ਨਵਰਾਤਰ ਮੇਲਾ: ਦੋ ਮੰਤਰੀਆਂ ਨੇ ਮਨਸਾ ਦੇਵੀ ਮੰਦਰ ’ਚ ਟੇਕਿਆ ਮੱਥਾ !    ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    

ਸੜਕ ਹਾਦਸਿਆਂ ਵਿੱਚ ਇੱਕ ਹਲਾਕ, ਤਿੰਨ ਜ਼ਖ਼ਮੀ

Posted On February - 17 - 2017

ਪੱਤਰ ਪ੍ਰੇਰਕ
ਗੋਨਿਆਣਾ ਮੰਡੀ, 17 ਫਰਵਰੀ

ਸਰਕਾਰੀ ਹਸਪਤਾਲ ਫਾਜ਼ਿਲਕਾ ਵਿੱਚ ਦਾਖ਼ਲ ਸੜਕ ਹਾਦਸੇ ਦੇ ਜ਼ਖ਼ਮੀ।-ਫੋਟੋ: ਅਬਰੋਲ

ਸਰਕਾਰੀ ਹਸਪਤਾਲ ਫਾਜ਼ਿਲਕਾ ਵਿੱਚ ਦਾਖ਼ਲ ਸੜਕ ਹਾਦਸੇ ਦੇ ਜ਼ਖ਼ਮੀ।-ਫੋਟੋ: ਅਬਰੋਲ

ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਭੋਖੜਾ ਨੇੜੇ ਇੱਕ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਵਿੱਚ ਸਵਾਰ ਇੱਕ ਵਿਆਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੁਖਮੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਧੂਰਕੋਟ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਕਿਹਾ ਕਿ ਉਹ ਤੇ ਉਸ ਦਾ ਜੀਜਾ ਮਨਦੀਪ ਸਿੰਘ ਆਪਣੀ ਕਾਰ ਨੰਬਰ ਪੀਬੀ 03 ਜੇ 2745 ’ਤੇ ਸਵਾਰ ਹੋ ਕੇ ਪਿੰਡ ਅਮਰਗੜ੍ਹ ਵੱਲ ਜਾ ਰਹੇ ਸਨ ਕਿ ਜਦੋਂ ਉਹ ਪਿੰਡ ਭੋਖੜਾ ਕੋਲ ਪੁੱਜੇ ਤਾਂ ਅੱਗੋਂ ਤੇਜ਼ ਰਫ਼ਤਾਰ ਆ ਰਹੇ ਕੈਂਟਰ ਨੰਬਰ ਪੀਬੀ034 2582 ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਸੁਖਮੰਦਰ ਸਿੰਘ ਦੇ ਬਿਆਨਾਂ ’ਤੇ ਕੈਂਟਰ ਚਾਲਕ ਧਰਮ ਸਿੰਘ ਪੁੱਤਰ ਤੀਰਥ ਸਿੰਘ ਵਾਸੀ ਭੋਖੜਾ ਖ਼ਿਲਾਫ਼ ਮੁਕੱਦਮਾ ਨੰਬਰ 29 ਅਧੀਨ ਧਾਰਾ 204 ਏ ਆਈਪੀਸੀ ਤਹਿਤ ਦਰਜ ਕਰ ਲਿਆ ਹੈ।
ਫਾਜ਼ਿਲਕਾ (ਪੱਤਰ ਪ੍ਰੇਰਕ): ਮਲੋਟ ਰੋਡ ’ਤੇ ਸਥਿਤ ਸ਼ੈਲਰਾਂ ਨੇੜੇ ਕਾਰ ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲਾਂ ’ਤੇ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਦਾਖ਼ਲ ਅਮਨਦੀਪ ਸਿੰਘ (27) ਵਾਸੀ ਪਿੰਡ ਚੱਕ ਡੱਬਵਾਲਾ ਨੇ ਦੱਸਿਆ ਕਿ ਉਹ ਅੱਜ ਸਵੇਰੇ ਆਪਣੇ ਮੋਟਰਸਾਈਕਲ ’ਤੇ ਪਿੰਡ ਵਾਸੀ ਰਿਸ਼ਤੇਦਾਰ ਸੁਖਦੇਵ ਸਿੰਘ ਦੇ ਨਾਲ ਕਿਸੇ ਕੰਮ ਲਈ ਪਿੰਡ ਤੋਂ ਫਾਜ਼ਿਲਕਾ ਸ਼ਹਿਰ ਵੱਲ ਆ ਰਿਹਾ ਸੀ ਕਿ ਜਦੋਂ ਉਹ ਫਾਜ਼ਿਲਕਾ-ਮਲੋਟ ਸੜਕ ’ਤੇ ਸਥਿਤ ਸ਼ੈਲਰਾਂ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਆਲਟੋ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਕਾਰ ਚਾਲਕ ਫਾਜ਼ਿਲਕਾ ਤੋਂ ਮਲੋਟ ਜਾ ਰਿਹਾ ਸੀ। ਜਦੋਂ ਉਹ ਸ਼ੈਲਰਾਂ ਨੇੜੇ ਪਹੁੰਚਿਆ ਤਾਂ ਆਪਣੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰ ਰਜੇਸ਼ ਕੁਮਾਰ ਵਾਸੀ ਰਾਧਾ ਸਵਾਮੀ ਕਲੋਨੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਕਾਰ ਸਾਹਮਣੇ ਤੋਂ ਆ ਰਹੇ ਦੂਜੇ ਮੋਟਰਸਾਈਕਲ ਨਾਲ ਜਾ ਟਕਰਾਈ। ਟੱਕਰ ਵਿੱਚ ਅਮਨਦੀਪ ਸਿੰਘ, ਸੁਖਦੇਵ ਸਿੰਘ ਤੇ ਰਜੇਸ਼ ਕੁਮਾਰ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਅਮਨਦੀਪ ਸਿੰਘ ਅਤੇ ਸੁਖਦੇਵ ਸਿੰਘ ਨੂੰ ਨੂੰ ਅਗਲੇ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।


Comments Off on ਸੜਕ ਹਾਦਸਿਆਂ ਵਿੱਚ ਇੱਕ ਹਲਾਕ, ਤਿੰਨ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.