ਵਿਦੇਸ਼ ਸਕੱਤਰ ਦੇ ਅਹੁਦੇ ਦੀ ਮਿਆਦ ਵਧਾਈ !    ਸੁਪਰੀਮ ਕੋਰਟ ਨੇ ਨਸ਼ਿਆਂ ਖ਼ਿਲਾਫ਼ ਚੁੱਕੇ ਕਦਮਾਂ ਬਾਰੇ ਪੁੱਛਿਆ !    ਗੁਪਤ ਕੋਡਾਂ ਰਾਹੀਂ ਵੋਟਰਾਂ ਨੂੰ ਆਟਾ, ਚਾਵਲ ਤੇ ਸ਼ਰਾਬ ਵੰਡਣ ਦੀ ਚਰਚਾ !    ਟੈਸਟ ਰੈਂਕਿੰਗਜ਼: ਪਾਕਿਸਤਾਨ ਨੂੰ ਪਛਾੜ ਕੇ ਨਿਊਜ਼ੀਲੈਂਡ ਪੰਜਵੇਂ ਨੰਬਰ ’ਤੇ !    ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ‘ਕਲੀਨ ਸਵੀਪ’ !    ਪੰਜਾਬ ’ਚ ਤਿੰਨ-ਧਿਰੀ ਮੁਕਾਬਲਾ ਦੱਸਣ ਪਿੱਛੇ ਡੂੰਘੀ ਸਾਜ਼ਿਸ਼: ਅਨੰਦ ਸ਼ਰਮਾ !    ਹੈਰੋਇਨ ਸਮੇਤ ਨੌਜਵਾਨ ਕਾਬੂ !    ਸ਼੍ਰੋਮਣੀ ਅਕਾਲੀ ਦਲ ਦੀ ਸਿਧਾਂਤਕ ਅਸਪੱਸ਼ਟਤਾ !    ਸਦਾ ਹੀ ਲੱਗਿਆ ਰਹੇ ਚੋਣ ਜ਼ਾਬਤਾ !    ਸਿੱਖਿਆ ਦੇ ਪਸਾਰ ਤੋਂ ਅਵੇਸਲੇ ਰਾਜਨੀਤਕ ਦਲ !    

ਹਰਿਆਣਾ ਦੀ ਭਾਜਪਾ ਸਰਕਾਰ ਨੂੰ ਚਲਦਾ ਕੀਤਾ ਜਾਵੇ: ਇਨੈਲੋ

Posted On January - 11 - 2017

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ,11 ਜਨਵਰੀ
ਇੰਡੀਅਨ ਨੈਸ਼ਨਲ ਲੋਕ ਦਲ ਦੇ ਸੀਨੀਅਰ ਆਗੂ ਅਭੈ ਚੌਟਾਲਾ ਨੇ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਕੋਲੋ ਮੰਗ ਕੀਤੀ ਹੈ ਕਿ ਸੂਬੇ ਦੀ ਮਨੋਹਰ ਲਾਲ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ ਕਿਉਂਕਿ ਰਾਜ ਸਰਕਾਰ ਲਿੰਕ ਨਹਿਰ ਦੇ ਮੁੱਦੇ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਸਾਬਤ ਹੋਈ ਹੈ।
ਅੱਜ ਇਥੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਪੌਣੇ ਦੋ ਮਹੀਨੇ ਪਹਿਲਾਂ ਮੁੱਖ ਮੰਤਰੀ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਸੀ ਕਿ ਉਹ ਜਲਦੀ ਇਸ ਮੁੱਦੇ ’ਤੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਲੈਣਗੇ ਪਰ ਅਜੇ ਤਕ ਉਨ੍ਹਾਂ ਨੇ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ, ਜਦਕਿ ਵਿਰੋਧੀ ਧਿਰ ਦਾ ਨੇਤਾ ਹੋਣ ਕਰਕੇ ਉਨ੍ਹਾਂ ਨੂੰ ਸੂਬੇ ਦੇ ਹਿੱਤਾਂ ਨਾਲ ਸਬੰਧਤ ਜਾਣਕਾਰੀ ਮਿਲਨੀ ਜ਼ਰੂਰੀ ਹੈ। ਉਨ੍ਹਾਂ ਨੇ ਸ਼ੰਕਾ ਜਤਾਇਆ ਹੋ ਸਕਦਾ ਹੈ ਕਿ ਇਸ ਸਬੰਧ ‘ਚ ਪ੍ਰਧਾਨ ਮੰਤਰੀ ਨੂੰ ਪੱਤਰ ਹੀ ਨਾ ਭੇਜਿਆ ਗਿਆ ਹੋਵੇ ਵਰਨਾ ਅਜਿਹੇ ਅਹਿਮ ਮੁੱਦੇ ’ਤੇ ਸਮਾਂ ਨਾ ਮਿਲਣ ਦਾ ਕੋਈ ਕਾਰਨ ਨਹੀਂ ਹੋ ਸਕਦਾ। ਉਨ੍ਹਾਂ ਦੀ ਅਗਵਾਈ ਹੇਠ ਮਿਲੇ ਵਫਦ ਨੇ ਰਾਜਪਾਲ ਕੋਲੋ ਮੰਗ ਕੀਤੀ ਕਿ ਸੂਬੇ ਦੀ ਭਾਜਪਾ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ  ਰਾਜਪਾਲ ਨੇ ਵਫ਼ਦ ਦੀ ਗੱਲਬਾਤ ਬੜੇ ਧਿਆਨ ਨਾਲ ਸੁਣੀ। ਵਫ਼ਦ ਵਿਚ ਉਨ੍ਹਾਂ ਨਾਲ ਇਨੈਲੋ ਦੇ ਪ੍ਰਧਾਨ ਅਸ਼ੋਕ ਅਰੋੜਾ, ਸਾਬਕਾ ਮੰਤਰੀ ਜਸਵਿੰਦਰ ਸੰਧੁੂ, ਵਿਧਾਇਕ ਪਰਮਿੰਦਰ ਢੁਲ, ਰਾਮ ਚੰਦਰ ਕੰਬੋਜ ਆਦਿ ਕਈ ਵਿਧਾਇਕ ਤੇ ਨੇਤਾ ਹਾਜ਼ਰ ਸਨ।
ਇਸੇ ਦੌਰਾਨ ਅੱਜ ਹਰਿਆਣਾ ਦੇ ਵੱਖ ਵੱਖ ਹਿੱਸਿਆਂ ਵਿਚ ਇਨੈਲੋ ਦੇ ਵਿਦਿਆਰਥੀ ਵਿੰਗ ਇਨਸੋ ਨੇ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੂਰਜੇਵਾਲਾ ਦੇ ਲਿੰਕ ਨਹਿਰ ਦੇ ਮੁੱਦੇ ਸਬੰਧੀ ਪੁੱਤਲੇ ਸਾੜੇ। ਇਨਸੋ ਆਗੂ ਦਿਗਵਿਜੇ ਨੇ ਕਿਹਾ ਕਿ ਸੁਰਜੇਵਾਲਾ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਚੋਣ ਮੈਨੀਫੈਸਟੋ ਜਾਰੀ ਕਰਨ ਸਮੇਂ ਸਟੇਜ ’ਤੇ ਹਾਜ਼ਰ ਸਨ ਤੇ ਮੈਨੀਫੈਸਟੋ ਵਿਚ ਹਰਿਆਣਾ ਨੂੰ ਪਾਣੀ ਦੇਣ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਰਣਦੀਪ ਸੂਰਜੇਵਾਲਾ ਨੂੰ ਵਿਧਾਇਕ ਦੇ ਅਹੁਦੇ ’ਤੋਂ ਅਸਤੀਫਾ ਦੇਣਾ ਚਾਹੀਦਾ ਹੈ ਕਿਉਂਕਿ ਸੂਬੇ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਰਹੇ।


Comments Off on ਹਰਿਆਣਾ ਦੀ ਭਾਜਪਾ ਸਰਕਾਰ ਨੂੰ ਚਲਦਾ ਕੀਤਾ ਜਾਵੇ: ਇਨੈਲੋ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.