ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਅਮਿੱਟ ਛਾਪ ਛੱਡਦਾ ਹੋਇਆ ਯੁਵਕ ਮੇਲਾ ਸਮਾਪਤ

Posted On March - 20 - 2017
ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦੇ ਹੋਏ ਮੁੱਖ ਮਹਿਮਾਨ ਤੇ ਹੋਰ।-ਫੋਟੋ: ਆਰੀਆ

ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦੇ ਹੋਏ ਮੁੱਖ ਮਹਿਮਾਨ ਤੇ ਹੋਰ।-ਫੋਟੋ: ਆਰੀਆ

ਪੱਤਰ ਪ੍ਰੇਰਕ
ਅਬੋਹਰ, 20 ਮਾਰਚ
ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਏ ਜਾ ਰਹੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿੱਚ ਦੋ ਰੋਜ਼ਾ ਯੁਵਕ ਮੇਲੇ ਦੇ ਆਖਰੀ ਦਿਨ ਲੋਕ ਕਲਾਵਾਂ ਦੇ ਦਿਲਚਸਪ ਮੁਕਾਬਲੇ ਵੇਖਣ ਨੂੰ ਮਿਲੇ। ਸੂਬੇ ਵਿਚ ਅਲੋਪ ਹੋ ਰਹੀਆਂ ਵਿਰਾਸਤੀ ਲੋਕ ਕਲਾਵਾਂ ਜਿਨ੍ਹਾਂ ਵਿੱਚ ਪੀੜ੍ਹੀ ਬੁਣਨਾ, ਫੁਲਕਾਰੀ ਕੱਢਣਾ, ਪੱਖੀ ਬੁਣਨਾ, ਨਾਲਾ ਬੁਣਨਾ ਅਤੇ ਛਿੱਕੂ ਬਣਾਉਣ ਦੇ ਮੁਕਾਬਲਿਆਂ ਵਿੱਚ ਭਾਗ ਸਿੰਘ ਹੇਅਰ ਖਾਲਸਾ ਕਾਲਜ, ਕਾਲਾ ਟਿੱਬਾ ਅਤੇ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ, ਅਬੋਹਰ ਦੀ ਚੜ੍ਹਤ ਰਹੀ। ਭਾਸ਼ਣ ਮੁਕਾਬਲਿਆਂ ਵਿੱਚ ਗੋਪੀ ਚੰਦ ਆਰੀਆ ਮਹਿਲਾ ਕਾਲਜ, ਅਬੋਹਰ ਦੀ ਖੁਸ਼ਬੂ ਵਲੋਂ ਪਹਿਲਾ, ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ, ਅਬੋਹਰ ਦੀ ਸਰੋ ਵਲੋਂ ਦੂਜਾ ਅਤੇ ਐਮ.ਡੀ. ਕਾਲਜ, ਅਬੋਹਰ ਦੀ ਸੰਧਿਆ ਵਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ। ਪੁਰਾਤਨ ਪਹਿਰਾਵਾ ਮੁਕਾਬਲੇ ਵਿੱਚ ਭਾਗ ਸਿੰਘ ਹੇਅਰ ਖਾਲਸਾ ਕਾਲਜ, ਕਾਲਾ ਟਿੱਬਾ ਦੀ ਅਮਨਦੀਪ ਕੌਰ ਨੇ ਪਹਿਲਾ, ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ, ਅਬੋਹਰ ਦੀ ਅਰਸ਼ਦੀਪ ਨੇ ਦੂਜਾ ਅਤੇ ਜਯੋਤੀ ਬੀ.ਐੱਡ ਕਾਲਜ, ਫਾਜ਼ਿਲਕਾ ਦੀ ਗੁਰਵਿੰਦਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਉਪਰੰਤ ਲੋਕ ਕਲਾਵਾਂ ਮੁਕਾਬਲੇ ਵਿੱਚ ਪੱਖੀ ਬੁਣਨ ਵਿੱਚ ਭਾਗ ਸਿੰਘ ਹੇਅਰ ਖਾਲਸਾ ਕਾਲਜ, ਕਾਲਾ ਟਿੱਬਾ ਦੀ ਸਤਵਿੰਦਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪੀੜ੍ਹੀ ਬੁਣਨ ਵਿੱਚ ਭਾਗ ਸਿੰਘ ਹੇਅਰ ਖਾਲਸਾ ਕਾਲਜ, ਕਾਲਾ ਟਿੱਬਾ ਦੀ ਮਨੀਸ਼ਾ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਫੁਲਕਾਰੀ ਕੱਢਣ ਵਿੱਚ ਡੀ.ਏ.ਵੀ. ਕਾਲਜ, ਅਬੋਹਰ ਦੀ ਤਨੀਸ਼ਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਛਿੱਕੂ ਬਣਾਉਣ ਵਿੱਚ ਐਮ.ਡੀ. ਕਾਲਜ, ਅਬੋਹਰ ਦੀ ਪ੍ਰਿਯੰਕਾ ਨੇ ਪਹਿਲਾ ਅਤੇ ਨਾਲਾ ਬੁਣਨ ਵਿੱਚ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ, ਅਬੋਹਰ ਦੀ ਸੁਖਜਿੰਦਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਜੇ ਦਿਨ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਨੀਲਮ ਅਰੁਣ ਮਿੱਤੂ ਵਲੋਂ ਇਨਾਮਾਂ ਦੀ ਵੰਡ ਕੀਤੀ।ਪ੍ਰੋਗਰਾਮ ਦੇ ਅਖੀਰ ਵਿੱਚ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਫਾਜ਼ਿਲਕਾ ਕੁਲਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ, ਭਾਗ ਲੈਣ ਵਾਲੇ ਵਿਦਿਆਰਥੀਆਂ, ਕਾਲਜ ਪ੍ਰਿੰਸੀਪਲ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ।


Comments Off on ਅਮਿੱਟ ਛਾਪ ਛੱਡਦਾ ਹੋਇਆ ਯੁਵਕ ਮੇਲਾ ਸਮਾਪਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.