ਸ਼ਹੀਦਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ: ਅਭੈ ਸੰਧੂ !    ਮਨਸਾ ਦੇਵੀ ਨਵਰਾਤਰ ਮੇਲੇ ਲਈ ਹਰਿਆਣਾ ਰੋਡਵੇਜ਼ ਚਲਾਏਗਾ 40 ਬੱਸਾਂ !    ਦਸਵੀਂ ਦਾ ਹਿੰਦੀ ਦਾ ਪੇਪਰ ਲੀਕ !    25 ਆਈਏਐਸ ਤੇ ਇਕ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ !    ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸਕ ਹਵਾਲੇ !    ਆਜ਼ਾਦੀ ਦੇ ਪਰਵਾਨੇ ਦੀ ਗੌਰਵ ਗਾਥਾ !    ਬਿਖੜੇ ਪੈਂਡੇ ਦੇ ਹਮਸਫ਼ਰ !    ਫੁਟਬਾਲ: ਦੋਸਤਾਨਾ ਮੈਚ ਵਿੱਚ ਭਾਰਤ ਨੇ ਕੰਬੋਡੀਆ ਨੂੰ ਹਰਾਇਆ !    ਗੁਰੂ ਹਰਿ ਰਾਏ ਜੀ !    ਲਾਹੌਰ ਹਵਾਈ ਅੱਡੇ ਤੋਂ ਰਾਈਫਲ ਤੇ ਗੋਲੀ ਸਿੱਕੇ ਸਮੇਤ ਇਕ ਕਾਬੂ !    

ਮੋਟਰਸਾਈਕਲ ਤੇ ਮੋਬਾਈਲ ਖੋਹਣ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ

Posted On February - 16 - 2017
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਮੋਟਰਸਾਈਕਲਾਂ ਸਮੇਤ ਪੁਲੀਸ ਦੀ ਹਿਰਾਸਤ ਵਿੱਚ।-ਫੋਟੋ: ਪਵਨ ਸ਼ਰਮਾ

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਮੋਟਰਸਾਈਕਲਾਂ ਸਮੇਤ ਪੁਲੀਸ ਦੀ ਹਿਰਾਸਤ ਵਿੱਚ।-ਫੋਟੋ: ਪਵਨ ਸ਼ਰਮਾ

ਹਰਕਿ੍ਸ਼ਨ ਸ਼ਰਮਾ
ਬਠਿੰਡਾ, 16 ਫਰਵਰੀ
ਮੋਟਰਸਾਈਕਲ ਚੋਰੀ ਕਰਨ ਅਤੇ ਮੋਬਾਈਲ ਖੋਹਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲੀਸ ਅਨੁਸਾਰ 12 ਫਰਵਰੀ ਨੂੰ ਗਰੋਹ ਦੇ ਤਿੰਨ ਮੈਂਬਰਾਂ ਮਾਸਟਰਮਾਈਂਡ ਜਸਵਿੰਦਰ ਸਿੰਘ ਉਰਫ ਡਾਨ, ਉਸ ਦੇ ਸਾਥੀ ਗੁਰਵਿੰਦਰ ਸਿੰਘ ਉਰਫ ਗੁਰੀ ਅਤੇ ਜਗਦੀਪ ਸਿੰਘ ਉਰਫ ਗੱਗੀ ਵਾਸੀ ਪਿੰਡ ਬੰਗੀ ਦੀਪਾ ਨੂੰ ਮੋਟਰਸਾਈਕਲਾਂ ‘ਤੇ ਜਾਂਦੇ ਹੋਏ ਨਾਕਾਬੰਦੀ ਦੌਰਾਨ ਪੁਲੀਸ ਨੇ ਟੀਵੀ ਟਾਵਰ ਨਜ਼ਦੀਕ ਕਾਬੂ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਦੋਨੋਂ ਮੋਟਰਸਾਈਕਲ ਚੋਰੀ ਦੇ ਸਨ।
ਥਾਣਾ ਸਿਵਲ ਲਾਈਨ ਬਠਿੰਡਾ ਦੇ ਇੰਚਾਰਜ ਰੌਬਿਨ ਹੰਸ ਨੇ ਅੱਜ ਦੱਸਿਆ ਕਿ ਇਨ੍ਹਾਂ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਵਿੱਚ ਲਿਆ ਗਿਆ ਸੀ। ਰਿਮਾਂਡ ਦੌਰਾਨ ਕੀਤੀ ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਹੀ ਪਿੰਡ ਦਾ ਸੁਖਪ੍ਰੀਤ ਸਿੰਘ ਉਰਫ ਮੰਦਰ ਉਨ੍ਹਾਂ ਦਾ ਸਾਥੀ ਹੈ, ਜਿਸ ‘ਤੇ ਪੁਲੀਸ ਨੇ ਉਸ ਨੂੰ ਵੀ ਬਾਅਦ ਵਿੱਚ ਗ੍ਰਿਫਤਾਰ ਕਰ ਲਿਆ। ਇਸ ਦੇ ਬਾਅਦ ਪੁੱਛਗਿਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਚੋਰੀ ਕੀਤੇ ਗਏ 7 ਹੋਰ ਮੋਟਰਸਾਈਕਲ ਤੇ ਖੋਹੇ ਗਏ 13 ਮੋਬਾਈਲ ਬਰਾਮਦ ਕਰਵਾਏ ਗਏ।
ਥਾਣਾ ਇੰਚਾਰਜ ਅਨੁਸਾਰ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾਂ ਮੰਡੀ ਇਲਾਕੇ ਦੇ ਨਜ਼ਦੀਕ ਹੀ ਜ਼ਿਆਦਾਤਰ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹ ਚੋਰੀ ਕੀਤੇ ਗਏ ਮੋਟਰਸਾਈਕਲ ਅਤੇ ਖੋਹੇ ਗਏ ਮੋਬਾਈਲਾਂ ਨੂੰ ਛੁਪਾ ਕੇ ਰੱਖ ਦਿੰਦੇ ਸਨ। ਮੌਕਾ ਮਿਲਣ ‘ਤੇ  ਉਹ ਮੋਟਰਸਾਈਕਲਾਂ ਨੂੰ ਖੋਲ੍ਹ ਕੇ ਸਾਮਾਨ ਕਬਾੜ ਵਿੱਚ ਵੇਚ ਦਿੰਦੇ ਸਨ।


Comments Off on ਮੋਟਰਸਾਈਕਲ ਤੇ ਮੋਬਾਈਲ ਖੋਹਣ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.