ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਕਿਸਾਨਾਂ ਦੀ ਕਰਜ਼ ਮੁਆਫ਼ੀ ਮੋਦੀ ਦਾ ਇਕ ਹੋਰ ਝੂਠਾ ਵਾਅਦਾ: ਰਾਹੁਲ

Posted On February - 16 - 2017

rahul-gandhi 22ਸੀਤਾਪੁਰ, 16 ਫਰਵਰੀ
ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਹਮਲੇ ਜਾਰੀ ਰੱਖਦਿਆਂ ਅੱਜ ਆਖਿਆ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਸ੍ਰੀ ਮੋਦੀ ਦਾ ਇਕ ਹੋਰ ‘ਝੂਠ’ ਹੈ ਤੇ ਉਹ ਲਗਾਤਾਰ ‘ਝੂਠੇ ਵਾਅਦੇ’ ਕਰ ਰਹੇ ਹਨ। ਉਹ ਲਹਿਰਪੁਰ ਹਲਕੇ ਤੋਂ ਸਪਾ-ਕਾਂਗਰਸ ਗੱਠਜੋੜ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ, ‘‘ਮੋਦੀਜੀ ਝੂਠੇ ਵਾਅਦੇ ਕਰਦੇ ਹਨ ਤੇ ਕਿਸਾਨਾਂ ਦੇ ਕਰਜ਼ ਮੁਆਫ਼ ਕਰਨਾ ਵੀ ਉਨ੍ਹਾਂ ਦਾ ਅਜਿਹਾ ਹੀ ਇਕ ਲਾਰਾ ਹੈ।’’ ਉਨ੍ਹਾਂ ਸ੍ਰੀ ਮੋਦੀ ਦੇ ਰੇਡੀਓ ਸੰਬੋਧਨ ਪ੍ਰੋਗਰਾਮ ਵੱਲ ਇਸ਼ਾਰਾ ਕਰਦਿਆਂ ਕਿਹਾ, ‘‘ਪ੍ਰਧਾਨ ਮੰਤਰੀ ਨੂੰ ‘ਮਨ ਕੀ ਬਾਤ’ ਦੀ ਥਾਂ ਆਪਣੇ ਨੋਟਬੰਦੀ ਦੇ ਫ਼ੈਸਲੇ ਕਾਰਨ ਆਮ ਲੋਕਾਂ ਨੂੰ ਪੇਸ਼ ਮੁਸ਼ਕਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ।’’
‘ਮੇਕ ਇਨ ਇੰਡੀਆ’ ਮੁਹਿੰਮ ਉਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਆਗੂ ਨੇ ਆਖਿਆ, ‘‘ਸਾਡੇ ਵੱਲੋਂ ਵਰਤੇ ਜਾਂਦੇ ਫੋਨ ਤੱਕ ਚੀਨ ਦੇ ਬਣੇ ਹੋਏ ਹਨ ਅਤੇ ਭਾਰਤੀ ਪੈਸਾ ਉਥੇ (ਚੀਨ) ਜਾ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਉਲਟਾ ਭਾਰਤੀ ਉਤਪਾਦ ਚੀਨ ਵਿੱਚ ਵਿਕਣ।’’ ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੇ ਵਾਅਦਿਆਂ ਮੁਤਾਬਕ ਨਾ ਬੇਰੁਜ਼ਗਾਰਾਂ ਲਈ ਰੁਜ਼ਗਾਰ ਪੈਦਾ ਹੋਏ ਹਨ ਅਤੇ ਨਾ ਗ਼ਰੀਬਾਂ ਦੇ ਖ਼ਾਤਿਆਂ ਵਿੱਚ 15-15 ਲੱਖ ਰੁਪਏ ਜਮ੍ਹਾਂ ਹੋਏ ਹਨ, ਉਲਟਾ ਸਰਕਾਰ ਨੇ 50 ਸਰਮਾਏਦਾਰਾਂ ਦੇ 1.40 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਉਤਰ ਪ੍ਰਦੇਸ਼ ਨੂੰ ‘ਉੱਤਮ ਪ੍ਰਦੇਸ਼’ ਬਣਾ ਦਿੱਤਾ ਜਾਵੇਗਾ।
-ਪੀਟੀਆਈ


Comments Off on ਕਿਸਾਨਾਂ ਦੀ ਕਰਜ਼ ਮੁਆਫ਼ੀ ਮੋਦੀ ਦਾ ਇਕ ਹੋਰ ਝੂਠਾ ਵਾਅਦਾ: ਰਾਹੁਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.