ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਅੰਮ੍ਰਿਤਸਰ ਲਈ ਸਿੱਖ ਡਿਪਟੀ ਕਮਿਸ਼ਨਰ ਤਾਇਨਾਤ

Posted On March - 20 - 2017

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਮਾਰਚ
ਨਵੀਂ ਬਣੀ ਕਾਂਗਰਸ ਸਰਕਾਰ ਨੇ ਅੰਮ੍ਰਿਤਸਰ ਜ਼ਿਲੇ ਵਾਸਤੇ ਮੁੜ ਸਿੱਖ ਡਿਪਟੀ ਕਮਿਸ਼ਨਰ ਤਾਇਨਾਤ ਕਰਕੇ ਅਕਾਲੀ ਭਾਜਪਾ ਸਰਕਾਰ ਵੇਲੇ ਬੰਦ ਹੋਈ ਰਵਾਇਤ ਨੂੰ ਸੁਰਜੀਤ ਕੀਤਾ ਹੈ। ਸਰਕਾਰ ਵੱਲੋਂ ਛੇ ਵਰ੍ਹਿਆਂ ਮਗਰੋਂ ਇੱਥੇ ਸਿੱਖ ਡਿਪਟੀ ਕਮਿਸ਼ਨਰ ਵਜੋਂ ਕਮਲਜੀਤ ਸਿੰਘ ਸੰਘਾ ਨੂੰ ਤਾਇਨਾਤ ਕੀਤਾ ਗਿਆ ਹੈ। ਗੁਰੂ ਨਗਰੀ ਅੰਮ੍ਰਿਤਸਰ ਨੂੰ ਵਿਸ਼ਵ ਭਰ ਵਿੱਚ ਸਿੱਖਾਂ ਦੀ ਰਾਜਧਾਨੀ ਵਜੋਂ ਜਾਣਿਆ ਜਾਂਦਾ ਹੈ, ਇੱਥੇ ਸਿੱਖਾਂ ਦੀ ਪ੍ਰਮੁੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਮੁੱਖ ਦਫ਼ਤਰ, ਸ੍ਰੀ ਅਕਾਲ ਤਖ਼ਤ ਅਤੇ ਰੂਹਾਨੀ ਸਥਾਨ ਸ੍ਰੀ ਹਰਿਮੰਦਰ ਸਾਹਿਬ ਵੀ ਹੈ। ਦੇਸ਼ ਆਜ਼ਾਦ ਹੋਣ ਮਗਰੋਂ ਵਧੇਰਾ ਸਮਾਂ ਇਥੇ ਸ਼ਹਿਰ ਵਾਸਤੇ ਸਿੱਖ ਪ੍ਰਤੀਨਿਧ ਹੀ ਨਿਯੁਕਤ ਕੀਤੇ ਜਾਂਦੇ ਰਹੇ ਹਨ । ਜੂਨ 2011 ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਇਸ ਰਵਾਇਤ ਨੂੰ ਤੋੜਦਿਆਂ ਇੱਥੇ ਗੈਰ ਸਿੱਖ ਵਿਅਕਤੀਆਂ ਨੂੰ ਡਿਪਟੀ ਕਮਿਸ਼ਨਰ ਤਾਇਨਾਤ ਕੀਤਾ ਗਿਆ ਹੁਣ ਕਾਂਗਰਸ ਸਰਕਾਰ ਨੇ ਰਵਾਇਤ ਨੂੰ ਸੁਰਜੀਤ ਕੀਤਾ ਹੈ। ਇਸ ਸਬੰਧ ਵਿੱਚ ਗੱਲ ਕਰਦਿਆਂ ਸਿੱਖ ਵਿਦਵਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਨੇ ਕਾਂਗਰਸ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਹ ਇੱਕ ਰਵਾਇਤ ਬਣੀ ਹੋਈ ਹੈ ਕਿ ਅੰਮ੍ਰਿਤਸਰ ਵਿੱਚ ਵਧੇਰੇ ਸਿੱਖ ਵਿਅਕਤੀ ਨੂੰ ਹੀ ਡਿਪਟੀ ਕਮਿਸ਼ਨਰ ਤਾਇਨਾਤ ਕੀਤਾ ਜਾਦਾ ਰਿਹਾ ਹੈ।

ਗਾਹਕ ਨੂੰ ਲੈ ਕੇ ਗੰਨੇ ਦਾ ਰਸ ਵੇਚਣ ਵਾਲਿਆਂ ’ਚ ਲੜਾਈ

ਪੱਤਰ ਪ੍ਰੇਰਕ
ਗੁਰਦਾਸਪੁਰ, 18 ਮਾਰਚ
ਗਾਹਕ ਨੂੰ ਲੈ ਕੇ ਗੰਨੇ ਦਾ ਰਸ ਵੇਚਣ ਵਾਲੇ ਦੋ ਵਿਅਕਤੀ ਆਪਸ ਵਿੱਚ ਉਲਝ ਗਏ। ਇਸ ਦੌਰਾਨ ਇੱਕ ਜਣੇ ਨੇ ਗੰਨਾ ਛਿੱਲਣ ਲਈ ਰੱਖੇ ਤੇਜਧਾਰ ਹਥਿਆਰ ਨਾਲ ਹਮਲਾ ਕਰਕੇ ਦੂਸਰੇ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸਨੂੰ ਇਲਾਜ ਹਸਪਤਾਲ ਦਾਖਲ ਕਰਵਾਇਆ ਹੈ। ਜੇਰੇ ਇਲਾਜ ਕਲਾਨੌਰ ਵਾਸੀ ਬਲਵਿੰਦਰ ਕੁਮਾਰ ਪੁੱਤਰ ਧਰਮਪਾਲ ਨੇ ਦੱਸਿਆ ਕਿ ਕਲਾਨੌਰ ਬੱਸ ਅੱਡੇ ਦੇ ਬਾਹਰ ਰੇਹੜੀ ਉੱਤੇ ਗੰਨੇ ਦਾ ਰਸ ਹੈ। ਇਸ ਤੋਂ ਇਲਾਵਾ ਉੱਥੇ ਹੋਰ ਵੀ ਇੱਕ ਵਿਅਕਤੀ ਅਤੇ ਉਸਦਾ ਲੜਕਾ ਇਹੋ ਕੰਮ ਕਰਦੇ ਹਨ। ਉਸਨੇ ਦੱਸਿਆ ਕਿ ਗਾਹਕ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਝਗੜਾ ਹੋ ਚੁੱਕਾ ਹੈ। ਬੀਤੀ ਸ਼ਾਮ ਵੀ  ਜਦੋਂ ਘਰ ਜਾਣ ਲਈ ਆਪਣਾ ਸਾਮਾਨ ਸੰਭਾਲ ਰਿਹਾ ਸੀ ਤਾਂ ਉਨ੍ਹਾਂ ਨੇ ਝਗੜਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੰਨਾ ਸਾਫ਼ ਕਰਨ ਲਈ ਰੱਖਿਆ ਤੇਜਧਾਰ ਹਥਿਆਰ ਮਾਰ ਕੇ ਜਖ਼ਮੀ ਕਰ ਦਿੱਤਾ। ਪੁਲੀਸ ਨੂੰ ਸੂਚਿਤ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।


Comments Off on ਅੰਮ੍ਰਿਤਸਰ ਲਈ ਸਿੱਖ ਡਿਪਟੀ ਕਮਿਸ਼ਨਰ ਤਾਇਨਾਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.