ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਅਫ਼ਵਾਹ ਮਗਰੋਂ ਡੀਟੀਓ ਦਫ਼ਤਰ ’ਚ ਕੰਮ ਹੋਇਆ ਬੰਦ

Posted On March - 20 - 2017
ਡੀਟੀਓ ਦਫ਼ਤਰ ਵਿੱਚ ਅਫਵਾਹ ਬਾਅਦ ਲੋਕ ਮੁੜ ਲਾਈਨਾਂ ਵਿੱਚ ਲਗ ਕੇ ਕੰਮ ਕਰਵਾਉਂਦੇ ਹੋਏ। ਫੋਟੋ: ਹਿਮਾਂਸ਼ੂ

ਡੀਟੀਓ ਦਫ਼ਤਰ ਵਿੱਚ ਅਫਵਾਹ ਬਾਅਦ ਲੋਕ ਮੁੜ ਲਾਈਨਾਂ ਵਿੱਚ ਲਗ ਕੇ ਕੰਮ ਕਰਵਾਉਂਦੇ ਹੋਏ। ਫੋਟੋ: ਹਿਮਾਂਸ਼ੂ

ਗਗਨਦੀਪ ਅਰੋੜਾ
ਲੁਧਿਆਣਾ, 20 ਮਾਰਚ
ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕੈਬਨਿਟ ਦੀ ਪਹਿਲੀ ਮੀਟਿੰਗ ‘ਚ ਡੀਟੀਓ ਦਾ ਅਹੁਦਾ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਸੀ। ਅੱਜ ਕਿਸੇ ਨੇ ਅਫ਼ਵਾਹ ਫੈਲਾ ਦਿੱਤੀ ਕਿ ਡੀਟੀਓ ਦਫ਼ਤਰ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਕੰਮ ਬੰਦ ਕਰ ਦਿੱਤਾ। ਜਦੋਂ ਲੋਕ ਕੰਮ ਕਰਵਾਉਣ ਆਏ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਕੰਮ ਬੰਦ ਹੈ, ਜਿਸ ਕਾਰਨ ਉਹ ਬਹੁਤ ਖੁਆਰ ਹੋਏ ਤੇ ਘਰਾਂ ਨੂੰ ਪਰਤਣ ਲੱਗੇ। ਇਸ ਕਾਰਨ ਇੱਕ ਵਾਰ ਤਾਂ ਦਫ਼ਤਰ ਦੇ ਬਾਹਰ ਹਾਹਾਕਾਰ ਮਚ ਗਈ। ਲੋਕ ਕਿਸੇ ਤਰ੍ਹਾਂ ਆਪਣਾ ਕੰਮ ਕਰਵਾਉਣ ਲਈ ਇੱਧਰ ਉਧਰ ਘੁੰਮਦੇ ਦੇਖੇ ਗਏ। ਇਸ ਗ਼ੱਲ ਦਾ ਪਤਾ ਜਦੋਂ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਲਵਜੀਤ ਕੌਰ ਨੂੰ ਲੱਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਚੰਡੀਗੜ੍ਹ ਬੈਠੇ ਉੱਚ ਅਧਿਕਾਰੀਆਂ ਨਾਲ ਸੰਪਰਕ ਕੀਤਾ ਤੇ ਸਾਰੀ ਗ਼ੱਲ ਦੱਸੀ। ਉਥੋਂ ਜਾਣਕਾਰੀ ਹਾਸਲ ਕਰਨ ਬਾਅਦ ਉਨ੍ਹਾਂ ਨੇ ਡੀਟੀਓ ਦਫ਼ਤਰ ‘ਚ ਮੁੜ ਤੋਂ ਕੰਮ ਸ਼ੁਰੂ ਕਰਵਾਇਆ।

ਕੀ ਕਹਿੰਦੇ ਹਨ ਅਧਿਕਾਰੀ
ਡੀਟੀਓ ਲਵਜੀਤ ਕੌਰ ਕਲਸੀ ਨੇ ਦੱਸਿਆ ਕਿ ਸਵੇਰੇ ਥੋੜ੍ਹੀ ਦੇਰ ਲਈ ਕੰਮ ਬੰਦ ਹੋਇਆ ਸੀ, ਪਰ ਜਦੋਂ ਉਨ੍ਹਾਂ ਨੂੰ ਇਸ ਗ਼ੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਕੰਮ ਮੁੜ ਸ਼ੁਰੂ ਕਰਵਾਇਆ, ਜਿਸ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ। ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਕੰਮ ਪਹਿਲਾਂ ਵਾਂਗ ਜਾਰੀ ਰਹੇਗਾ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ।


Comments Off on ਅਫ਼ਵਾਹ ਮਗਰੋਂ ਡੀਟੀਓ ਦਫ਼ਤਰ ’ਚ ਕੰਮ ਹੋਇਆ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.