ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

‘ਆਪ’ ਵਿਧਾਇਕ ਮਾਨਸ਼ਾਹੀਆ ਵੱਲੋਂ ਪਾਰਟੀ ਛੱਡਣ ਦੀਆਂ ਰਿਪੋਰਟਾਂ ਦਾ ਖੰਡਨ

Posted On March - 20 - 2017

12003CD _20_3_17  MANN MANSA_04ਜੋਗਿੰਦਰ ਸਿੰਘ ਮਾਨ
ਮਾਨਸਾ, 20 ਮਾਰਚ
ਵਿਧਾਨ ਸਭਾ ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵੱਡੇ ਫ਼ਰਕ ਨਾਲ ਚੁਣੇ ਗਏ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵਿਧਾਇਕੀ ਛੱਡਕੇ ਕਿਸੇ ਹੋਰ ਪਾਰਟੀ ‘ਚ ਜਾਣ ਦੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੀਆਂ ਅਫ਼ਵਾਹਾਂ ਉਨ੍ਹਾਂ ਦਾ ਲੰਬੇ ਸਮੇਂ ਤੋਂ ਪਿੱਛਾ ਕਰਦੀਆਂ ਆਈਆਂ ਹਨ, ਪਰ ਉਹ ‘ਆਪ’ ਦੇ ਵਫ਼ਾਦਾਰ ਸਿਪਾਹੀ ਤੇ ਮਾਨਸਾ ਦੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਸਦਕਾ ਵਿਧਾਇਕ ਬਣੇ ਹਨ, ਇਸ ਲਈ ਉਹ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰਦੇ ਰਹਿਣਗੇ।
ਸ਼ਹਿਰ ਵਿੱਚ ਕੁਝ ਦਿਨਾਂ ਤੋਂ ਅਫ਼ਵਾਹਾਂ ਦਾ ਬਾਜ਼ਾਰ ਸਰਗਰਮ ਹੈ ਕਿ ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਨਾਜਰ ਸਿੰਘ ਮਾਨਸ਼ਾਹੀਆ ਵਿਧਾਇਕ ਬਣੇ ਹਨ, ਪਰ ਸੂਬੇ ਵਿੱਚ ‘ਆਪ’ ਦੀਆਂ ਉਮੀਦਾਂ ਦੇ ਉਲਟ ਕਾਂਗਰਸ ਦੀ ਸਰਕਾਰ ਸਥਾਪਤ ਹੋ ਗਈ ਹੈ, ਜਿਸ ਕਰਕੇ ਉਹ ਆਪਣੀ ਵਿਧਾਇਕੀ ਨੂੰ ਛੱਡ ਵੀ ਸਕਦੇ ਹਨ। ਇਸ ਦੇ ਨਾਲ ਇਹ ਵੀ ਅਫ਼ਵਾਹ ਵੀ ਸੁਣਨ ’ਚ ਆ ਰਹੀ ਹੈ ਕਿ ਉਨ੍ਹਾਂ ਵੱਲੋਂ ਵਿਧਾਇਕੀ ਛੱਡਣ ਤੋਂ ਬਾਅਦ ਇਸ ਹਲਕੇ ‘ਤੇ ਕਾਂਗਰਸ ਦੇ ਕੋਈ ਦਿੱਗਜ਼ ਨੇਤਾ ਚੋਣ ਲੜਨਗੇ। ‘ਆਪ’ ਵਿਧਾਇਕ ਸ੍ਰੀ ਮਾਨਸ਼ਾਹੀਆ ਨੇ ਇਨ੍ਹਾਂ ਸਾਰੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਇਹੋ ਜਿਹੀਆਂ ਗੱਲਾਂ ਸਿਰਫ਼ ਅਫ਼ਵਾਹਾਂ ਤੋਂ ਅੱਗੇ ਹੋਰ ਕੁਝ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਫ਼ੀ ਸਮਾਂ ਪਹਿਲਾਂ ਕਈ ਤਰ੍ਹਾਂ ਦੀ ਪੇਸ਼ਕਸ਼ਾਂ ਵੀ ਕੀਤੀਆਂ ਗਈਆਂ ਸਨ ਜੋ ਉਨ੍ਹਾਂ ਠੁਕਰਾ ਦਿੱਤੀਆਂ।
ਇੱਥੇ ਦਿਲਚਸਪ ਗੱਲ ਇਹ ਹੈ ਕਿ ਸ੍ਰੀ ਮਾਨਸ਼ਾਹੀਆ ਦਾ ਛੋਟਾ ਭਰਾ ਐਡਵੋਕੇਟ ਸਿਮਰਜੀਤ ਸਿੰਘ ਮਾਨਸ਼ਾਹੀਆ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਲ-ਨਾਲ ਕਾਂਗਰਸ ਦੇ ਸੀਨੀਅਰ ਆਗੂ ਸਨ, ਜਿਸ ਕਰਕੇ ਕੁਝ ਲੋਕ ਇਨ੍ਹਾਂ ਅਫ਼ਵਾਹਾਂ ਨੂੰ ਜਨਮ ਦੇਣ ਲੱਗੇ ਹਨ ਕਿ ਉਹ ਕਾਂਗਰਸ ਵਿੱਚ ਵੀ ਜਾ ਸਕਦੇ ਹਨ, ਪਰ ਦੋਵੇਂ ਭਰਾ ਅਜਿਹੀਆਂ ਅਫ਼ਵਾਹਾਂ ਨੂੰ ਨਿਰੀਆਂ ਝੂਠੀਆਂ ਦੱਸਦੇ ਹਨ।
ਸ੍ਰੀ ਮਾਨਸ਼ਾਹੀਆ ਨੇ ਕਿਹਾ ਕਿ ‘ਆਪ’ ਵਿੱਚ ਆਉਣ ‘ਤੇ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਾਲ ਨਿਵਾਜਿਆ ਤੇ ਲੋਕਾਂ ਨੇ ਜਿੱਤ ਝੋਲੀ ਪਾਈ ਤੇ ਉਹ ਵਿਧਾਇਕ ਬਣੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗੱਲਾਂ ਨੂੰ ਸਿਰਫ਼ ਵਿਰੋਧੀ ਹੀ ਹਵਾ ਦੇ ਕੇ ‘ਆਪ’ ਵਿਰੁੱਧ ਕੋਸ਼ਿਸ਼ਾਂ ਕਰ ਰਹੇ ਹਨ, ਪਰ ਸੱਚਾਈ ਇਹ ਹੈ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਨੇ ਜਿਹੜੇ ਵੀ ਫ਼ੈਸਲੇ ਲਏ ਹਨ, ਉਸ ਲਈ ‘ਆਪ’ ਦੀ ਪ੍ਰੇਰਨਾ ਹੈ। ਅੱਜ ਤੱਕ ਸਮੇਂ-ਸਮੇਂ ‘ਤੇ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਸੂਬੇ ਵਿੱਚ ਸੱਤਾ ‘ਤੇ ਰਹੀਆਂ ਹਨ, ਇਸ ਤਰ੍ਹਾਂ ਦੀਆਂ ਨੀਤੀਆਂ ਵਾਲੇ ਫੈਸਲੇ ਪਹਿਲਾਂ ਕਿਉਂ ਨਾ ਲਏ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਤੇ ਲੋਕਾਂ ਵੱਲੋਂ ਬਖਸ਼ੀ ਜਿੱਤ ਦੇ ਹਮੇਸ਼ਾ ਰਿਣੀ ਰਹਿਣਗੇ ਤੇ ਕਦੇ ਵੀ ਕੁਝ ਖੱਟਣ ਦੀ ਰਾਜਨੀਤੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਲਕਾ ਮਾਨਸਾ ਦੀਆਂ ਸਮੱਸਿਆਵਾਂ ਦੀ ਆਵਾਜ਼ ਪਾਰਟੀ ਤੇ ਲੋਕਾਂ ਵੱਲੋਂ ਵਿਧਾਨ ਸਭਾ ‘ਚ ਉਠਾਉਂਦੇ ਰਹਿਣਗੇ।


Comments Off on ‘ਆਪ’ ਵਿਧਾਇਕ ਮਾਨਸ਼ਾਹੀਆ ਵੱਲੋਂ ਪਾਰਟੀ ਛੱਡਣ ਦੀਆਂ ਰਿਪੋਰਟਾਂ ਦਾ ਖੰਡਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.