ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਐਚ1ਬੀ ਵੀਜ਼ੇ ’ਚ ਕੋਈ ਮਹੱਤਵਪੂਰਨ ਤਬਦੀਲੀ ਨਹੀਂ ਕੀਤੀ ਜਾਵੇਗੀ: ਅਮਰੀਕਾ

Posted On March - 20 - 2017

ਨਵੀਂ ਦਿੱਲੀ, 20 ਮਾਰਚ
ਵਣਜ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦੱਸਿਆ ਕਿ ਅਮਰੀਕਾ ਨੇ ਭਾਰਤ ਨੂੰ ਸੂਚਿਤ ਕੀਤਾ ਹੈ ਕਿ ਐਚ1ਬੀ ਵੀਜ਼ੇ ਦੀ ਵਿਵਸਥਾ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਨਹੀਂ ਕੀਤੀ ਜਾਵੇਗੀ। ਸੀਤਾਰਮਨ ਨੇ ਲੋਕ ਸਭਾ ਵਿੱਚ ਕਿਹਾ ਕਿ ਭਾਰਤ, ਅਮਰੀਕਾ ਦੇ ਨਵੇਂ ਪ੍ਰਸ਼ਾਸਨ ਅੱਗੇ ਵੀਜ਼ਾ ਨੀਤੀ ਬਾਰੇ ਆਪਣੇ ਤੌਖਲੇ ਜ਼ੋਰਦਾਰ ਤਰੀਕੇ ਨਾਲ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਐਚ1ਬੀ ਵੀਜ਼ਾ ਪ੍ਰਣਾਲੀ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੈ। ਪ੍ਰਸ਼ਨ ਕਾਲ ਦੌਰਾਨ ਵਣਜ ਮੰਤਰੀ ਨੇ ਕਿਹਾ ਕਿ 2017 ਲਈ ਫਿਲਹਾਲ ਖ਼ਤਰਾ ਟਲਿਆ ਨਹੀਂ ਹੈ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਹਿਲ ਫਿਲਹਾਲ ਗ਼ੈਰਕਾਨੂੰਨੀ ਪਰਵਾਸੀਆਂ ਦੇ ਮਸਲੇ ਹੱਲ ਕਰਨਾ ਹੈ। ਸੀਤਾਰਮਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਸਲਾ ਬੌਬ ਗੁੱਡਲੱਟੇ ਦੀ ਅਗਵਾਈ ਹੇਠ ਆਏ ਵਫ਼ਦ ਅੱਗੇ ਵੀ ਰੱਖਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਨੇ ਵੀਜ਼ਾ ਪ੍ਰਣਾਲੀ ਬਾਰੇ ਆਪਣੇ ਤੌਖ਼ਲੇ 2016 ਵਿੱਚ ਕੂਟਨੀਤੀ ਅਤੇ ਵਣਜ ਬਾਰੇ ਹੋਈ ਚਰਚਾ ਵਿੱਚ ਸਪੱਸ਼ਟ ਕੀਤੇ ਸਨ।     -ਪੀਟੀਆਈ


Comments Off on ਐਚ1ਬੀ ਵੀਜ਼ੇ ’ਚ ਕੋਈ ਮਹੱਤਵਪੂਰਨ ਤਬਦੀਲੀ ਨਹੀਂ ਕੀਤੀ ਜਾਵੇਗੀ: ਅਮਰੀਕਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.