ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਸਿੱਧੂ ਦੀ ਕਾਂਗਰਸ ਵਿੱਚ ਸ਼ਮੂਲੀਅਤ ਬਾਰੇ ਅਨਿਸ਼ਚਿਤਤਾ ਬਰਕਰਾਰ

Posted On January - 11 - 2017

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜਨਵਰੀ
ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਵੀ ਆਪਣੇ ਪਤੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਇਸ ਤੋਂ ਸਪੱਸ਼ਟ ਹੈ ਕਿ ਸ੍ਰੀ ਸਿੱਧੂ ਦੀ ਕਾਂਗਰਸ ਵਿੱਚ ਸ਼ਮੂਲੀਅਤ ਬਾਰੇ ਫਿਲਹਾਲ ਅਨਿਸ਼ਚਿਤਤਾ ਬਣੀ ਹੋਈ ਹੈ।
ਅੱਜ ਇਥੇ ਪੂਰਬੀ ਵਿਧਾਨ ਸਭਾ ਹਲਕੇ ਵਿਚ ਆਪਣੇ ਪਤੀ ਦੇ ਲਈ ਚੋਣ ਪ੍ਰਚਾਰ ਕਰ ਰਹੀ ਡਾ. ਸਿੱਧੂ ਨੇ ਆਖਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਸ੍ਰੀ ਸਿੱਧੂ ਦੀ ਕਾਂਗਰਸ ਵਿਚ ਸ਼ਮੂਲੀਅਤ ਅਤੇ ਅੰਮ੍ਰਿਤਸਰ ਆਉਣ ਬਾਰੇ ਕੋਈ ਜਾਣਕਾਰੀ ਮਿਲੇਗੀ ਤਾਂ ਉਹ ਤੁਰੰਤ ਇਸ ਬਾਰੇ ਮੀਡੀਆ ਨੂੰ ਜਾਣੂੰ ਕਰਾਉਣਗੇ ਪਰ ਫਿਲਹਾਲ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਸ੍ਰੀ ਸਿੱਧੂ ਕਦੋਂ ਕਾਂਗਰਸ ਵਿਚ ਸ਼ਾਮਲ ਹੋਣਗੇ। ਉਨ੍ਹਾਂ ਆਖਿਆ ਕਿ ਸ੍ਰੀ ਸਿੱਧੂ ਜਲਦੀ ਹੀ ਕਾਂਗਰਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਖੁਲਾਸਾ ਕੀਤਾ ਕਿ ਸ੍ਰੀ ਸਿੱਧੂ ਚਾਹੁੰਦੇ ਹਨ ਕਿ ਉਨ੍ਹਾਂ ਦੀ ਕਾਂਗਰਸ ਵਿੱਚ ਸ਼ਮੂਲੀਅਤ ’ਤੇ ਕੋਈ ਇਤਰਾਜ਼ ਨਾ ਹੋਵੇ ਅਤੇ ਸਭ ਕੁਝ ਸ਼ਾਂਤੀਪੂਰਵਕ ਹੋਵੇ। ਇਸ ਲਈ ਉਹ ਚਾਹੁੰਦੇ ਹਨ ਕਿ ਕਾਂਗਰਸ ਬਾਕੀ ਹਲਕਿਆਂ ਦੀਆਂ ਸਾਰੀਆਂ ਸੀਟਾਂ ਬਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦੇਣ। ਉਨ੍ਹਾਂ ਖੁਲਾਸਾ ਕੀਤਾ ਕਿ ਸ੍ਰੀ ਸਿੱਧੂ ਦੀ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ ਅਤੇ ਉਚ ਪੱਧਰ ’ਤੇ ਸ਼ਮੂਲੀਅਤ ਬਾਰੇ ਕਈ ਮੀਟਿੰਗਾਂ ਵੀ ਕੀਤੀਆਂ ਹਨ।


Comments Off on ਸਿੱਧੂ ਦੀ ਕਾਂਗਰਸ ਵਿੱਚ ਸ਼ਮੂਲੀਅਤ ਬਾਰੇ ਅਨਿਸ਼ਚਿਤਤਾ ਬਰਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.