ਨਵਰਾਤਰ ਮੇਲਾ: ਦੋ ਮੰਤਰੀਆਂ ਨੇ ਮਨਸਾ ਦੇਵੀ ਮੰਦਰ ’ਚ ਟੇਕਿਆ ਮੱਥਾ !    ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    

ਕੈਪਟਨ ਅਮਰਿੰਦਰ ਸਿੰਘ ਨਾ ਹੋਏ ਮੁਹਾਲੀ ਅਦਾਲਤ ਵਿੱਚ ਪੇਸ਼

Posted On February - 17 - 2017

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਫਰਵਰੀ
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ 32 ਏਕੜ ਜ਼ਮੀਨ ਘੁਟਾਲੇ ਸਬੰਧੀ ਕੇਸ ਦੀ ਸੁਣਵਾਈ ਅੱਜ ਸਥਾਨਕ ਜ਼ਿਲ੍ਹਾ ਅਦਾਲਤ ਵਿੱਚ ਹੋਈ। ਇਸ ਮਾਮਲੇ ਵਿੱਚ ਨਾਮਜ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਮੁਲਜ਼ਮ ਰਜਿੰਦਰ ਸ਼ਰਮਾ ਮੁਹਾਲੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਕੇਸ ਦੀ ਅਗਲੀ ਸੁਣਵਾਈ 28 ਫਰਵਰੀ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਕੈਪਟਨ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਖ਼ਤਮ ਕਰਨ ਦੇ ਮਾਮਲੇ ਵਿੱਚ ਪਿਛਲੀ ਤਰੀਕ ’ਤੇ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਮੁਹਾਲੀ ਅਦਾਲਤ ਵਿੱਚ ਬਿਆਨ ਕਲਮਬੰਦ ਕਰਵਾਏ ਸੀ। ਮਹਿਲਾ ਅਧਿਕਾਰੀ ਨੇ ਕਿਹਾ ਸੀ ਕਿ ਜੇਕਰ ਅਦਾਲਤ  ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਖਤਮ ਕਰਦੀ ਹੈ ਤਾਂ ਵਿਧਾਨ ਸਭਾ ਨੂੰ ਕੋਈ ਇਤਰਾਜ਼ ਨਹੀਂ ਹੈ।


Comments Off on ਕੈਪਟਨ ਅਮਰਿੰਦਰ ਸਿੰਘ ਨਾ ਹੋਏ ਮੁਹਾਲੀ ਅਦਾਲਤ ਵਿੱਚ ਪੇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.