ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    ਨਰਕਵਾਸੀ ਮੇਰਾ ਬਾਪ !    ਹੋ ਹੀ ਜਾਂਦਾ ਹੈ ਮੁਹੱਬਤ ਦੇ ਵਿੱਚ ਇਸ ਤਰ੍ਹਾਂ... !    ਸੱਭਿਆਚਾਰਕ ਸ਼ਬਦਾਵਲੀ ਵਾਲੀਆਂ ਖੋਜ ਭਰਪੂਰ ਪੁਸਤਕਾਂ !    ਯਾਦਾਂ ਦੀ ਪਟਾਰੀ ਦੀਆਂ ਕੁਝ ਕਤਰਨਾਂ !    ਪੰਜਾਬ ਯੂਨੀਵਰਸਿਟੀ - ਲਾਹੌਰ ਤੋਂ ਚੰਡੀਗੜ੍ਹ ਤਕ !    ਸੰਜੀਦਾ ਹਾਲਾਤ ਦਾ ਬਿਆਨ !    ਉੱਘੇ ਸਾਹਿਤਕਾਰ ਦਾ ਜੀਵਨ ਤੇ ਰਚਨਾ !    ਪ੍ਰਸਿੱਧ ਅਰਥ ਸ਼ਾਸਤਰੀ ਦੀਆਂ ਜੀਵਨ ਝਲਕਾਂ !    

ਵੋਟ ਦੇ ਸਹੀ ਇਸਤੇਮਾਲ ਬਾਰੇ ਕੀਤਾ ਜਾਗਰੂਕ

Posted On January - 11 - 2017

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਜਨਵਰੀ
ਜ਼ਿਲ੍ਹਾ ਲੁਧਿਆਣਾ ਲਈ ਨਿਯੁਕਤ ਕੀਤੇ ਗਏ ਜਾਗਰੂਕਤਾ ਨਿਗਰਾਨ ਵਰੁਣ ਭਾਰਦਵਾਜ ਦੀ ਅਗਵਾਈ ਹੇਠ ਅੱਜ ਵੋਟਰਾਂ ਨੂੰ ਜਾਗਰੂਕ ਕਰਨ ਤੇ ਵੋਟ ਦੇ ਸਹੀ ਇਸਤੇਮਾਲ ਸਬੰਧੀ ਜਵਾਹਰ ਨਗਰ ਕੈਂਪ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਡਰ ਜਾਂ ਲਾਲਚ ਵੱਸ ਵੋਟ ਪਾਉਣ ਜਾਂ ਪਵਾਉਣ ਵਾਲਿਆਂ ਬਾਰੇ ਪ੍ਰਸ਼ਾਸਨ ਨੂੰ ਜ਼ਰੂਰ ਸੂਚਿਤ ਕਰਨ। ਉਨ੍ਹਾਂ ਵੋਟਰਾਂ ਨੂੰ ਵੋਟ ਦੇ ਸਹੀ ਅਤੇ ਜ਼ਰੂਰੀ ਇਸਤੇਮਾਲ ਲਈ ਜਾਗਰੂਕ ਕੀਤਾ।
ਉਨ੍ਹਾਂ ਦੱਸਿਆ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 100 ਫ਼ੀਸਦੀ ਵੋਟਿੰਗ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਨੂੰ ਪੈਸੇ, ਨਸ਼ੇ ਅਤੇ ਹੋਰ ਕਿਸੇ ਵੀ ਲਾਲਚ ਦੇ ਵੱਸ ਪੈ ਕੇ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ। ਜੇਕਰ ਕੋਈ ਵੀ ਉਮੀਦਵਾਰ ਜਾਂ ਰਾਜਸੀ ਆਗੂ ਉਨ੍ਹਾਂ ਨੂੰ ਵੋਟ ਦੇ ਇਸਤੇਮਾਲ ਸਬੰਧੀ ਡਰਾਉਣ, ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਬਾਰੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਹਲਕਾ ਲੁਧਿਆਣਾ ਪੱਛਮੀ ਦੇ ਚੋਣ ਰਜਿਸਟਰੇਸ਼ਨ ਅਫ਼ਸਰ ਕਮ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਪੂਨਮਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ 18 ਅਤੇ 19 ਸਾਲ ਦੇ ਪਹਿਲੀ ਵਾਰ ਬਣੇ ਵੋਟਰਾਂ ਦੀ ਗਿਣਤੀ 39,486 ਹੈ, ਜੋ ਕਿ ਤਕਰੀਬਨ ਸਾਰੇ ਜ਼ਿਲ੍ਹਿਆਂ ਨਾਲੋਂ ਵਧੇਰੇ ਹੈ।


Comments Off on ਵੋਟ ਦੇ ਸਹੀ ਇਸਤੇਮਾਲ ਬਾਰੇ ਕੀਤਾ ਜਾਗਰੂਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.