ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਸਰਕਾਰੀ ਅਦਾਰੇ ਪਾਵਰਕੌਮ ਦੇ ਸਾਡੇ ਚਾਰ ਕਰੋੜ ਦੇ ਕਰਜ਼ਾਈ

Posted On February - 26 - 2017

ਪੱਤਰ ਪ੍ਰੇਰਕ
ਪਾਤੜਾਂ, 26 ਫਰਵਰੀ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਚੋਣਾਂ ਲੰਘਣ ਤੋਂ ਬਾਅਦ ਡਿਫਾਲਟਰ ਬਿਜਲੀ ਖ਼ਪਤਕਾਰਾਂ ਤੋਂ ਬਿੱਲਾਂ ਦੀ ਉਗਰਾਹੀ ਅਤੇ ਚੋਰੀ ਰੋਕਣ ਲਈ ਚੁੱਕੇ ਗਏ ਕਦਮਾਂ ਤਹਿਤ ਵੱਡੇ ਪੱਧਰ ’ਤੇ ਕੁੰਡੀਆਂ ਫੜ੍ਹੀਆਂ ਜਾ ਰਹੀਆਂ ਹਨ। ਇਸ ਨਾਲ ਨਾਲ ਪਾਵਰਕੌਮ ਵੱਲੋਂ ਜਲ ਸਪਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ ਦੇ ਵੱਡੇ ਪੱਧਰ ’ਤੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਡਿਫਾਲਟਰਾਂ ਵਿੱਚ ਆਮ ਖ਼ਪਤਕਾਰਾਂ ਦੇ ਨਾਲ ਨਾਲ ਸਰਕਾਰੀ ਵਿਭਾਗ ਵੀ ਸ਼ਾਮਲ ਹਨ। ਪਾਵਰਕਾਮ ਪਾਤੜਾਂ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ  ਜਨਵਰੀ 2017 ਤਕ ਪਾਤੜਾਂ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਚੱਲ ਰਹੇ ਸਰਕਾਰੀ ਅਦਾਰਿਆਂ ਵੱਲ ਕਰੀਬ ਸਾਢੇ ਚਾਰ ਕਰੋੜ ਰਕਮ ਬਕਾਇਆ ਪਈ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਵਿੰਦਰ ਸਿੰਘ ਨਾਲ ਸਕੂਲਾਂ ਦੇ ਬਕਾਇਆ ਖੜ੍ਹੇ ਬਿੱਲਾਂ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬਿੱਲਾਂ ਦੀ ਅਦਾਇਗੀ ਸਬੰਧੀ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜਿਆ ਜਾ ਚੁੱਕਾ ਹੈ ਪ੍ਰਵਾਨਗੀ ਮਿਲਣ ਤੇ ਗ੍ਰਾਂਟ  ਜਾਰੀ ਹੋਣ ਮਗਰੋਂ ਜਲਦੀ ਹੀ ਬਿੱਲਾਂ ਦਾ ਭੁਗਤਾਨ ਕਰ ਦਿੱਤਾ ਜਾਵੇਗਾ।

ਕੀ ਕਹਿੰਦੇ ਨੇ ਅਧਿਕਾਰੀ
ਪਾਵਰਕੌਮ ਦੇ ਐਕਸ਼ੀਅਨ ਨਰਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਡਿਫ਼ਾਲਟਰ ਸਰਕਾਰੀ ਵਿਭਾਗਾਂ ਨੂੰ ਕਈ ਵਾਰ ਬਿੱਲਾਂ ਦੀ ਅਦਾਇਗੀ ਕਰਨ ਦੇ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਫ਼ੀ ਬਿਜਲੀ ਕਨੈਕਸ਼ਨ ਕੱਟ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਵਿਭਾਗ ਨੇ ਜੇਕਰ ਸਮਾਂ ਰਹਿੰਦਿਆਂ ਬਿੱਲਾਂ ਦੀ ਅਦਾਇਗੀ ਨਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਵੀ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ ।


Comments Off on ਸਰਕਾਰੀ ਅਦਾਰੇ ਪਾਵਰਕੌਮ ਦੇ ਸਾਡੇ ਚਾਰ ਕਰੋੜ ਦੇ ਕਰਜ਼ਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.