ਚੰਡੀਗੜ੍ਹ ਵਿੱਚ ਵਿੱਤ ਵਿਭਾਗ ਦੇ ਦੋ ਅਹਿਮ ਅਹੁਦੇ ਖਾਲੀ !    ਦਾਖ਼ਲਾ ਰੱਦ ਕਰਨ ਦੇ ਵਿਰੋਧ ’ਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ !    ਸਿੱਖਿਆ ਅਫਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ !    ਅਕਾਲੀਆਂ ਦੇ ਸੱਤਾ ’ਚੋਂ ਸਫ਼ਾਏ ਨਾਲ ਗੈਂਗਸਟਰਾਂ ਦਾ ਅੰਤ ਨਿਸ਼ਚਿਤ: ਭੱਠਲ !    ਸਕੂਲ ਬੋਰਡ ਨੇ ਬਾਰ੍ਹਵੀਂ ਦੇ ਰੋਲ ਨੰਬਰ ਵੈੱਬਸਾਈਟ ਉੱਤੇ ਕੀਤੇ ਅਪਲੋਡ !    ਸਮ੍ਰਿਤੀ ਇਰਾਨੀ ਦੇ ਨੰਬਰ ਜਨਤਕ ਕਰਨ ’ਤੇ ਰੋਕ !    ਮੋਦੀ ਨੇ ਐਚ1ਬੀ ਵੀਜ਼ਿਆਂ ਦਾ ਮੁੱਦਾ ਅਮਰੀਕੀ ਸੰਸਦ ਮੈਂਬਰਾਂ ਅੱਗੇ ਰੱਖਿਆ !    ਕਾਂਗਰਸੀ ਆਗੂ ਖ਼ਿਲਾਫ਼ ਕੇਸ ਦਰਜ !    ਮਨੋਜ ਤਿਵਾੜੀ ਦਾ ਹੈਲੀਕਾਪਟਰ ਹੰਗਾਮੀ ਹਾਲਤ ’ਚ ਉਤਾਰਿਆ !    ਮਹਾਰਾਣੀ ਜਿੰਦ ਕੌਰ ਦਾ ਕੰਧ ਚਿੱਤਰ !    

ਸਪਰਿੰਗ ਡੇਲ ਸਕੂਲ ਵਿੱਚ ਮਨਾਈ ਧੀਆਂ ਦੀ ਲੋਹੜੀ

Posted On January - 11 - 2017
ਸਪਰਿੰਗ ਡੇਲ ਸਕੂਲ ਵਿੱਚ ਲੋਹੜੀ ਦੇ ਤਿਓਹਾਰ ਮੌਕੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ।-ਫੋਟੋ: ਬਸਰਾ

ਸਪਰਿੰਗ ਡੇਲ ਸਕੂਲ ਵਿੱਚ ਲੋਹੜੀ ਦੇ ਤਿਓਹਾਰ ਮੌਕੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ।-ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਜਨਵਰੀ
ਇਥੇ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਧੀਆਂ ਹਰ ਇੱਕ ਦੀ ਕਿਸਮਤ ਵਿੱਚ ਕਿੱਥੇ ਹੁੰਦੀਆਂ ਨੇ, ਜਿਹੜੀ ਥਾਂ ਰੱਬ ਨੂੰ ਪਿਆਰੀ ਧੀਆਂ ਉੱਥੇ ਹੁੰਦੀਆਂ ਨੇ’ ਵਿਸ਼ੇ ਨੂੰ ਲੈ ਕੇ ਧੀਆਂ ਦੀ ਲੋਹੜੀ ਮਨਾਈ ਗਈ। ਪੰਜਾਬੀ ਪਹਿਰਾਵੇ ਵਿੱਚ ਸਜੀਆਂ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ ਸਮਾਗਮ ਨੂੰ ਚਾਰ ਚੰਨ ਲਾ ਰਹੀਆਂ ਸਨ।
ਲੜਕੀਆਂ ਨੂੰ ਸਮਰਪਿਤ ਇਸ ਲੋਹੜੀ ਦੇ ਸਮਾਗਮ ਦੀ ਸ਼ੁਰੂਆਤ ਲੋਹੜੀ ਦੀ ਅੱਗ ਬਾਲ ਕੇ ਕੀਤੀ ਗਈ। ਵਿਦਿਆਰਥੀਆਂ, ਸਟਾਫ ਅਤੇ ਪ੍ਰਬੰਧਕਾਂ ਨੇ ਤਿਲ, ਚੌਲ, ਖਿੱਲਾਂ, ਚਿੜਵੜੇ, ਮੂੰਗਫਲੀ ਅਤੇ ਰਿਓੜੀਆਂ ਜਿੱਥੇ ਇੱਕ ਦੂਜੇ ਨੂੰ ਵੰਡੀਆਂ ਉੱਥੇ ਰਸਮਾਂ ਵਜੋਂ ਅੱਗ ਨੂੰ ਵੀ ਭੇਟ ਕੀਤੀਆਂ। ਵਿਦਿਆਰਥਣਾਂ ਨੇ ‘ਗੁੱਡੀ ਤੇਰੀ ਆਈ ਬੋ, ਮੁੰਗਫਲੀ ਦਾ ਦਾਣਾ ਹੋਵੇ  ਗੀਤਾਂ ’ਤੇ ਨਾਚ ਦੀ ਪੇਸ਼ਕਾਰੀ ਵੀ ਕੀਤੀ। ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪਾਇਆ ਗਿਆ। ਸਕੂਲ ਦੀ ਪ੍ਰਬੰਧਕੀ ਡਾਇਰੈਕਟਰ ਅਵਿਨਾਸ਼ ਕੌਰ ਵਾਲੀਆ ਨੇ ਸਮੂਹ ਬੱਚਿਆਂ ਅਤੇ ਸਟਾਫ ਨੂੰ ਲੋਹੜੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਤਿਓਹਾਰ ਆਪਸੀ ਪਿਆਰ ਦਾ ਸੁਨੇਹਾ ਦਿੰਦੇ ਹਨ। ਚੇਅਰਮੈਨ ਨਿਰਮਲ ਸਿੰਘ ਵਾਲੀਆ ਅਤੇ ਡਾਇਰੈਕਟਰ ਮਨਦੀਪ ਸਿੰਘ, ਜਰਨੈਲ ਸਿੰਘ ਨੇ ਬੱਚਿਆਂ ਨੂੰ ਚਾਇਨਾ ਡੋਰ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਡਿਪਟੀ ਡਾਇਰੈਕਟਰ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਟਾਫ  ਮੁੰਗਫਲੀ, ਰਿਓੜੀਆਂ ਵੰਡ ਕੇ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।


Comments Off on ਸਪਰਿੰਗ ਡੇਲ ਸਕੂਲ ਵਿੱਚ ਮਨਾਈ ਧੀਆਂ ਦੀ ਲੋਹੜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.