ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਮੈਂਥੇ ਦੀ ਫ਼ਸਲ ਦੀ ਕਿਵੇਂ ਕਰੀਏ ਸਾਂਭ-ਸੰਭਾਲ

Posted On February - 24 - 2017

ਸੁਮੇਸ਼ ਚੋਪੜਾ, ਮਨਪ੍ਰੀਤ ਕੌਰ ਸੈਣੀ ਤੇ ਮਨਦੀਪ ਕੌਰ ਸੈਣੀ*

12402cd _mint(ਦੂਜੀ ਤੇ ਅੰਤਿਮ ਕਿਸ਼ਤ)
ਸਿੰਜਾਈ: ਇਸ ਫ਼ਸਲ ਨੂੰ ਛੇਤੀ ਅਤੇ ਹਲਕੇ ਪਾਣੀ ਦੀ ਲੋੜ ਹੈ। ਮਾਰਚ ਅੰਤ ਤਕ ਫ਼ਸਲ ਨੂੰ 10 ਦਿਨਾਂ ਦੇ ਵਕਫ਼ੇ ’ਤੇ ਪਾਣੀ ਦਿੰਦੇ ਰਹੋ। ਫਿਰ ਮੀਂਹ ਸ਼ੁਰੂ ਹੋਣ ਤਕ ਪੰਜ-ਛੇ ਦਿਨਾਂ ਦਾ ਵਕਫ਼ਾ ਰੱਖ ਕੇ ਪਾਣੀ ਦੇਣਾ ਚਾਹੀਦਾ ਹੈ।
ਤੁਪਕਾ ਸਿੰਜਾਈ ਵਿਧੀ ਰਾਹੀਂ ਪਾਣੀ ਅਤੇ ਖਾਦਾਂ ਦੀ ਵਰਤੋਂ: ਮੈਂਥੇ ਨੂੰ ਤੁਪਕਾ ਸਿੰਜਾਈ ਵਿਧੀ ਨਾਲ ਵੀ ਪਾਣੀ ਲਗਾਇਆ ਜਾ ਸਕਦਾ ਹੈ। ਇਹ ਤਕਨੀਕ 67.5 ਸੈਂਟੀਮੀਅਰ ਚੌੜੇ ਬੈਡਾਂ ’ਤੇ ਲਗਾਈ ਫ਼ਸਲ ਲਈ ਢੁੱਕਵੀਂ ਹੈ। ਇਸ ਕੰਮ ਲਈ ਇੱਕ ਲੇਟਰਲ ਪਾਇਪ ਦੀ ਵਰਤੋਂ ਕਰੋ ਜਿਸ ਵਿੱਚ ਡਰਿੱਪਰ ਤੋਂ ਡਰਿੱਪਰ ਦਾ ਫ਼ਾਸਲਾ 30 ਸੈਂਟੀਮੀਟਰ ਅਤੇ ਡਿਸਚਾਰਜ 2.2 ਲਿਟਰ ਪ੍ਰਤੀ ਘੰਟਾ ਹੋਵੇ। 3 ਦਿਨਾਂ ਦੇ ਵਕਫ਼ੇ ’ਤੇ ਮਾਰਚ ਵਿੱਚ 40 ਮਿੰਟ, ਅਪਰੈਲ ਵਿੱਚ 65 ਮਿੰਟ, ਮਈ ਵਿੱਚ 70 ਮਿੰਟ ਅਤੇ ਜੂਨ ਵਿੱਚ 75 ਮਿੰਟ ਪਾਣੀ ਦੇਣਾ ਚਾਹੀਦਾ ਹੈ।
ਖਾਦ ਨੂੰ ਪਾਣੀ ਵਿੱਚ ਘੋਲ ਕੇ ਪਾਉਣ ਨੂੰ ਫਰਟੀਗੇਸ਼ਨ ਕਹਿੰਦੇ ਹਨ। ਮੈਂਥੇ ਨੂੰ ਤੁਪਕਾ ਸਿੰਜਾਈ ਦੇ ਨਾਲ ਸਿਫ਼ਾਰਸ਼ ਕੀਤੀਆਂ ਖਾਦਾਂ ਦਾ 80 ਫ਼ੀਸਦੀ ਫਰਟੀਗੇਸ਼ਨ ਵਿਧੀ ਨਾਲ ਪਾਓ। ਇਹ ਕੰਮ ਪਹਿਲੇ ਪਾਣੀ ਨਾਲ ਸ਼ੁਰੂ ਕਰੋ ਅਤੇ 9 ਦਿਨਾਂ ਦੇ ਵਕਫ਼ੇ ’ਤੇ 10 ਬਰਾਬਰ ਕਿਸ਼ਤਾਂ ਵਿੱਚ ਪੂਰਾ ਕਰ ਦਿਓ।
ਨਦੀਨਾਂ ਦੀ ਰੋਕਥਾਮ: ਫ਼ਸਲ ਦੀ ਵਧੇਰੇ ਉਪਜ ਲਈ ਅਤੇ ਚੰਗੀ ਕਿਸਮ ਦਾ ਤੇਲ ਪੈਦਾ ਕਰਨ ਲਈ ਫ਼ਸਲ ਨੂੰ ਸਾਰੇ ਨਦੀਨਾਂ ਤੋਂ ਰਹਿਤ ਰੱਖਣਾ ਚਾਹੀਦਾ ਹੈ। ਫ਼ਸਲ ਦੇ ਮੁੱਢਲੇ ਵਾਧੇ ਦੌਰਾਨ, ਪਹੀਏ ਵਾਲੀ ਤ੍ਰਿਫ਼ਾਲੀ ਨਾਲ ਗੋਡੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਨਦੀਨਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਵੀ ਨਦੀਨਾਂ ਦੀ ਚੰਗੀ ਤਰ੍ਹਾਂ ਰੋਕਥਾਮ ਕੀਤੀ ਜਾ ਸਕਦੀ ਹੈ। ਅਜਿਹਾ ਕਰਨ ਲਈ ਫ਼ਸਲ ਉੱਗਣ ਤੋਂ ਪਹਿਲਾਂ 350 ਮਿਲੀਲਿਟਰ ਘੋਲ 23.5 ਈ.ਸੀ. (ਔਕਸੀਫਲੋਰਫੈਨ) ਜਾਂ 300 ਗ੍ਰਾਮ ਕਾਰਮੈਕਸ 80 ਫ਼ੀਸਦੀ ਡਬਲਯੂ ਪੀ (ਡਾਈਯੂਰੋਨ) ਜਾਂ ਇੱਕ ਲਿਟਰ ਸਟੌਂਪ 30 ਤਾਕਤ (ਪੈਂਡੀਮੈਥਾਲੀਨ) ਜਾਂ 400 ਗ੍ਰਾਮ ਆਈਸੋਪ੍ਰੋਟਯੂਰਾਨ 75 ਡਬਲਯੂ ਪੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਇੱਥੇ ਇੱਕ ਦਾ ਗੱਲ ਧਿਆਨ ਰੱਖੋ ਕਿ ਨਦੀਨਨਾਸ਼ਕ ਦਵਾਈਆਂ ਦਾ ਛਿੜਕਾਅ ਨੈਪਸੈਕ ਪੰਪ, ਜਿਸ ਨੂੰ ਫਲੈਟ ਫੈਨ ਜਾਂ ਕੱਟ ਵਾਲੀ ਨੋਜ਼ਲ ਲੱਗੀ ਹੋਵੇ, ਨਾਲ ਹੀ ਕਰੋ। ਹਲਕੀਆਂ ਜ਼ਮੀਨਾਂ ਵਿੱਚ ਆਈਸੋਪ੍ਰੋਟਯੂਰਾਨ ਦੀ ਵਰਤੋਂ ਤੋਂ ਗੁਰੇਜ਼ ਕਰੋ।
ਫ਼ਸਲ ਦੀ ਕਟਾਈ: ਫ਼ਸਲ ਦੀ ਕਟਾਈ ਉਸ ਸਮੇਂ ਕਰੋ ਜਦੋਂ ਅਜੇ ਫੁੱਲ ਪੈਣੇ ਸ਼ੁਰੂ ਹੀ ਹੋਣ। ਜੇਕਰ ਬੂਟਿਆਂ ਦੇ ਹੇਠਲੇ ਪੱਤੇ ਪੀਲੇ ਪੈ ਕੇ ਝੜਨੇ ਸ਼ੁਰੂ ਹੋ ਜਾਣ ਤਾਂ ਕਟਾਈ ਫੁੱਲ ਪੈਣੇ ਸ਼ੁਰੂ ਹੋਣ ਤੋਂ ਪਹਿਲਾਂ ਕਰ ਲੈਣੀ ਚਾਹੀਦੀ ਹੈ। ਬੂਟਿਆਂ ਨੂੰ ਜ਼ਮੀਨ ਤੋਂ 6 ਤੋਂ 8 ਸੈਂਟੀਮੀਟਰ ਉਚਾ ਕੱਟੋ ਤਾਂ ਜੋ ਫ਼ਸਲ ਦਾ ਫੁਟਾਰਾ ਚੰਗਾ ਹੋਵੇ। ਇਸ ਫ਼ਸਲ ਦੀਆਂ ਦੋ ਕਟਾਈਆਂ ਲਈਆਂ ਜਾ ਸਕਦੀਆਂ ਹਨ। ਇਸ ਵਿੱਚ 0.5 ਤੋਂ 0.75 ਫ਼ੀਸਦੀ ਤੇਲ ਹੁੰਦਾ ਹੈ।
ਤੇਲ ਕੱਢਣਾ: ਫ਼ਸਲ ਨੂੰ ਕੱਟਣ ਉਪਰੰਤ ਖੇਤ ਵਿੱਚ ਇੱਕ ਰਾਤ ਲਈ ਕੁਮਲਾਉਣ ਦਿਓ ਅਤੇ ਬਾਅਦ ਵਿੱਚ ਭਾਫ਼ ਵਾਲੇ ਸਾਦੇ ਢੰਗ ਨਾਲ ਕਸ਼ੀਦ ਲਓ। ਕਈ ਪ੍ਰਾਈਵੇਟ ਕਸ਼ੀਦੀਕਰਨ ਵਾਲੇ ਪਲਾਂਟ ਵੀ ਲੱਗੇ ਹੋਏ ਹਨ।
ਕੀੜੇ-ਮਕੌੜਿਆਂ ਦੀ ਰੋਕਥਾਮ-
ਸਿਉਂਕ: ਇਸ ਕੀੜੇ ਦੀ ਰੋਕਥਾਮ ਲਈ 2 ਲਿਟਰ ਡਰਸਬਾਨ/ਰਾਡਾਰ 20 ਈ ਸੀ (ਕਲੋਰਪਾਈਰੀਫਾਸ) ਨੂੰ 10 ਕਿਲੋ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋ। ਦਵਾਈ ਮਿਲੀ ਮਿੱਟੀ ਦਾ ਖੇਤ ਵਿੱਚ ਇਕਸਾਰ ਛੱਟਾ ਦੇ ਕੇ ਪਿੱਛੋਂ ਹਲਕਾ ਪਾਣੀ ਲਾ ਦਵੋ।
ਕੁਤਰਾ ਸੁੰਡੀ: ਇਹ ਕੀੜੇ ਉੱਗ ਰਹੇ ਬੂਟਿਆਂ ਨੂੰ ਜ਼ਮੀਨ ਦੀ ਪੱਧਰ ਤੋਂ ਕੱਟ ਦਿੰਦੇ ਹਨ। ਦਿਨ ਵੇਲੇ ਇਹ ਕੀੜੇ ਬੂਟੇ ਦੇ ਮੁੱਢ ਨੇੜੇ ਲੁਕੇ ਰਹਿੰਦੇ ਹਨ। ਇਸ ਕੀੜੇ ਦੀ ਰੋਕਥਾਮ ਵਾਸਤੇ 2 ਲਿਟਰ ਡਰਸਬਾਨ/ਰਾਡਾਰ 20 ਈ ਸੀ (ਕਲੋਰਪਾਈਰੀਫਾਸ) ਨੂੰ 10 ਕਿਲੋ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋ। ਦਵਾਈ ਮਿਲੀ ਮਿੱਟੀ ਦਾ ਖੇਤ ਵਿੱਚ ਇਕਸਾਰ ਛੱਟਾ ਦੇ ਕੇ ਪਿੱਛੋਂ ਹਲਕਾ ਪਾਣੀ ਲਾ ਦਵੋ।
ਤੇਲਾ ਅਤੇ ਚਿੱਟੀ ਮੱਖੀ: ਇਹ ਰਸ ਚੂਸਣ ਵਾਲੇ ਕੀੜੇ ਹਨ। ਇਸ ਦੀ ਰੋਕਥਾਮ 250 ਮਿਲੀਲਿਟਰ ਰੋਗਰ 30 ਈ ਸੀ (ਡਾਈਮੈਥੋਏਟ) ਜਾਂ ਮੈਟਾਸਿਸਟਾਕਸ 25 ਈ ਸੀ (ਆਕਸੀਡੈਮੇਟੋਨ ਮੀਥਾਈਲ) ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਕੇ ਕੀਤੀ ਜਾ ਸਕਦੀ ਹੈ।
ਪੱਤੇ ਖਾਣ ਵਾਲੇ ਕੀੜੇ: ਇਨ੍ਹਾਂ ਦੀ ਰੋਕਥਾਮ ਇੱਕ ਕਿਲੋ ਸੇਵਿਨ 50 ਘੁਲਣਸ਼ੀਲ (ਕਾਰਬਰਿਲ) ਜਾਂ 800 ਮਿਲੀਲਿਟਰ ਏਕਾਲਕਸ 25 ਈ ਸੀ (ਕੁਇਨਲਫਾਸ) ਪ੍ਰਤੀ ਏਕੜ ਵਰਤ ਕੇ ਕੀਤੀ ਜਾ ਸਕਦੀ ਹੈ। (ਸਮਾਪਤ)

*ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ।
ਮਾਂਹ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਦੇ ਨੁਕਤੇ
ਡਾ. ਅਮਰੀਕ ਸਿੰਘ*


Comments Off on ਮੈਂਥੇ ਦੀ ਫ਼ਸਲ ਦੀ ਕਿਵੇਂ ਕਰੀਏ ਸਾਂਭ-ਸੰਭਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.