ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਮੇਰੇ ਬਿਆਨ ਨੂੰ ਗਲਤ ਰੰਗਤ ਦਿੱਤੀ: ਮਨੀਸ਼ ਸਿਸੋਦੀਆ

Posted On January - 12 - 2017
ਰੈਲੀ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ।-ਫੋਟੋ: ਹਰਪ੍ਰੀਤ ਕੌਰ

ਰੈਲੀ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ।-ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 11 ਜਨਵਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਨਾਂਅ ’ਤੇ ਵੋਟਾਂ ਪਾਉਣ ਸਬੰਧੀ ਉਨ੍ਹਾਂ ਦੇ ਬਿਆਨ ਨੂੰ ਗਲਤ ਰੰਗਤ ਦਿੱਤੀ ਗਈ ਹੈ। ਅੱਜ ਇੱਥੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਜਾਣਬੁੱਝ ਕੇ ਇਸ ਨੂੰ ਇਕ ਮੁੱਦਾ ਬਣਾਇਆ ਜਾ ਰਿਹਾ ਹੈ ਜਦੋਂਕਿ ਉਨ੍ਹਾਂ ਸਿਰਫ਼ ਇਹ ਹੀ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ’ਤੇ ਭਰੋਸਾ ਰੱਖ ਕੇ ਹੀ ਵੋਟ ਪਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਗੱਲ ਉਹ ਦੁਹਰਾ ਰਹੇ ਹਨ ਕਿ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਪੂਰਾ ਕਰਨ ਦੀ ਜਿੰਮੇਵਾਰੀ ਸ੍ਰੀ ਕੇਜਰੀਵਾਲ ਦੀ ਹੋਵੇਗੀ। ਉਨ੍ਹਾਂ ਇਸ ਗੱਲੋਂ ਇਨਕਾਰ ਕੀਤਾ ਕਿ ਕਿਸੇ ਸੋਚੀ ਸਮਝੀ ਰਣਨੀਤੀ ਤਹਿਤ ਉਨ੍ਹਾਂ ਵਲੋਂ ਸ੍ਰੀ ਕੇਜਰੀਵਾਲ ਦਾ ਨਾਂਅ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਉਠਾਇਆ ਗਿਆ ਹੈ। ਸ੍ਰੀ ਸਿਸੋਦੀਆ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਆਪਣੇ ਆਪ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰ ਰਹੇ ਹਨ। ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ਼ ਚੋਣ ਲੜਾਉਣ ਦੇ ਫ਼ੈਸਲੇ ਸਬੰਧੀ ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਨੇ ਹਿੰਮਤ ਵਿਖਾਈ ਕਿ ਉਹ ਇਸ ਵੱਡੀ ਲੜਾਈ ਨੂੰ ਲੜਣਗੇ। ਸ੍ਰੀ ਸਿਸੌਦੀਆ ਨੇ ਮੁੱਖ ਮੰਤਰੀ ’ਤੇ ਜੁੱਤੀ ਸੁੱਟੇ ਜਾਣ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਅਜਿਹਾ ਸ਼ੋਭਾ ਨਹੀਂ  ਦਿੰਦਾ ਪਰ ਉਨ੍ਹਾਂ ਨੇ ਇਸ ’ਤੇ ਕੋਈ ਟਿੱਪਣੀ ਨਹੀਂ ਕੀਤੀ ਕਿ ਜਰਨੈਲ ਸਿੰਘ ਨੇ ਵੀ ਪੱਤਰਕਾਰ ਹੁੰਦਿਆਂ ਉਦੋਂ ਦੇ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ’ਤੇ ਜੁੱਤੀ ਸੁੱਟੀ ਸੀ।
ਇਸ ਤੋਂ ਪਹਿਲਾਂ ਕਣਕ ਮੰਡੀ ਚੋੌਕ ਵਿਖੇ ਪਾਰਟੀ ਉਮੀਦਵਾਰ ਪਰਮਜੀਤ ਸਿੰਘ ਸਚਦੇਵਾ ਦੇ ਹੱਕ ’ਚ ਵਪਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ’ਤੇ ਇੰਸਪੈਕਟਰੀ ਰਾਜ ਖਤਮ ਕੀਤਾ ਜਾਵੇਗਾ ਅਤੇ ਵਪਾਰੀ ਵਰਗ ਨੂੰ ਇਸ ਤਰਾਂ ਦਾ ਮਾਹੌਲ ਦਿੱਤਾ ਜਾਵੇਗਾ ਕਿ ਉਹ ਇਮਾਨਦਾਰੀ ਅਤੇ ਬਿਨਾਂ ਕਿਸੇ ਡਰ ਦੇ ਕੰਮ ਕਰ ਸਕਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਸਚਦੇਵਾ ਨੂੰ ਜਿਤਾ ਕੇ ਵਿਧਾਨ ਸਭਾ ’ਚ ਭੇਜਣ।


Comments Off on ਮੇਰੇ ਬਿਆਨ ਨੂੰ ਗਲਤ ਰੰਗਤ ਦਿੱਤੀ: ਮਨੀਸ਼ ਸਿਸੋਦੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.