ਵਿਦੇਸ਼ ਸਕੱਤਰ ਦੇ ਅਹੁਦੇ ਦੀ ਮਿਆਦ ਵਧਾਈ !    ਸੁਪਰੀਮ ਕੋਰਟ ਨੇ ਨਸ਼ਿਆਂ ਖ਼ਿਲਾਫ਼ ਚੁੱਕੇ ਕਦਮਾਂ ਬਾਰੇ ਪੁੱਛਿਆ !    ਗੁਪਤ ਕੋਡਾਂ ਰਾਹੀਂ ਵੋਟਰਾਂ ਨੂੰ ਆਟਾ, ਚਾਵਲ ਤੇ ਸ਼ਰਾਬ ਵੰਡਣ ਦੀ ਚਰਚਾ !    ਟੈਸਟ ਰੈਂਕਿੰਗਜ਼: ਪਾਕਿਸਤਾਨ ਨੂੰ ਪਛਾੜ ਕੇ ਨਿਊਜ਼ੀਲੈਂਡ ਪੰਜਵੇਂ ਨੰਬਰ ’ਤੇ !    ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ‘ਕਲੀਨ ਸਵੀਪ’ !    ਪੰਜਾਬ ’ਚ ਤਿੰਨ-ਧਿਰੀ ਮੁਕਾਬਲਾ ਦੱਸਣ ਪਿੱਛੇ ਡੂੰਘੀ ਸਾਜ਼ਿਸ਼: ਅਨੰਦ ਸ਼ਰਮਾ !    ਹੈਰੋਇਨ ਸਮੇਤ ਨੌਜਵਾਨ ਕਾਬੂ !    ਸ਼੍ਰੋਮਣੀ ਅਕਾਲੀ ਦਲ ਦੀ ਸਿਧਾਂਤਕ ਅਸਪੱਸ਼ਟਤਾ !    ਸਦਾ ਹੀ ਲੱਗਿਆ ਰਹੇ ਚੋਣ ਜ਼ਾਬਤਾ !    ਸਿੱਖਿਆ ਦੇ ਪਸਾਰ ਤੋਂ ਅਵੇਸਲੇ ਰਾਜਨੀਤਕ ਦਲ !    

ਸਾਰੇ ਪੈਨਸ਼ਨ ਕੇਸਾਂ ਦੀ ਪ੍ਰਕਿਰਿਆ ਆਨਲਾਈਨ ਚਲਾਉਣ ਦੀ ਮਨਜ਼ੂਰੀ

Posted On January - 9 - 2017

ਨਵੀਂ ਦਿੱਲੀ, 9 ਜਨਵਰੀ
ਪੈਨਸ਼ਨ ਨਾਲ ਸਬੰਧਤ ਕੇਸਾਂ ਵਿੱਚ ਦੇਰੀ ਰੋਕਣ ਅਤੇ ਇਨ੍ਹਾਂ ਨੂੰ ਵੱਧ ਪਾਰਦਰਸ਼ੀ ਬਣਾਉਣ ਲਈ ਕੇਂਦਰ ਸਰਕਾਰ ਨੇ ਆਪਣੇ ਸਾਰੇ ਵਿਭਾਗਾਂ ਨੂੰ ਅਜਿਹੇ ਸਾਰੇ ਕੇਸਾਂ ਦੀ ਪ੍ਰਕਿਰਿਆ ਆਨਲਾਈਨ ਪ੍ਰਣਾਲੀ ਰਾਹੀਂ ਨੇਪਰੇ ਚਾੜ੍ਹਨ ਲਈ ਕਿਹਾ ਹੈ। ਇਸ ਕਦਮ ਨਾਲ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਲਾਭ ਸਮੇਂ ਸਿਰ ਮਿਲ ਸਕਣਗੇ। ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਬਾਰੇ ਮੰਤਰਾਲੇ ਨੇ ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਕਿ ਪੈਨਸ਼ਨ ਕੇਸਾਂ ਦੀ ਪ੍ਰਕਿਰਿਆ ਆਨਲਾਈਨ ਕਰਨਾ ਯਕੀਨੀ ਬਣਾਇਆ ਜਾਵੇ। ਮੰਤਰਾਲੇ ਨੇ ਇਕ ਹੁਕਮ ਵਿੱਚ ਕਿਹਾ ਕਿ ਵਿਸਥਾਰ ਨਾਲ ਜਾਰੀ ਦਿਸ਼ਾ ਨਿਰਦੇਸ਼ਾਂ ਤੇ ਹਦਾਇਤਾਂ ਦੇ ਬਾਵਜੂਦ ਬਹੁਗਿਣਤੀ ਸੇਵਾਮੁਕਤ ਮੁਲਾਜ਼ਮਾਂ ਨੂੰ ਸੇਵਾਮੁਕਤੀ ਮਗਰੋਂ ਮਿਲਣ ਵਾਲੇ ਲਾਭਾਂ ਤੇ ਪੈਨਸ਼ਨ ਦੀ ਅਦਾਇਗੀ ਸਮੇਂ ਸਿਰ ਨਹੀਂ ਹੁੰਦੀ। ਮੁਲਾਜ਼ਮਾਂ ਨੂੰ ਸੇਵਾਮੁਕਤੀ ਲਾਭ ਮੁਹੱਈਆ ਕਰਨ ਵਿੱਚ ਦੇਰੀ ਨਾਲ ਸਿੱਝਣ ਲਈ ਸਰਕਾਰ ਨੇ ‘ਭਵਿਸ਼ਯ’ ਨਾਂ ਦੀ ਪ੍ਰਣਾਲੀ ਜਾਰੀ ਕੀਤੀ ਹੈ। ਇਸ ਰਾਹੀਂ ਪੈਨਸ਼ਨ ਮਨਜ਼ੂਰੀ ਤੇ ਅਦਾਇਗੀ ਉਤੇ ਨਜ਼ਰ ਰੱਖੀ ਜਾਵੇਗੀ। ਸੇਵਾਮੁਕਤ ਮੁਲਾਜ਼ਮ ਅਤੇ ਪ੍ਰਬੰਧਕੀ ਅਧਿਕਾਰੀ ਪੈਨਸ਼ਨ ਕੇਸਾਂ ਦੀ ਹਰੇਕ ਪੜਾਅ ਉਤੇ ਆਨਲਾਈਨ ਨਿਗਰਾਨੀ ਕਰ ਸਕਦੇ ਹਨ। ਮੰਤਰਾਲੇ ਨੇ ਕਿਹਾ ਕਿ ਹੁਣ ਸਾਰੇ ਦਫ਼ਤਰਾਂ ਦੇ ਮੁਖੀਆਂ ਲਈ ਸਾਰੇ ਪੈਨਸ਼ਨਾਂ ਕੇਸਾਂ ਦੀ ਪ੍ਰਕਿਰਿਆ ‘ਭਵਿਸ਼ਯ’ ਰਾਹੀਂ ਚਲਾਉਣੀ ਲਾਜ਼ਮੀ ਹੋਵੇਗੀ। ਇਸ ਲਈ ਸੇਵਾਮੁਕਤ ਹੋ ਰਹੇ ਮੁਲਾਜ਼ਮ ਨੂੰ ਆਨਲਾਈਨ ਅਰਜ਼ੀ ਫਾਰਮ ਭਰਨਾ ਹੋਵੇਗਾ।       -ਪੀਟੀਆਈ


Comments Off on ਸਾਰੇ ਪੈਨਸ਼ਨ ਕੇਸਾਂ ਦੀ ਪ੍ਰਕਿਰਿਆ ਆਨਲਾਈਨ ਚਲਾਉਣ ਦੀ ਮਨਜ਼ੂਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.