ਬਾਬਰੀ ਮਸਜਿਦ ਕੇਸ: ਚਸ਼ਮਦੀਦ ਗਵਾਹ ਦੀ ਮੌਤ !    ਅਮਰੀਕਾ: ਸਿੱਖ ਡਾਕਟਰ ਨੂੰ ਜਾਨੋਂ ਮਾਰਨ ਦੀ ਧਮਕੀ !    ਮੁਕਾਬਲੇ ਵਾਲੀਆਂ ਥਾਵਾਂ ’ਤੇ ਆ ਕੇ ‘ਖ਼ੁਦਕੁਸ਼ੀ’ ਨਾ ਕਰਨ ਨੌਜਵਾਨ: ਵੈਦ !    ਬੰਗਲਾਦੇਸ਼: ਖ਼ੁਦਕੁਸ਼ ਹਮਲੇ ’ਚ ਪਰਿਵਾਰ ਦੇ 8 ਜੀਅ ਮਰੇ !    ਭੇਤਭਰੀ ਹਾਲਤ ਵਿੱਚ ਚੱਲੀ ਗੋਲੀ; ਮੁਲਾਜ਼ਮ ਜ਼ਖਮੀ !    ਬਦਨੌਰ ਵੱਲੋਂ ਸੈਨਿਕ ਬੋਰਡ ਨਾਲ ਮੀਟਿੰਗ !    ਯੂਨੀਵਰਸਿਟੀਆਂ ਦੀ ਭੂਮਿਕਾ ਨੂੰ ਪੁਨਰ ਪ੍ਰਭਾਸ਼ਿਤ ਕਰਨ ਦੀ ਲੋੜ: ਅਪੂਰਵਾਨੰਦ !    ਧੋਖਾਧੜੀ ਕਰਨ ਵਾਲੇ ਬਿਲਡਰਾਂ ਦੀ ਗ੍ਰਿਫ਼ਤਾਰੀ ਲਈ ਲੋਕਾਂ ਤੋਂ ਮੰਗਿਆ ਸਹਿਯੋਗ !    ਨਾਜਾਇਜ਼ ਉਸਾਰੀਆਂ ਦੇ ਮਾਮਲੇ ਵਿੱਚ ਕਸੂਤੇ ਘਿਰੇ ਕੌਂਸਲ ਅਧਿਕਾਰੀ !    ਬੱਚਿਆਂ ਦੇ ਰਿਪੋਰਟ ਕਾਰਡ ਨਾ ਦੇਣ ਕਾਰਨ ਸਕੂਲ ਅੱਗੇ ਧਰਨਾ !    

ਵੱਖ-ਵੱਖ ਥਾਈਂ ਸੜਕ ਸੁਰੱਖਿਆ ਸਪਤਾਹ ਮਨਾਇਆ

Posted On January - 11 - 2017

ਪੱਤਰ ਪ੍ਰੇਰਕ
ਲਹਿਰਾਗਾਗਾ, 11 ਜਨਵਰੀ
ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਸੰਗਰੂਰ ਵੱਲੋਂ 8 ਤੋਂ 14 ਜਨਵਰੀ ਤੱਕ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਨੇੜਲੇ ਪਿੰਡ ਦੇ ਸਰਕਾਰੀ ਹਾਈ ਸਕੂਲ ਖੰਡੇਬਾਦ ਵਿੱਚ ਸੜਕ ਸੁਰੱਖਿਆ ਸਪਤਾਹ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਸੰਗਰੂਰ ਵੱਲੋਂ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਟ੍ਰੈਫਿਕ ਮਾਹਰ ਹਰਦੇਵ ਸਿੰਘ ਨੇ ਕਿਹਾ ਕਿ ਵਧ ਰਹੇ ਸੜਕ ਹਾਦਸਿਆਂ ਦਾ ਮੁੱਖ ਕਾਰਨ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਅਤੇ ਟ੍ਰੈਫਿਕ ਨਿਯਮਾਂ ਦਾ ਪਾਲਣ ਨਾ ਹੋਣਾ ਹੈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਭਗਵਾਨ ਦਾਸ ਨੇ ਸਕੂਲ ਵਿੱਚ ਆਵਾਜਾਈ ਨਿਯਮਾਂ ਸਬੰਧੀ ਕੈਂਪ ਲਾਉਣ ਦਾ ਧੰਨਵਾਦ ਕੀਤਾ। ਇਸ ਮੌਕੇ ਗਰਾਮ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਦੇ ਅਹੁਦੇਦਾਰ ਵੀ ਹਾਜ਼ਰ ਸਨ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਜ਼ਿਲ੍ਹਾ ਪੁਲੀਸ ਸੰਗਰੂਰ ਵੱਲੋਂ ਆਮ ਜਨਤਾ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਮਨਾਏ ਜਾ ਰਹੇ ਜਾਗਰੂਕਤਾ ਹਫ਼ਤੇ ਦੌਰਾਨ ਅੱਜ ਇੱਥੇ ਪੁਰਾਣੇ ਬੱਸ ਸਟੈਂਡ ’ਤੇ ਟ੍ਰੈਫਿਕ ਪੁਲੀਸ ਵੱਲੋਂ ਲਾਈਨਜ਼ ਕਲੱਬ ਭਵਾਨੀਗੜ੍ਹ (ਰਾਇਲਜ਼) ਦੇ ਸਹਿਯੋਗ ਨਾਲ ਵਾਹਨਾਂ ’ਤੇ ਰਿਫਲੈਕਟਰ ਲਾਏ ਗਏ। ਇਸ ਮੌਕੇ ਥਾਣਾ ਮੁਖੀ ਗੁਰਦੀਪ ਸਿੰਘ ਅਤੇ ਟ੍ਰੈਫਿਕ ਇੰਚਾਰਜ ਗੁਰਤੇਜ ਸਿੰਘ ਨੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਟ੍ਰੈਫਿਕ ਪੁਲੀਸ ਵੱਲੋਂ ਨਿਯਮਾਂ ਸਬੰਧੀ ਜਾਣਕਾਰੀ ਦੇਣ ਵਾਲੇ ਪਰਚੇ ਵੀ ਵੰਡੇ ਗਏ। ਕੈਂਪ ਦੌਰਾਨ ਵਾਹਨਾਂ ’ਤੇ ਰਿਫਲੈਕਟਰ ਵੀ ਲਗਾਏ ਗਏ। ਇਸ ਮੌਕੇ ਟ੍ਰੈਫਿਕ ਮੁਲਾਜ਼ਮ ਰਜਿੰਦਰ ਸਿੰਘ, ਕਲੱਬ ਦੇ ਪ੍ਰਧਾਨ ਟਵਿੰਕਲ ਗੋਇਲ, ਸਕੱਤਰ ਚਮਕੌਰ ਸਿੰਘ, ਤਰਲੋਚਨ ਸਿੰਘ ਖ਼ਰੇ, ਮੁਨੀਸ਼ ਸਿੰਗਲਾ, ਵਿਜੈ ਸਿੰਗਲਾ, ਚਮਕੌਰ ਤੂਰ ਸਮੇਤ ਸਮੂਹ ਕਲੱਬ ਮੈਂਬਰ ਹਾਜ਼ਰ ਸਨ।
ਚੀਮਾ ਮੰਡੀ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿੱਚ ਸਕੂਲ ਮੁਖੀ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੁਖਪਾਲ ਸਿੰਘ ਜਖੇਪਲ ਨੇ ਵਿਦਿਆਰਥੀਆਂ ਨੂੰ ਸੜਕ ਤੇ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਸਮੇਂ ਕ੍ਰਿਸ਼ਨ ਸਿੰਘ ਚੌਹਾਨ ਤੇ ਜਰਨੈਲ ਸਿੰਘ ਨੇ ਵੀ ਸੜਕ ਆਵਾਜਾਈ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਿਦਿਆਰਥੀ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।


Comments Off on ਵੱਖ-ਵੱਖ ਥਾਈਂ ਸੜਕ ਸੁਰੱਖਿਆ ਸਪਤਾਹ ਮਨਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.