ਪੰਥ ਵਿਰੋਧੀ ਤਾਕਤਾਂ ਨੇ ਘਟਾਈ ਦਿੱਲੀ ਗੁਰਦੁਆਰਾ ਚੋਣਾਂ ਦੀ ਵੋਟ ਫ਼ੀਸਦ: ਮਾਨ !    ਪਾਵਰਕੌਮ ਵੱਲੋਂ ਕੱਟਿਆ ਟੈਂਕੀ ਦਾ ਕੁਨੈਕਸ਼ਨ ਪਿੰਡ ਵਾਸੀਆਂ ਨੇ ਜੋੜਿਆ !    ਟਰੰਪ ਭਲਕੇ ਕਰੇਗਾ ਨਵੇਂ ਆਵਾਸ ਹੁਕਮ ’ਤੇ ਹਸਤਾਖ਼ਰ !    ਬਸਪਾ ’ਚ ਸ਼ਾਮਲ ਹੋਣ ਵਾਲਾ ਯੂਪੀ ਦਾ ਮੰਤਰੀ ਬਰਤਰਫ਼ !    ਪੰਜਾਬ ਵਿੱਚ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ !    ਗੁਰਮਿਹਰ ਦੇ ਹੱਕ ਵਿੱਚ ਸਮਾਜਿਕ ਸ਼ਖ਼ਸੀਅਤਾਂ ਦੀ ਬਣਨ ਲੱਗੀ ਲਹਿਰ !    ਮਹਿੰਦੀ ਭਰਾਵਾਂ ਖ਼ਿਲਾਫ਼ ਕੇਸ ’ਚ ਗਵਾਹਾਂ ਦੇ ਬਿਆਨ ਦਰਜ !    ਰੁਲਦਾ ਸਿੰਘ ਕਤਲ ਕੇਸ ’ਚ ਗੋਲਡੀ ਨੇ ਪੇਸ਼ੀ ਭੁਗਤੀ !    ਪੜ੍ਹਾਈ ਦੇ ਨਾਲ ਵਿਦਿਆਰਥੀਆਂ ਲਈ ਅਕਾਦਮਿਕ ਸਰਗਰਮੀਆਂ ਵੀ ਜ਼ਰੂਰੀ: ਉੱਭਾ !    ਧਰਮ, ਸਿਆਸਤ ਤੇ ਸੁਆਰਥ !    

ਸਰਕਾਰੀ ’ਵਰਸਿਟੀਆਂ ਨੂੰ ਬਚਾਉਣ ਦਾ ਕਿਸੇ ਵੀ ਪਾਰਟੀ ਨੇ ਨਾ ਬਣਾਇਆ ਚੋਣ ਮੁੱਦਾ

Posted On January - 11 - 2017

11101cd _Punjabi Uni_ Photoਗੁਰਨਾਮ ਸਿੰਘ ਅਕੀਦਾ
ਪਟਿਆਲਾ, 11 ਜਨਵਰੀ
ਪੰਜਾਬੀ ਯੂਨੀਵਰਸਿਟੀ ਸਮੇਤ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਆਰਥਿਕ ਸੰਕਟ ਨਾਲ ਲੜ ਰਹੀਆਂ ਹਨ, ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਉਚੇਰੀ ਸਿੱਖਿਆ ਨੂੰ ਪੈਰਾਂ ਸਿਰ ਕਰਨ ਦਾ ਚੋਣ ਮੁੱਦਾ ਅਜੇ ਤੱਕ ਵੀ ਕਿਸੇ ਪਾਰਟੀ ਨੇ ਨਹੀਂ ਬਣਾਇਆ। ਤਕਨੀਕੀ ਯੂਨੀਵਰਸਿਟੀਆਂ ਅਤੇ ਮੈਡੀਕਲ ਯੂਨੀਵਰਸਿਟੀ ਵਿਚ ਅਜੇ ਤੱਕ ਵੀ ਕਥਿਤ ਰਿਸਰਚ ਦਾ ਕੰਮ ਸ਼ੁਰੂ ਨਹੀਂ ਹੋਇਆ, ਇਸੇ ਤਰ੍ਹਾਂ ਸਰਕਾਰੀ ਤੌਰ ’ਤੇ ਨਵੀਆਂ ਯੂਨੀਵਰਸਿਟੀਆਂ ਨਹੀਂ ਬਣਾਈਆਂ ਜਾ ਰਹੀਆਂ ਜਦ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਦਾ ਜਾਲ ਵਿਛ ਰਿਹਾ ਹੈ।
ਪ੍ਰਾਪਤ ਵੇਰਵਿਆਂ ਅਨੁਸਾਰ ਪੂਰੇ ਮਾਲਵੇ ਅਤੇ ਪੁਆਧੀ ਖੇਤਰ ਦੇ ਬੱਚਿਆਂ ਨੂੰ ਵਿੱਦਿਆ ਦਾ ਦਾਨ ਦੇ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇਸ ਸਾਲ 3.47 ਲੱਖ ਬੱਚਿਆਂ ਦੇ ਪੇਪਰ ਲਏ ਗਏ ਹਨ। ਪਰ ਇਹ ਯੂਨੀਵਰਸਿਟੀ ਆਰਥਿਕ ਸੰਕਟ ਨਾਲ ਲੜ ਰਹੀ ਹੈ। ਇਸ ਯੂਨੀਵਰਸਿਟੀ ਦੇ ਬਜਟ ਵਿਚ ਨਿਰਧਾਰਿਤ ਕੀਤੀਆਂ 18 ਤੋਂ 20 ਫ਼ੀਸਦੀ ਅਸਾਮੀਆਂ ਖ਼ਾਲੀ ਪਈਆਂ ਹਨ, ਅਜੇ ਤੱਕ ਐਨਪੀਐਸ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀ ਜਾ ਸਕੀ। ਇਸ ਯੂਨੀਵਰਸਿਟੀ ਵਿਚ ਪੁਰਾਤਨ ਕਿਸਮ ਦੇ ਕੰਪਿਊਟਰ ਤੇ ਹੋਰ ਮਸ਼ੀਨਾਂ ਨਾਲ ਕੰਮ ਸਾਰਿਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਥੋੜ੍ਹੀ ਪੈਰਾਂ ਸਿਰ ਹੈ ਪਰ ਇਸ ਦਾ ਕਾਰਨ ਸਰਕਾਰ ਵੱਲੋਂ ਕੋਈ ਮਦਦ ਕਰਨਾ ਨਹੀਂ ਸਗੋਂ ਅਧਿਕਾਰੀਆਂ ਵੱਲੋਂ ਬਣਾਈਆਂ ਨੀਤੀਆਂ ਕਰ ਕੇ ਥੋੜ੍ਹਾ ਸੰਭਲੀ ਹੋਈ ਹੈ, ਪਰ ਇੱਥੇ ਵੀ 30 ਤੋਂ 35 ਫ਼ੀਸਦੀ ਅਸਾਮੀਆਂ ਖ਼ਾਲੀ ਪਈਆਂ ਹਨ, ਜੀਐਨਡੀ ਦੇ ਅਧਿਕਾਰੀ ਡਾ. ਸ਼ਰਨਜੀਤ ਢਿੱਲੋਂ ਅਨੁਸਾਰ ਸਾਨੂੰ ਗਰਾਂਟ ਬਹੁਤ ਘੱਟ ਮਿਲਦੀ ਹੈ ਪਰ ਫਿਰ ਵੀ ਯੂਨੀਵਰਸਿਟੀ ਚਲਾ ਰਹੇ ਹਾਂ। ਇਸੇ ਤਰ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਰਕਾਰ ਸਿਰਫ਼ ਤਨਖ਼ਾਹ ਹੀ ਦੇ ਰਹੀ ਹੈ। ਇੱਥੇ ਸਰਕਾਰ ਵੱਲੋਂ ਖੇਤੀਬਾੜੀ ਲਈ ਨਵੀਂ ਖੋਜ ਕਰਨ ਲਈ ਕੋਈ ਪੈਸਾ ਨਹੀਂ ਦਿੱਤਾ ਜਾਂਦਾ, ਅਧਿਆਪਕ  ਐਸੋਸੀਏਸ਼ਨ ਦੇ ਪ੍ਰਧਾਨ ਡਾ. ਕਮਲਦੀਪ ਸਿੰਘ ਸੰਘਾ ਦਾ ਕਹਿਣਾ ਹੈ ਕਿ ਜੇ ਆਈਸੀਏਆਰ ਵੱਲੋਂ ਫ਼ੰਡ ਨਾ ਮਿਲਣ ਤਾਂ ਇੱਥੇ ਰਿਸਰਚ ਦਾ ਕੰਮ ਬਿਲਕੁਲ ਹੀ ਬੰਦ ਹੋ ਸਕਦਾ ਹੈ, ਇੱਥੇ 35 ਤੋਂ 40 ਫ਼ੀਸਦੀ ਅਸਾਮੀਆਂ ਖ਼ਾਲੀ ਪਈਆਂ ਹਨ। ਇਹੀ ਹਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਹੈ, ਇੱਥੇ ਗਰਾਂਟ ਬੰਦ ਹੋਣ ਕਰ ਕੇ ਤਨਖ਼ਾਹਾਂ ਦੇਣ ਦੇ ਵੀ ਲਾਲੇ ਪਏ ਹੋਏ ਹਨ।
ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਦੀ ਪ੍ਰਧਾਨ ਡਾ. ਪ੍ਰੋਮਿਲਾ ਪਾਠਕ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ 102 ਕਰੋੜ ਘਾਟੇ ਵਿਚ ਚੱਲ ਰਹੀ ਹੈ।
ਪੀਏਯੂ ਤੋਂ ਸੇਵਾਮੁਕਤ ਹੋਏ ਸ਼੍ਰੋਮਣੀ ਕਵੀ ਗੁਰਭਜਨ ਗਿੱਲ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਜ਼ਿਆਦਾ ਖੁੱਲ੍ਹ ਰਹੀਆਂ ਹਨ ਪਰ ਸਰਕਾਰੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਇਸ ਬਾਰੇ ਸਾਰੀਆਂ ਪਾਰਟੀਆਂ ਨੂੰ ਚੋਣ ਮੁੱਦਾ ਬਣਾਉਣਾ ਚਾਹੀਦਾ ਸੀ ਪਰ ਅਜਿਹਾ ਨਾ ਕਰਨਾ ਗ਼ਲਤ ਹੈ। ਪੰਜਾਬੀ ਯੂਨੀਵਰਸਿਟੀ ਦੇ ਆਰਥਿਕ ਮਾਹਿਰ ਡਾ. ਬਲਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਤਕਨੀਕੀ ਯੂਨੀਵਰਸਿਟੀਆਂ ਵਿਚ ਰਿਸਰਚ ਨਹੀਂ ਹੋ ਰਹੀ, ਸਗੋਂ ਸਿਰਫ਼ ਪੇਪਰ ਹੀ ਲੈ ਰਹੀਆਂ ਹਨ, ਇਸੇ ਤਰ੍ਹਾਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਵਿਚ ਕੁੱਝ ਨਵਾਂ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਤੋਂ ਤਾਂ ਇਹ ਆਸ ਨਹੀਂ ਕੀਤੀ ਜਾ ਸਕਦੀ ਪਰ ਹੋਰ ਪਾਰਟੀਆਂ ਨੂੰ ਇਸ ਸਬੰਧੀ ਚੋਣ ਮੁੱਦਾ ਬਣਾਉਣਾ ਚਾਹੀਦਾ ਸੀ।


Comments Off on ਸਰਕਾਰੀ ’ਵਰਸਿਟੀਆਂ ਨੂੰ ਬਚਾਉਣ ਦਾ ਕਿਸੇ ਵੀ ਪਾਰਟੀ ਨੇ ਨਾ ਬਣਾਇਆ ਚੋਣ ਮੁੱਦਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.