ਪੰਥ ਵਿਰੋਧੀ ਤਾਕਤਾਂ ਨੇ ਘਟਾਈ ਦਿੱਲੀ ਗੁਰਦੁਆਰਾ ਚੋਣਾਂ ਦੀ ਵੋਟ ਫ਼ੀਸਦ: ਮਾਨ !    ਪਾਵਰਕੌਮ ਵੱਲੋਂ ਕੱਟਿਆ ਟੈਂਕੀ ਦਾ ਕੁਨੈਕਸ਼ਨ ਪਿੰਡ ਵਾਸੀਆਂ ਨੇ ਜੋੜਿਆ !    ਟਰੰਪ ਭਲਕੇ ਕਰੇਗਾ ਨਵੇਂ ਆਵਾਸ ਹੁਕਮ ’ਤੇ ਹਸਤਾਖ਼ਰ !    ਬਸਪਾ ’ਚ ਸ਼ਾਮਲ ਹੋਣ ਵਾਲਾ ਯੂਪੀ ਦਾ ਮੰਤਰੀ ਬਰਤਰਫ਼ !    ਪੰਜਾਬ ਵਿੱਚ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ !    ਗੁਰਮਿਹਰ ਦੇ ਹੱਕ ਵਿੱਚ ਸਮਾਜਿਕ ਸ਼ਖ਼ਸੀਅਤਾਂ ਦੀ ਬਣਨ ਲੱਗੀ ਲਹਿਰ !    ਮਹਿੰਦੀ ਭਰਾਵਾਂ ਖ਼ਿਲਾਫ਼ ਕੇਸ ’ਚ ਗਵਾਹਾਂ ਦੇ ਬਿਆਨ ਦਰਜ !    ਰੁਲਦਾ ਸਿੰਘ ਕਤਲ ਕੇਸ ’ਚ ਗੋਲਡੀ ਨੇ ਪੇਸ਼ੀ ਭੁਗਤੀ !    ਪੜ੍ਹਾਈ ਦੇ ਨਾਲ ਵਿਦਿਆਰਥੀਆਂ ਲਈ ਅਕਾਦਮਿਕ ਸਰਗਰਮੀਆਂ ਵੀ ਜ਼ਰੂਰੀ: ਉੱਭਾ !    ਧਰਮ, ਸਿਆਸਤ ਤੇ ਸੁਆਰਥ !    

ਜ਼ਿਲ੍ਹਾ ਚੋਣ ਅਫ਼ਸਰ ਤੇ ਐਸਐਸਪੀ ਨੇ ਕੀਤੀ ਐਸਐਸਟੀ ਟੀਮਾਂ ਦੀ ਚੈਕਿੰਗ

Posted On January - 11 - 2017
ਮਾਨਸਾ ਦੇ ਜਿਲ੍ਹਾ ਚੋਣ ਅਫਸਰ ਤੇ ਐਸ.ਐਸ.ਪੀ ਵਾਹਨਾਂ ਦੀ ਚੈਕਿੰਗ ਕਰਦੇ ਹੋਏ। -ਫੋਟੋ: ਮਾਨ

ਮਾਨਸਾ ਦੇ ਜਿਲ੍ਹਾ ਚੋਣ ਅਫਸਰ ਤੇ ਐਸ.ਐਸ.ਪੀ ਵਾਹਨਾਂ ਦੀ ਚੈਕਿੰਗ ਕਰਦੇ ਹੋਏ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 11 ਜਨਵਰੀ
ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ, ਤਸਕਰਾਂ ਤੇ ਬਾਹਰਲੇ ਰਾਜਾਂ ਨਾਲ ਲੱਗਦੀਆਂ ਸੀਮਾਵਾਂ ਦੀ ਨਿਗਰਾਨੀ ਲਈ ਲਾਈਆਂ ਐਸ.ਐਸ.ਟੀ. (ਸਟੈਟਿਕ ਸਰਵੀਲੈਂਸ ਟੀਮਾਂ) ਵੱਲੋਂ ਨਾਕੇ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਹਨ, ਜਿਨ੍ਹਾਂ ਦੀ ਅੱਜ ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਵਰਿੰਦਰ ਕੁਮਾਰ ਸ਼ਰਮਾ ਤੇ ਨਵੇਂ ਆਏ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਨੇ ਚੈਕਿੰਗ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵਿਚ ਸਿਵਲ ਤੇ ਪੁਲੀਸ ਪ੍ਰਸ਼ਾਸ਼ਨ ਤੋਂ ਇਲਾਵਾ ਨੀਮ ਸੁਰੱਖਿਆ ਬਲ ਵੀ ਤਾਇਨਾਤ ਕੀਤਾ ਗਿਆ ਹੈ।ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸ਼ਰਮਾ ਨੇ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਨਿਰਪੱਖ ਤੇ ਭੈਅ ਰਹਿਤ ਚੋਣਾਂ ਕਰਵਾਉਣ ਦੀ ਮੁਹਿੰਮ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਵਿਚ ਕੋਤਾਹੀ ਵਰਤੇਗਾ, ਤਾਂ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।


Comments Off on ਜ਼ਿਲ੍ਹਾ ਚੋਣ ਅਫ਼ਸਰ ਤੇ ਐਸਐਸਪੀ ਨੇ ਕੀਤੀ ਐਸਐਸਟੀ ਟੀਮਾਂ ਦੀ ਚੈਕਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.