ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਅਦਿੱਤਿਆਨਾਥ ਲਾਗੂ ਕਰੇਗਾ ਆਰਐਸਐਸ ਦਾ ਏਜੰਡਾ: ਮਾਇਆਵਤੀ

Posted On March - 20 - 2017

ਨਵੀਂ ਦਿੱਲੀ, 20 ਮਾਰਚ
mayawatiਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਸੂਬੇ ਨੂੰ ਕਥਿਤ ਤੌਰ ’ਤੇ ਫ਼ਿਰਕੂ ਪੱਧਰ ’ਤੇ ਵੰਡ ਦੇਣਗੇ ਤੇ ਇੱਥੇ ਆਰਐਸਐਸ ਦਾ ਏਜੰਡਾ ਲਾਗੂ ਕਰ ਦੇਣਗੇ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਉਣ ਦੇ ਕਾਬਲ ਨਹੀਂ ਹੈ। ਸੰਸਦ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਬਸਪਾ ਮੁਖੀ ਨੇ ਕਿਹਾ, ‘‘ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਜਾਂ ਭਾਜਪਾ ਕੋਈ ਵੀ ਰਾਜ ਕਰੇ, ਇਸ ਵਿੱਚ ਕੋਈ ਫ਼ਰਕ ਨਹੀਂ ਹੈ। ਦੋਵੇਂ ਪਾਰਟੀਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਕਾਬਲ ਨਹੀਂ ਹਨ। ਭਾਜਪਾ ਨੇ ਸੂਬੇ ਵਿੱਚ ਇੱਕ ਪੁਜਾਰੀ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਹੈ, ਜੋ ਵਿਕਾਸ ਦੇ ਮੁੱਦੇ ਨੂੰ ਨਹੀਂ, ਸਗੋਂ ਆਰਐਸਐਸ ਦੇ ਏਜੰਡੇ ਨੂੰ ਲਾਗੂ ਕਰਨ ’ਤੇ ਜ਼ੋਰ ਦੇਵੇਗਾ।’’ ਉਨ੍ਹਾਂ ਕਿਹਾ,‘‘ਉਹ ਉੱਤਰ ਪ੍ਰਦੇਸ਼ ਨੂੰ ਫ਼ਿਰਕੂ ਤੌਰ ’ਤੇ ਵੰਡ ਦੇਣਗੇ। ਹੁਣ ਮੁੜ ਸੂਬੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਜਾਵੇਗਾ।’’  ਭਾਜਪਾ ਦੇ ਪੰਜ ਵਾਰ ਸੰਸਦ ਮੈਂਬਰ ਰਹੇ ਅਦਿੱਤਿਆਨਾਥ ਨੇ ਬੀਤੇ ਦਿਨ ਉੱਤਰ ਪ੍ਰਦੇਸ਼ ਦੇ 21ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਨਾਲ ਹੋਈ ਕਥਿਤ ਛੇੜਛਾੜ ਖ਼ਿਲਾਫ਼ ਜਾਂਚ ਲਈ ਪਾਰਟੀ ਅਗਲੇ ਦੋ-ਤਿੰਨ ਦਿਨਾਂ ਵਿੱਚ ਅਦਾਲਤ ਵਿੱਚ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਇਹ ਚੋਣਾਂ ਵੋਟਿੰਗ ਮਸ਼ੀਨਾਂ ਨਾਲ ਕਥਿਤ ਛੇੜਛਾੜ ਕਰ ਕੇ ਜਿੱਤੀਆਂ ਹਨ। ਇਸ ਖ਼ਿਲਾਫ਼ ਪਾਰਟੀ ਅਦਾਲਤ ਵਿੱਚ ਜਾਵੇਗੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮਾਇਆਵਤੀ ਦੀ ਵੋਟਿੰਗ ਮਸ਼ੀਨਾਂ ਬਾਰੇ ਕਥਿਤ ਛੇੜਛਾੜ ਕਾਰਨ ਦੁਬਾਰਾ ਵੋਟਾਂ ਕਰਾਉਣ ਦੀ ਅਪੀਲ ਖਾਰਜ ਕਰ ਦਿੱਤੀ ਸੀ।    -ਪੀਟੀਆਈ


Comments Off on ਅਦਿੱਤਿਆਨਾਥ ਲਾਗੂ ਕਰੇਗਾ ਆਰਐਸਐਸ ਦਾ ਏਜੰਡਾ: ਮਾਇਆਵਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.