ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਸੜਕ ਸੁਰੱਖਿਆ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ

Posted On January - 11 - 2017
ਨਰਾਇਣਗੜ੍ਹ ਦੇ ਸਰਕਾਰੀ ਕਾਲਜ ਵਿੱਚ ਸੜਕ ਸੁਰੱਖਿਆ ਮੁਹਿੰਮ ਤਹਿਤ ਜਾਣਕਾਰੀ ਦਿੱਤੇ ਜਾਣ ਦਾ ਦਿ੍ਰਸ਼। ਫੋਟੋ ਫਰਿੰਦਰ ਗੁਲਿਆਣੀ

ਨਰਾਇਣਗੜ੍ਹ ਦੇ ਸਰਕਾਰੀ ਕਾਲਜ ਵਿੱਚ ਸੜਕ ਸੁਰੱਖਿਆ ਮੁਹਿੰਮ ਤਹਿਤ ਜਾਣਕਾਰੀ ਦਿੱਤੇ ਜਾਣ ਦਾ ਦਿ੍ਰਸ਼। ਫੋਟੋ ਫਰਿੰਦਰ ਗੁਲਿਆਣੀ

ਪੱਤਰ ਪ੍ਰੇਰਕ
ਨਰਾਇਣਗੜ੍ਹ, 11 ਜਨਵਰੀ
ਇਥੇ ਸਰਕਾਰੀ ਕਾਲਜ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਮੰਚ ਦਾ ਸੰਚਾਲਨ ਪ੍ਰੋਫੈਸਰ ਸੰਜੀਵ ਕੁਮਾਰ ਨੇ ਕੀਤਾ। ਕਾਲਜ ਦੇ ਪ੍ਰਿੰਸੀਪਲ ਐਸ ਪੀ ਗਿਰੋਤਰਾ ਨੇ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਸੜਕ ਹਾਦਸਿਆਂ ਤੋਂ ਬਚਾਉਂਦੀ ਹੈ। ਡਿਪਟੀ ਕਮਿਸ਼ਨਰ ਦਫ਼ਤਰ ਅੰਬਾਲਾ ਤੋਂ ਆਏ ਅਧਿਕਾਰੀ ਜਤਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸੜਕ ਸੁਰੱਖਿਆ ਬਾਰੇ ਜਾਗਰੂਕ ਹੋਣ ਅਤੇ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਦੇਣ ਦੀ ਲੋੜ ਹੈ।
ਜ਼ਿਲ੍ਹਾ ਰੈਡ ਕਰਾਸ ਸਮਿਤੀ ਅੰਬਾਲਾ ਤੋਂ ਆਏ ਰਮੇਸ਼ ਕੁਮਾਰ ਨੇ ਦੱਸਿਆ ਕਿ ਵਾਹਨ ਚਲਾਉਣ ਵਾਲੇ ਨੂੰ ਹੈਲਮੇਟ ਅਤੇ ਕਾਰ, ਜੀਪ ਆਦਿ ਚਲਾਉਂਦੇ ਹੋਏ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਰਲ਼ ਕੇ ਪ੍ਰਦਰਸ਼ਨ ਕਰਦਿਆਂ ਸਰੀਰ ਦੀਆਂ ਟੁੱਟੀਆਂ ਹੱਡੀਆਂ ਬਾਰੇ ਮੁੱਢਲੀ ਸਹਾਇਤਾ, ਹਿਰਦਾ ਰੋਗ, ਬੇਹੋਸ਼ ਹੋਣ ਤੇ ਫੌਰੀ ਮੁੱਢਲੀ ਸਹਾਇਤਾ ਦੇ ਤਰੀਕੇ ਦੱਸ ਕੇ ਜ਼ਖਮੀ ਨੂੰ ਬਚਾਉਣ ਬਾਰੇ ਜਾਣਕਾਰੀ ਦਿੱੱਤੀ।


Comments Off on ਸੜਕ ਸੁਰੱਖਿਆ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.