ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਸੀ.ਪੀ.ਆਈ (ਐਮ-ਐਲ) ਦੇ ਉਮੀਦਵਾਰ ਧਨਵੰਤ ਸਿੰਘ ਖਤਰਾਏ ਕਲਾਂ ਵੱਲੋਂ ਚੋਣ ਪ੍ਰਚਾਰ

Posted On January - 11 - 2017
ਸੀ.ਪੀ.ਆਈ (ਐਮ-ਐਲ) ਦੇ ਉਮੀਦਵਾਰ ਧਨਵੰਤ ਸਿੰਘ ਖਤਰਾਏ ਕਲਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ।-ਫੋਟੋ:ਅਸ਼ੋਕ ਸ਼ਰਮਾ

ਸੀ.ਪੀ.ਆਈ (ਐਮ-ਐਲ) ਦੇ ਉਮੀਦਵਾਰ ਧਨਵੰਤ ਸਿੰਘ ਖਤਰਾਏ ਕਲਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ।-ਫੋਟੋ:ਅਸ਼ੋਕ ਸ਼ਰਮਾ

ਪੱਤਰ ਪ੍ਰੇਰਕ
ਅਜਨਾਲਾ, 11 ਜਨਵਰੀ
ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸੀ.ਪੀ.ਆਈ (ਐਮ-ਐਲ) ਨਿਊ ਡੈਮੋਕਰੇਸੀ ਦੇ ਉਮੀਦਵਾਰ ਧਨਵੰਤ ਸਿੰਘ ਖਤਰਾਏ ਕਲਾਂ ਨੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਸਮੇਤ ਅੱਜ ਕੀਤੀ ਮੀਟਿੰਗ ਦੌਰਾਨ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਹੁਣ ਤਕ ਸੂਬੇ ਅੰਦਰ ਰਾਜ ਕਰਦੀਆਂ ਸਰਕਾਰਾਂ ਨੇ ਜਿਥੇ ਕਿਸਾਨੀ ਨੂੰ ਹਮੇਸ਼ਾਂ ਹੀ ਲਤਾੜਿਆ ਹੈ, ਉਥੇ ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਵੀ ਦਿੱਤੇ ਗਏ, ਜਿਸ ਕਾਰਨ ਅੱਜ ਕਿਸਾਨੀ ਇੱਕ ਗੰਭੀਰ ਮੋੜ ‘ਤੇ ਖੜੀ ਹੈ। ਕੇਂਦਰ ਸਰਕਾਰ ਨੇ ਸਨਅਤੀ ਘਰਾਣਿਆਂ ਦਾ ਕਰਜ਼ਾ ਤਾਂ ਮੁਆਫ ਕਰ ਦਿੱਤਾ ਹੈ ਪਰ ਕਿਸਾਨੀ ਦਾ ਕਰਜ਼ਾ ਜਿਉਂ ਦਾ ਤਿਉਂ ਖੜਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੇਕਰ ਸੱਤਾ ਵਿਚ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ, ਭ੍ਰਿਸ਼ਟਚਾਰ ਨੂੰ ਨੱਥ ਪਾਈ ਜਾਵੇਗੀ, ਬੇਰੁਜ਼ਗਾਰੀ ਦਾ ਖਾਤਮਾ ਕੀਤਾ ਜਾਵੇਗਾ ਅਤੇ ਸਾਰਿਆਂ ਨੂੰ ਬਰਾਬਰਤਾ ਦਾ ਦਰਜਾ ਦਿਵਾਇਆ ਜਾਵੇਗਾ। ਇਸ ਮੀਟਿੰਗ ਨੂੰ ਦਾਤਾਰ ਸਿੰਘ, ਸੁਖਵੰਤ ਸਿੰਘ ਸੁਧਾਰ, ਅਵਤਾਰ ਸਿੰਘ, ਅੰਗਰੇਜ ਸਿੰਘ ਕਾਮਲਪੁਰਾ ਨੇ ਵੀ ਸੰਬੋਧਨ ਕੀਤਾ।


Comments Off on ਸੀ.ਪੀ.ਆਈ (ਐਮ-ਐਲ) ਦੇ ਉਮੀਦਵਾਰ ਧਨਵੰਤ ਸਿੰਘ ਖਤਰਾਏ ਕਲਾਂ ਵੱਲੋਂ ਚੋਣ ਪ੍ਰਚਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.