤਾਂ ਦੀ ਬਣਨ ਲੱਗੀ ਲਹਿਰ !    ਮਹਿੰਦੀ ਭਰਾਵਾਂ ਖ਼ਿਲਾਫ਼ ਕੇਸ ’ਚ ਗਵਾਹਾਂ ਦੇ ਬਿਆਨ ਦਰਜ !    ਰੁਲਦਾ ਸਿੰਘ ਕਤਲ ਕੇਸ ’ਚ ਗੋਲਡੀ ਨੇ ਪੇਸ਼ੀ ਭੁਗਤੀ !    ਪੜ੍ਹਾਈ ਦੇ ਨਾਲ ਵਿਦਿਆਰਥੀਆਂ ਲਈ ਅਕਾਦਮਿਕ ਸਰਗਰਮੀਆਂ ਵੀ ਜ਼ਰੂਰੀ: ਉੱਭਾ !    ਧਰਮ, ਸਿਆਸਤ ਤੇ ਸੁਆਰਥ !    

ਮੁੱਖ ਮੰਤਰੀ ’ਤੇ ਜੁੱਤਾ ਸੁੱਟਣਾ ਸਰਕਾਰ ਪ੍ਰਤੀ ਫੈਲੇ ਗੁੱਸੇ ਦੀ ਨਿਸ਼ਾਨੀ: ਬੈਂਸ

Posted On January - 11 - 2017

5 copyਪੱਤਰ ਪ੍ਰੇਰਕ
ਲੁਧਿਆਣਾ,  11 ਜਨਵਰੀ
ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਵੱਲ ਆਮ ਨਾਗਰਿਕ ਵੱਲੋਂ ਜੁੱਤਾ ਸੁੱਟੇ ਜਾਣ ’ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ  ਇਹ ਸੰਕੇਤਕ ਰੂਪ ਵਿੱਚ ਲੋਕਾਂ ਦਾ ਗੁੱਸਾ ਬਾਹਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਜਬਰ ਜ਼ੁਲਮ ਅਤੇ ਲੋਕਾਂ ਨਾਲ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਕੀਤੀਆਂ ਧੱਕੇਸ਼ਾਹੀਆਂ ਖ਼ਿਲਾਫ਼ ਲੋਕਾਂ ਵਿੱਚ ਫੈਲਿਆ ਹੋਇਆ ਰੋਹ ਹੈ। ਉਨ੍ਹਾਂ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਉਹ ਵੋਟਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਬੁਰੀ ਤਰ੍ਹਾਂ ਵਿਗੜ ਚੁੱਕੀ ਅਮਨ ਕਾਨੂੰਨ ਦੀ ਹਾਲਤ ’ਤੇ ਕਾਬੂ ਕਰਨ ਲਈ ਸੁਰੱਖਿਆ ਦਲਾਂ ਦੀ ਗਿਣਤੀ ਵਧਾਉਣ।
ਮਨੀਸ਼ ਸਿਸੋਦੀਆ ਦੇ ਹਾਲ ਹੀ ਵਿੱਚ ਛਪੇ ਬਿਆਨ ’ਤੇ ਛਿੜੇ ਵਾਦ ਵਿਵਾਦ ਬਾਰੇ ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਵਿੱਚੋਂ ਹੀ ਮੁੱਖ ਮੰਤਰੀ ਬਣੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੇਜਰੀਵਾਲ ਦੀ ਨੇਕ ਨੀਤੀ ਤੋ ਬੁਖਲਾ ਗਈਆਂ ਹਨ। ਉਨ੍ਹਾਂ ਕਿਹਾ ਕਿ ਟਕਸਾਲੀ ਅਕਾਲੀ ਦਲ ਦਾ ਭੋਗ ਪੈ ਗਿਆ ਹੈ। ਟਕਸਾਲੀ ਆਗੂ ਇਕ ਇਕ ਕਰਕੇ ਅਕਾਲੀ ਦਲ ਨੂੰ ਅਲਵਿਦਾ ਆਖ ਰਹੇ ਹਨ।
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਲੁਧਿਆਣਾ ਵਿੱਚ ਬੈਂਸ ਭਰਾਵਾਂ ਵੱਲੋਂ ਬਣਾਈ ਗਈ ਲੋਕ ਇਨਸਾਫ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਪਾਲ ਸਿੰਘ ਸਲੂਜਾ ਆਪਣੇ ਸਾਥਿਆਂ ਤੇ ਹੋਰ ਅਹੁਦੇਦਾਰਾਂ ਦੇ ਨਾਲ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋ ਗਏ। ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਤੇ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅਕਾਲੀ ਦਲ ਛੱਡ ਕੇ ਆਏ ਆਗੂਆਂ ਨੂੰ ਸਿਰੋਪਾ  ਪਾ ਕੇ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੁਰਿੰਦਰ ਸਿੰਘ ਠੁਕਰਾਲ, ਹਰਿੰਦਰਪਾਲ ਸਿੰਘ ਖੁਰਾਣਾ, ਪ੍ਰਧਾਨ ਮਨਮੋਹਨ ਸਿੰਘ ਉੱਭੀ, ਮਨਜੀਤ ਸਿੰਘ ਚਾਵਲਾ, ਤਜਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਕਸ਼ਮੀਰਾ ਸਿੰਘ, ਜਤਿੰਦਰ ਸਿੰਘ ਟਿੰਕੂ, ਹਰਕਮਲ ਸਿੰਘ ਸਲੂਜਾ, ਟਿੱਕਾ ਦਲੀਪ ਸਿੰਘ ਸ਼ਾਮਲ ਸਨ।


Comments Off on ਮੁੱਖ ਮੰਤਰੀ ’ਤੇ ਜੁੱਤਾ ਸੁੱਟਣਾ ਸਰਕਾਰ ਪ੍ਰਤੀ ਫੈਲੇ ਗੁੱਸੇ ਦੀ ਨਿਸ਼ਾਨੀ: ਬੈਂਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.