ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਗੈਂਗਸਟਰ ਗਰੋਹ ਨੂੰ ਪਨਾਹ ਦੇਣ ਵਾਲੇ ਪਰਵਾਸੀ ਪੰਜਾਬੀ ਖ਼ਿਲਾਫ਼ ਕੇਸ ਦਰਜ

Posted On February - 16 - 2017

11602CD _16MOGA1Aਨਿੱਜੀ ਪੱਤਰ ਪ੍ਰੇਰਕ
ਮੋਗਾ, 16 ਫਰਵਰੀ
ਇੱਥੇ ਥਾਣਾ ਅਜੀਤਵਾਲ ਪੁਲੀਸ ਨੇ ਗੈਂਗਸਟਰ ਗਰੋਹ ਨੂੰ ਪਨਾਹ ਦੇਣ ਅਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਪਰਵਾਸੀ ਪੰਜਾਬੀ ਸਮੇਤ ਦੋ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਕੇਸ ਦੀ ਤਫ਼ਤੀਸ਼ ਕਰ ਰਹੇ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲੀਸ ਕਪਤਾਨ ਪਟਿਆਲਾ ਦਾ ਪੱਤਰ ਪ੍ਰਾਪਤ ਹੋਣ ’ਤੇ ਕੁਲਤਾਰ ਸਿੰਘ ਉਰਫ਼ ਗੋਲਡੀ ਪੁੱਤਰ ਲਖਵੰਤ ਸਿੰਘ ਵਾਸੀ ਢੁਡੀਕੇ ਅਤੇ ਗੁਰਵਿੰਦਰ ਸਿੰਘ ਉਰਫ਼ ਗੋਰੀ ਪੁੱਤਰ ਭੁਪਿੰਦਰ ਸਿੰਘ ਵਾਸੀ ਦਸਮੇਸ਼ ਨਗਰ ਮੋਗਾ ਖ਼ਿਲਾਫ਼  ਧਾਰਾ 130/212/216 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ’ਤੇ ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਘਰ ਵਿੱਚ ਪਨਾਹ ਦੇਣ ਅਤੇ ਅਸਲਾ ਖ਼ਰੀਦਣ ਲਈ ਮਾਲੀ ਮਦਦ ਕਰਨ ਦਾ ਦੋਸ਼ ਹੈ।
ਪੁਲੀਸ ਮੁਤਾਬਕ  ਦੋਵਾਂ ਮੁਲਜ਼ਮਾਂ ਨੇ ਪੰਜਾਬ ਗੰਨ ਹਾਊਸ ਦੇ ਮਾਲਕ ਕਿਰਨਪਾਲ ਸਿੰਘ ਕੋਲੋਂ ਹਥਿਆਰ ਸਪਲਾਈ ਕਰਵਾਉਣ ਵਿੱਚ ਅਹਿਮ ਭੂਮਿਕਾ ਵੀ ਨਿਭਾਈ ਹੈ। ਗੰਨ ਹਾਉਸ ਦੇ ਮਾਲਕ ਕਿਰਨਪਾਲ ਸਿੰਘ ਨੂੰ ਪਟਿਆਲਾ ਪੁਲੀਸ ਵੱਲੋਂ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਮੁਤਾਬਕ 12 ਫਰਵਰੀ ਨੂੰ ਪਿੰਡ ਢੁੱਡੀਕੇ ਵਿੱਚ ਪਰਵਾਸੀ ਪੰਜਾਬੀ ਕੁਲਤਾਰ ਸਿੰਘ ਉਰਫ਼ ਗੋਲਡੀ ਦੀ ਕੋਠੀ ਵਿੱਚੋਂ ਸੁੱਖਾ ਕਾਹਲਵਾਂ ਹੱਤਿਆ ਅਤੇ ਨਾਭਾ ਜੇਲ੍ਹ ਬਰੇਕ ਕਾਂਡ ’ਚ ਲੋੜੀਦੇ ਗੈਂਗਸਟਰ ਗੁਰਪ੍ਰੀਤ ਸੇਖੋਂ, ਮਨਵੀਰ ਸਿੰਘ ਸੇਖੋਂ, ਰਾਜਵਿੰਦਰ ਸਿੰਘ ਰਾਜਾ ਉਰਫ਼ ਸੁਲਤਾਨ ਪਿੰਡ ਮੰਗੇਵਾਲਾ ਤੇ ਕੁਲਵਿੰਦਰ ਸਿੰਘ ਢਿੰਬਰੀ ਵਾਸੀ ਸਿਧਾਣਾ ਨੂੰ ਮੋਗਾ ਅਤੇ ਪਟਿਆਲਾ ਪੁਲੀਸ ਨੇ ਸਾਂਝੇ ਅਪਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਸੀ।


Comments Off on ਗੈਂਗਸਟਰ ਗਰੋਹ ਨੂੰ ਪਨਾਹ ਦੇਣ ਵਾਲੇ ਪਰਵਾਸੀ ਪੰਜਾਬੀ ਖ਼ਿਲਾਫ਼ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.