ਮੱਧ ਸਾਗਰੀ ਮੁਲਕ ਦੀ ਹਿੰਦ ਮਹਾਂਸਾਗਰ ’ਤੇ ਸਰਦਾਰੀ !    ਸੰਧਿਆ ਦਾ ਚਮਕੀਲਾ ਤਾਰਾ !    ਗੁੱਜਰ ਚਰਵਾਹਿਆਂ ਦੀ ਜੰਨਤ ਜੋਤ !    ਜੱਗੂ ਡਾਕਟਰ !    ਪਛਤਾਵਾ !    ਦਸਮੇਸ਼ ਗੁਰੂ ਬਾਰੇ ਖੋਜ ਭਰਪੂਰ ਪੁਸਤਕ !    ਸੁਚੱਜੀ ਜੀਵਨ ਜਾਚ ਲਈ ਪ੍ਰੇਰਦੇ ਨਿਬੰਧ !    ਮਿਨੀ ਕਹਾਣੀਆਂ !    ਸਰਲ ਤੇ ਭਾਵਪੂਰਤ ਕਵਿਤਾਵਾਂ !    ਗਿਆਨ ਤੇ ਸਾਹਿਤਕ ਰਸ ਦਾ ਸੁਮੇਲ !    

ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ’ਚ ਵਿਅਕਤੀ ਗ੍ਰਿਫ਼ਤਾਰ

Posted On January - 12 - 2017

ਪੱਤਰ ਪ੍ਰੇਰਕ
ਤਰਨ ਤਾਰਨ, 11 ਜਨਵਰੀ
ਚੋਹਲਾ ਸਾਹਿਬ ਪੁਲੀਸ ਨੇ ਕਸਬਾ ਦੇ ਗੁਰਦਵਾਰਾ ਪੰਜਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਅਧੀਨ ਉਥੋਂ ਦੇ ਹੀ ਇਕ ਵਾਸੀ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ| ਪੁਲੀਸ ਨੇ ਉਸ ਖਿਲਾਫ਼ ਦਫ਼ਾ 295, 295-ਏ ਅਧੀਨ ਇਕ ਕੇਸ ਦਰਜ਼ ਕੀਤਾ ਹੈ| ਜਾਣਕਾਰੀ ਅਨੁਸਾਰ ਗੁਰਦਵਾਰਾ ਸਾਹਿਬ ਵਿਖੇ ਸਵੇਰ ਵੇਲੇ ਇਲਾਕੇ ਦੇ ਪਿੰਡ ਭੱਠਲ ਸਹਿਜਾ ਸਿੰਘ ਦਾ ਵਾਸੀ ਕਥਾਵਾਚਕ ਮੌਜੂਦ ਸੀ| ਇਸੇ ਦੌਰਾਨ ਖਿਲਰੇ ਹੋਏ ਵਾਲਾਂ ਵਿਚ ਆਪਣੀਆਂ ਬਾਹਾਂ ਨੂੰ ਚੌੜਿਆਂ ਕਰਦਾ ਹੋਇਆ ਇਹ ਵਿਅਕਤੀ ਗੁਰਦਵਾਰਾ ਸਾਹਿਬ ਦੇ ਅੰਦਰ ਦਾਖਲ ਹੋ ਆਇਆ| ਉਹ ਬਿਨਾਂ ਮੱਥਾ ਟੇਕਿਆਂ ਹੀ ਗੁਰਦਵਾਰਾ ਸਾਹਿਬ ਦੀ ਗੋਲਕ ਟੱਪ ਕੇ ਰੁਮਾਲੇ ’ਤੇ ਪੈਰ ਰੱਖ ਕੇ ਪਾਵਨ ਗੁਰੂ ਗਰੰਥ ਸਾਹਿਬ ਦੇ ਪੰਨੇ ਪਾੜਣ ਤੱਕ ਚਲਾ ਗਿਆ| ਸੇਵਾਦਾਰਾਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢ ਦਿੱਤਾ ਗਿਆ| ਕਥਿਤ ਦੋਸ਼ੀ ਨੂੰ ਪੁਲੀਸ ਨੇ ਕਾਬੂ ਕਰ ਲਿਆ|


Comments Off on ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ’ਚ ਵਿਅਕਤੀ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.