ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਹੋਟਲ ਕਾਰੋਬਾਰੀ ਵੱਲੋਂ ਐਨ ਕੇ ਸ਼ਰਮਾ ’ਤੇ ਧਮਕਾਉਣ ਦੇ ਦੋਸ਼

Posted On January - 12 - 2017

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 11 ਜਨਵਰੀ
ਇੱਥੋਂ ਦੇ ਇਕ ਹੋਟਲ ਕਾਰੋਬਾਰੀ ਵਿਜੈ ਦੱਤ ਨੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਐਨ.ਕੇ. ਸ਼ਰਮਾ ’ਤੇ ਧਮਕਾਉਣ ਅਤੇ ਉਸ ਦੇ ਹੋਟਲ ’ਤੇ ਪੁਲੀਸ ਦੇ ਛਾਪੇ ਮਰਵਾਉਣ ਦਾ ਦੋਸ਼ ਲਾਇਆ ਹੈ। ਜ਼ਿਕਰਯੋਗ ਹੈ ਕਿ ਵਿਜੈ ਦੱਤ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਹੈ। ਪ੍ਰੈਸ ਕਾਨਫਰੰਸ ਵਿੱਚ ਵਿਜੈ ਦੱਤ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। ਹਲਕਾ ਵਿਧਾਇਕ ਐਨ.ਕੇ. ਸ਼ਰਮਾ ਵੱਲੋਂ ਉਸ ਦੀ ਲੰਮੇ ਸਮੇ ਤੋਂ ਅਣਦੇਖੀ ਕੀਤੇ ਜਾਣ ਕਾਰਨ ਉਹ ਲੰਘੇ ਦਿਨੀਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਦੋਂ ਤੋਂ ਉਸ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਉਸ ਨੂੰ ਹਲਕਾ ਵਿਧਾਇਕ ਦੇ ਬੰਦਿਆਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਅਗਲੇ ਦਿਨ ਹੀ ਉਸ ਦੇ ਹੋਟਲ ਵਿੱਚ ਪੁਲੀਸ ਨੇ ਛਾਪਾ ਮਾਰ ਕੇ ਕਾਂਗਰਸ ਪਾਰਟੀ ਦਾ ਸਾਥ ਨਾ ਛੱਡਣ ’ਤੇ ਕੇਸ ਦਰਜ ਕਰਨ ਦੀ ਧਮਕੀ ਵੀ ਦਿੱਤੀ। ਉਸ ਵੱਲੋਂ ਇਸ ਸਬੰਧੀ ਸ਼ਿਕਾਇਤ ਚੋਣ ਕਮਿਸ਼ਨ ਅਤੇ ਪੰਜਾਬ ਪੁਲੀਸ ਦੇ ਡੀ.ਜੀ.ਪੀ. ਨੂੰ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਵਿਧਾਇਕ ਨੇ ਦੋਸ਼ ਨਕਾਰੇ

ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਲੰਮੇ ਸਮੇਂ ਤੋਂ ਉਨ੍ਹਾਂ ਖ਼ਿਲਾਫ਼ ਸਿਆਸੀ ਰੰਜਿਸ਼ ਤਹਿਤ ਕੋਈ ਨਾ ਕੋਈ ਦੋਸ਼ ਲਾਉਂਦੇ ਆ ਰਹੇ ਹਨ ਜਦੋਂਕਿ ਉਨ੍ਹਾਂ ਨੇ ਆਪਣਾ ਸਾਰਾ ਧਿਆਨ ਹਲਕੇ ਦੇ ਵਿਕਾਸ ’ਤੇ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਜੈ ਦੱਤ ਦਾ ਲੰਮੇ ਸਮੇਂ ਤੋਂ ਉਨ੍ਹਾਂ ਨਾਲ ਕੋਈ ਤਾਲਮੇਲ ਨਹੀ ਹੈ ਸਗੋਂ ਉਹ ਉਨ੍ਹਾਂ ਨੂੰ ਬਦਨਾਮ ਕਰਨ ਲਈ ਦੁਸ਼ਣਬਾਜ਼ੀ ਕਰ ਰਿਹਾ ਹੈ। ਉਧਰ, ਥਾਣਾ ਮੁਖੀ ਦੇਸ ਰਾਜ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਰੂਟੀਨ ਵਿੱਚ ਹੋਟਲ ਦੀ ਜਾਂਚ ਕਰਨ ਲਈ ਗਏ ਸਨ। ਇਸ ਵਾਸਤੇ ਉਨ੍ਹਾਂ ’ਤੇ ਕਿਸੇ ਨੇ ਕੋਈ ਦਬਾਅ ਨਹੀਂ ਦਿੱਤਾ ਹੈ।


Comments Off on ਹੋਟਲ ਕਾਰੋਬਾਰੀ ਵੱਲੋਂ ਐਨ ਕੇ ਸ਼ਰਮਾ ’ਤੇ ਧਮਕਾਉਣ ਦੇ ਦੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.