ਵਿਦੇਸ਼ ਸਕੱਤਰ ਦੇ ਅਹੁਦੇ ਦੀ ਮਿਆਦ ਵਧਾਈ !    ਸੁਪਰੀਮ ਕੋਰਟ ਨੇ ਨਸ਼ਿਆਂ ਖ਼ਿਲਾਫ਼ ਚੁੱਕੇ ਕਦਮਾਂ ਬਾਰੇ ਪੁੱਛਿਆ !    ਗੁਪਤ ਕੋਡਾਂ ਰਾਹੀਂ ਵੋਟਰਾਂ ਨੂੰ ਆਟਾ, ਚਾਵਲ ਤੇ ਸ਼ਰਾਬ ਵੰਡਣ ਦੀ ਚਰਚਾ !    ਟੈਸਟ ਰੈਂਕਿੰਗਜ਼: ਪਾਕਿਸਤਾਨ ਨੂੰ ਪਛਾੜ ਕੇ ਨਿਊਜ਼ੀਲੈਂਡ ਪੰਜਵੇਂ ਨੰਬਰ ’ਤੇ !    ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ‘ਕਲੀਨ ਸਵੀਪ’ !    ਪੰਜਾਬ ’ਚ ਤਿੰਨ-ਧਿਰੀ ਮੁਕਾਬਲਾ ਦੱਸਣ ਪਿੱਛੇ ਡੂੰਘੀ ਸਾਜ਼ਿਸ਼: ਅਨੰਦ ਸ਼ਰਮਾ !    ਹੈਰੋਇਨ ਸਮੇਤ ਨੌਜਵਾਨ ਕਾਬੂ !    ਸ਼੍ਰੋਮਣੀ ਅਕਾਲੀ ਦਲ ਦੀ ਸਿਧਾਂਤਕ ਅਸਪੱਸ਼ਟਤਾ !    ਸਦਾ ਹੀ ਲੱਗਿਆ ਰਹੇ ਚੋਣ ਜ਼ਾਬਤਾ !    ਸਿੱਖਿਆ ਦੇ ਪਸਾਰ ਤੋਂ ਅਵੇਸਲੇ ਰਾਜਨੀਤਕ ਦਲ !    

ਮੋਬਾਈਲ ਦੀਆਂ ਦੁਕਾਨਾਂ ’ਤੇ ਛਾਪੇ, ਨਕਲੀ ਸਾਮਾਨ ਬਰਾਮਦ

Posted On January - 11 - 2017
ਮੋਬਾਾਈਲ ਦੀਆਂ ਦੁਕਾਨਾਂ ਦੀ ਜਾਂਚ ਕਰਦੀ ਪੁਲੀਸ ਤੇ ਕੰਪਨੀ ਦੇ ਅਧਿਕਾਰੀ ਤੇ ਫੜਿਆ ਗਿਆ ਨਕਲੀ ਸਾਮਾਨ।-ਫੋਟੋ: ਪ੍ਰਭੂ

ਮੋਬਾਾਈਲ ਦੀਆਂ ਦੁਕਾਨਾਂ ਦੀ ਜਾਂਚ ਕਰਦੀ ਪੁਲੀਸ ਤੇ ਕੰਪਨੀ ਦੇ ਅਧਿਕਾਰੀ ਤੇ ਫੜਿਆ ਗਿਆ ਨਕਲੀ ਸਾਮਾਨ।-ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 11 ਜਨਵਰੀ
ਐਪਲ ਕੰਪਨੀ ਦੇ ਅਧਿਕਾਰੀਆਂ ਨੇ ਪੁਲੀਸ ਨਾਲ ਰਲ ਕੇ ਅੱਜ ਸ਼ਹਿਰ ਦੀਆਂ ਅੱਧੀ ਦਰਜਨ ਮੋਬਾਈਲ ਫੋਨ ਦੀਆਂ ਦੁਕਾਨਾਂ ’ਤੇ ਛਾਪੇ ਮਾਰ ਕੇ ਭਾਰੀ ਮਾਤਰਾ ਵਿੱਚ ਨਕਲੀ ਸਾਮਾਨ ਬਰਾਮਦ ਕੀਤਾ ਹੈ। ਐਪਲ ਕੰਪਨੀ ਤੇ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਮੋਬਾਈਲ ਦੀਆਂ ਦੁਕਾਨਦਾਰਾਂ ਵਿੱਚ ਹਫੜਾ-ਦਫੜੀ ਮਚ ਗਈ। ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਏਧਰ ਉਧਰ ਹੋ ਗਏ। ਖ਼ਬਰ ਲਿਖੇ ਜਾਣ ਤੱਕ ਕਾਰਵਾਈ ਜਾਰੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਐਪਲ ਕੰਪਨੀ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਮਿਲੀ ਸੀ ਕਿ ਸਿਰਸਾ ਵਿੱਚ ਐਪਲ ਕੰਪਨੀ ਦਾ ਨਕਲੀ ਸਾਮਾਨ ਵੇਚਿਆ ਜਾ ਰਿਹਾ ਹੈ। ਇਸ ਸ਼ਿਕਾਇਤ ਤੋਂ ਬਾਅਦ ਕੰਪਨੀ ਦੇ ਅਧਿਕਾਰੀ ਰਮੇਸ਼ ਦੱਤ ਦੀ ਅਗਵਾਈ ’ਚ ਪੁਲੀਸ ਨੇ ਸਿਰਸਾ ਸਥਿਤ ਅੱਧੀ ਦਰਜਨ ਦੁਕਾਨਾਂ ’ਤੇ ਛਾਪਾ ਮਾਰਿਆ ਤਾਂ ਦੁਕਾਨਾਂ ਤੋਂ ਭਾਰੀ ਮਾਤਰਾ ਵਿੱਚ ਨਕਲੀ ਸਾਮਾਨ ਬਰਾਮਦ ਹੋਇਆ। ਕੰਪਨੀ ਦੇ ਕਰਮਚਾਰੀਆਂ ਨੇ ਦੁਕਾਨਾਂ ਤੋਂ ਨਕਲੀ ਸਾਮਾਨ ਦੀਆਂ ਬੋਰੀਆਂ ਭਰੀਆਂ। ਦੱਸਿਆ ਗਿਆ ਹੈ ਕਿ ਛਾਪੇ ਮਾਰੀ ਟੀਮ ਨੇ ਪਹਿਲਾਂ ਪੁਰਾਣੇ ਸਰਕਾਰੀ ਹਸਪਤਾਲ ਰੋਡ ’ਤੇ ਸਥਿਤ ਗੋਇਲ ਮੋਬਾਈਲਜ ਦੀ ਦੁਕਾਨ ’ਤੇ ਛਾਪਾ ਮਾਰਿਆ ਜਿਥੇ ਕਾਫੀ ਮਾਤਰਾ ਵਿੱਚ ਸਾਮਾਨ ਬਰਾਮਦ ਕੀਤਾ। ਇਸੇ ਦੌਰਾਨ ਲਕਸ਼ਮੀ ਸਵੀਟਸ ਦੇ ਨੇੜੇ ਸਥਿਤ ਗਣਪਤੀ ਮੋਬਾਈਲ ਤੇ ਸਦਰ ਬਾਜ਼ਾਰ ਸਥਿਤ ਸਤਿਅਮ ਮੋਬਾਈਲ ਦੀ ਦੁਕਾਨ ਤੋਂ ਭਾਰੀ ਮਾਤਰਾ ’ਚ ਨਕਲੀ ਸਾਮਾਨ ਬਰਾਮਦ ਕੀਤਾ। ਖ਼ਬਰ ਲਿਖੇ ਜਾਣ ਤੱਕ ਪੁਲੀਸ ਤੇ ਕੰਪਨੀ ਦੇ ਅਧਿਕਾਰੀਆਂ ਵੱਲੋਂ ਕਾਰਵਾਈ ਜਾਰੀ ਸੀ।


Comments Off on ਮੋਬਾਈਲ ਦੀਆਂ ਦੁਕਾਨਾਂ ’ਤੇ ਛਾਪੇ, ਨਕਲੀ ਸਾਮਾਨ ਬਰਾਮਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.