ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

‘ਆਪ’ ਵਿਰੋਧੀ ਧਿਰ ਦੀ ਭੂਮਿਕਾ ਪੂਰੀ ਜ਼ਿੰਮੇਵਾਰੀ ਨਾਲ ਨਿਭਾਏਗੀ: ਫੂਲਕਾ

Posted On March - 21 - 2017

hs phoolkaਪੱਤਰ ਪੇ੍ਰਕ
ਸ਼ਾਹਕੋਟ, 20 ਮਾਰਚ
ਆਮ ਆਦਮੀ ਪਾਰਟੀ ਸੂਬੇ ਅੰਦਰ ਪ੍ਰਮੁੱਖ ਵਿਰੋਧੀ ਰਾਜਨੀਤਕ ਦਲ ਦੀ ਬਣਦੀ ਜ਼ਿੰਮੇਵਾਰੀ ਪੂਰੀ ਸਿਦਕਦਿਲੀ ਨਾਲ ਨਿਭਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਅੰਦਰ ਬਣਾਏ ਗਏ ਵਿਰੋਧੀ ਧਿਰ ਦੇ ਨੇਤਾ ਐਚਐਸ ਫੂਲਕਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਫੂੂਲਕਾ  ਚੋਣ ਨਤੀਜਿਆਂ ਤੋ ਬਾਅਦ ਪਾਰਟੀ ਵਰਕਰਾਂ ਨਾਲ ਇੱਥੇ ਮੀਟਿੰਗ  ਕਰਨ ਆਏ ਸਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਪਹਿਲਾਂ ਨਾਲੋਂ ਵਧੇਰੇ ਸ਼ਕਤੀ ਨਾਲ ਸੰਘਰਸ਼ ਕਰਨ। ਲੋਕਾਂ ਨਾਲ ਜੁੜੇ ਰਹਿਣ ਨਾਲ ਹੀ ਉਨ੍ਹਾਂ ਦੀ ਪਾਰਟੀ ਹੋਰ ਮਜ਼ਬੂਤ ਹੋਵੇਗੀ।  ਸ੍ਰੀ ਫੂਲਕਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਅੰਦਰ ਵਿਧਾਨ ਸਭਾ ਦੀ ਪਹਿਲੀ ਚੋਣ ਲੜ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਰਵਾਇਤੀ ਕਾਂਗਰਸ ਤੇ ਅਕਾਲੀ-ਭਾਜਪਾ ਗੱਠਜੋੜ ਦੇ ਪੰਜਾਬੀਆਂ ਨੂੰ ਝੂਠੇ ਲਾਰੇ ਤੇ ਫੋਕੇ ਵਾਅਦੇ ਕਰਕੇ ਰਾਜ ਸੱਤਾ ਹਥਿਆਉਣ ਦੇ ਦਿਨ ਪੁੱਗ ਗਏ ਹਨ।


Comments Off on ‘ਆਪ’ ਵਿਰੋਧੀ ਧਿਰ ਦੀ ਭੂਮਿਕਾ ਪੂਰੀ ਜ਼ਿੰਮੇਵਾਰੀ ਨਾਲ ਨਿਭਾਏਗੀ: ਫੂਲਕਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.