ਸ਼ਹੀਦਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ: ਅਭੈ ਸੰਧੂ !    ਮਨਸਾ ਦੇਵੀ ਨਵਰਾਤਰ ਮੇਲੇ ਲਈ ਹਰਿਆਣਾ ਰੋਡਵੇਜ਼ ਚਲਾਏਗਾ 40 ਬੱਸਾਂ !    ਦਸਵੀਂ ਦਾ ਹਿੰਦੀ ਦਾ ਪੇਪਰ ਲੀਕ !    25 ਆਈਏਐਸ ਤੇ ਇਕ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ !    ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸਕ ਹਵਾਲੇ !    ਆਜ਼ਾਦੀ ਦੇ ਪਰਵਾਨੇ ਦੀ ਗੌਰਵ ਗਾਥਾ !    ਬਿਖੜੇ ਪੈਂਡੇ ਦੇ ਹਮਸਫ਼ਰ !    ਫੁਟਬਾਲ: ਦੋਸਤਾਨਾ ਮੈਚ ਵਿੱਚ ਭਾਰਤ ਨੇ ਕੰਬੋਡੀਆ ਨੂੰ ਹਰਾਇਆ !    ਗੁਰੂ ਹਰਿ ਰਾਏ ਜੀ !    ਲਾਹੌਰ ਹਵਾਈ ਅੱਡੇ ਤੋਂ ਰਾਈਫਲ ਤੇ ਗੋਲੀ ਸਿੱਕੇ ਸਮੇਤ ਇਕ ਕਾਬੂ !    

ਸੰਗਰੂਰ ਪੁਲੀਸ ਵੱਲੋਂ ਨਸ਼ਾ ਤਸਕਰਾਂ ਦੇ ਅੱਡਿਆਂ ’ਤੇ ਛਾਪੇ

Posted On January - 11 - 2017
ਛਾਪੇ ਦੌਰਾਨ ਇੱਕ ਘਰ ’ਚੋਂ ਸ਼ਰਾਬ ਬਰਾਮਦ ਕਰ ਰਹੀ ਪੁਲੀਸ। -ਫੋਟੋ: ਲਾਲੀ

ਛਾਪੇ ਦੌਰਾਨ ਇੱਕ ਘਰ ’ਚੋਂ ਸ਼ਰਾਬ ਬਰਾਮਦ ਕਰ ਰਹੀ ਪੁਲੀਸ। -ਫੋਟੋ: ਲਾਲੀ

ਗੁਰਦੀਪ ਲਾਲੀ
ਸੰਗਰੂਰ, 11 ਜਨਵਰੀ
ਸੰਗਰੂਰ ਪੁਲੀਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਟੀਮਾਂ ਵੱਲੋਂ ਨਸ਼ਾ ਤਸਕਰਾਂ ਦੇ ਵੱਖ-ਵੱਖ ਅੱਡਿਆਂ ਉਪਰ ਛਾਪੇ ਮਾਰੇ ਗਏ। ਇਸ ਦੌਰਾਨ ਠੇਕਾ ਸ਼ਰਾਬ ਦੀਆਂ ਛੇ ਪੇਟੀਆਂ ਬਰਾਮਦ ਕੀਤੀ ਗਈਆਂ ਅਤੇ ਕਰੀਬ ਦਰਜਨਾਂ ਥਾਵਾਂ ਦੀ ਚੈਕਿੰਗ ਕੀਤੀ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸੰਗਰੂਰ ਥਾਣਾ ਸਿਟੀ ਪੁਲੀਸ ਦੀ ਟੀਮ ਵੱਲੋਂ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਦੀ ਅਗਵਾਈ ਹੇਠ ਇੱਥੇ ਧਿੱਬਰ ਬਸਤੀ ਵਿੱਚ ਨਸ਼ਾ ਤਸਕਰਾਂ ਦੇ ਅੱਡਿਆਂ ਉਪਰ ਛਾਪੇ ਮਾਰ ਕੇ ਕਰੀਬ ਅੱਧੀ ਦਰਜਨ ਥਾਵਾਂ ਦੀ ਚੈਕਿੰਗ ਕੀਤੀ ਗਈ। ਛਾਪੇ ਦੌਰਾਨ ਠੇਕਾ ਸ਼ਰਾਬ ਦੇਸੀ ਚਾਰ ਪੇਟੀਆਂ ਬਰਾਮਦ ਕੀਤੀਆਂ ਗਈਆਂ ਜੋ ਕਿ ਘਰ ਵਿੱਚ ਬੈੱਡ ਵਿੱਚ ਛੁਪਾ ਕੇ ਰੱਖੀਆਂ ਹੋਈਆਂ ਸਨ। ਇਸ ਸਬੰਧੀ ਸੰਗਰੂਰ ਦੇ ਬਿੱਟੂ ਨਾਮੀਂ ਇੱਕ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੀ ਕਈ ਥਾਵਾਂ ਉਪਰ ਛਾਪੇ ਮਾਰ ਕੇ ਚੈਕਿੰਗ ਕੀਤੀ ਗਈ। ਸੀਆਈਏ ਸਟਾਫ਼ ਬਹਾਦਰ ਸਿੰਘ ਵਾਲਾ ਦੇ ਇੰਚਾਰਜ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀਆਂ ਚਾਰ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਅੱਡਿਆਂ ਉਪਰ ਛਾਪੇ ਮਾਰੇ ਗਏ। ਇਸ ਮੁਹਿੰਮ ਤਹਿਤ ਇੰਸਪੈਕਟਰ ਮਨਧੀਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਟੀਮ ਵੱਲੋਂ ਧੂਰੀ ਖੇਤਰ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਚਾਰ ਵੱਖ-ਵੱਖ ਘਰਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਇੱਕ ਔਰਤ ਗੁਰਮੀਤ ਕੌਰ ਉਰਫ਼ ਮੀਤੋ ਵਾਸੀ ਧੂਰੀ ਦੇ ਘਰੋਂ ਦੋ ਪੇਟੀਆਂ ਨਾਜਾਇਜ਼ ਸ਼ਰਾਜਬ ਦੀਆਂ ਬਰਾਮਦ ਕੀਤੀਆਂ ਗਈਆਂ ਜਿਸ ਖ਼ਿਲਾਫ਼ ਐਕਸਾਈਜ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਦੂਜੀ ਪੁਲੀਸ ਪਾਰਟੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸਮੁੰਦਗੜ੍ਹ ਛੰਨਾਂ ਵਿੱਚ ਚਾਰ ਥਾਵਾਂ ਦੀ ਚੈਕਿੰਗ ਕੀਤੀ ਗਈ। ਤੀਜੀ ਪੁਲੀਸ ਪਾਰਟੀ ਵਲੋਂ ਸਹਾਇਕ ਥਾਣੇਦਾਰ ਰਣਧੀਰ ਸਿੰਘ ਅਤੇ ਸਹਾਇਕ ਥਾਣੇਦਾਰ ਹਰਦੀਪ ਸਿੰਘ ਦੀ ਅਗਵਾਈ ਹੇਠ ਅਨਾਜ ਮੰਡੀ ਸੁਨਾਮ ਵਿੱਚ ਨਸ਼ਾ ਵੇਚਣ ਵਾਲੇ ਸ਼ੱਕੀ ਟਿਕਾਣਿਆਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਥਾਣੇਦਾਰ ਹਰਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਵੱਲੋਂ ਰਾਮਨਗਰ ਬਸਤੀ ਸੰਗਰੂਰ ਅਤੇ ਸੁੰਦਰ ਬਸਤੀ ਸੰਗਰੂਰ ਵਿੱਚ ਅੱਠ ਵੱਖ-ਵੱਖ ਥਾਵਾਂ ਉਪਰ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕਈਆਂ ਪਾਸੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਇੰਦਰਬੀਰ ਸਿੰਘ ਦੀਆਂ ਹਦਾਇਤਾਂ ਉਪਰ ਪੁਲੀਸ ਟੀਮਾਂ ਵੱਲੋਂ ਇਹ ਅਪਰੇਸ਼ਨ ਨਸ਼ਾ ਤਸਕਰਾਂ ਦੇ ਅੱਡਿਆਂ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਬੰਦ ਕਰਨ ਦੇ ਉਪਰਾਲੇ ਵਜੋਂ ਕੀਤਾ ਗਿਆ ਸੀ। ਪੁਲੀਸ ਟੀਮਾਂ ਵਿੱਚ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਸਹਾਇਕ ਥਾਣੇਦਾਰ ਅਜੈਬ ਸਿੰਘ ਤੋਂ ਇਲਾਵਾ ਮਹਿਲਾ ਪੁਲੀਸ ਮੁਲਾਜ਼ਮ ਵੀ ਸ਼ਾਮਲ ਸਨ।


Comments Off on ਸੰਗਰੂਰ ਪੁਲੀਸ ਵੱਲੋਂ ਨਸ਼ਾ ਤਸਕਰਾਂ ਦੇ ਅੱਡਿਆਂ ’ਤੇ ਛਾਪੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.