ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਐਸਵਾਈਐਲ: ਕੇਂਦਰ ਸਮੇਤ ਕਈ ਥਾਈਂ ਪਹੁੰਚ ਕਰੇਗਾ ਪੰਜਾਬ

Posted On March - 21 - 2017

ਸੌਰਭ ਮਲਿਕ
ਚੰਡੀਗੜ੍ਹ, 20 ਮਾਰਚ
ਦਰਿਆਣੀ ਪਾਣੀ ਬਾਰੇ ਸਰਕਾਰ ਦੇ ‘ਇਕ ਵੀ ਬੂੰਦ ਵਾਧੂ ਨਾ ਹੋਣ’ ਸਬੰਧੀ ਸਟੈਂਡ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਅੱਜ ਸਪੱਸ਼ਟ ਕੀਤਾ ਕਿ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦਾ ਮੁੱਦਾ ਸ਼ੁਰੂ ਹੋਣ ਤੋਂ ਹੁਣ ਤਕ ਜ਼ਮੀਨੀ ਪੱਧਰ ’ਤੇ ਬਹੁਤ ਕੁੱਝ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੇਂਦਰ ਸਮੇਤ ‘ਕਈ ਅਧਿਕਾਰੀਆਂ’ ਤਕ ਪਹੁੰਚ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਵੱਖ ਵੱਖ ਪੱਧਰ ’ਤੇ ਪਹੁੰਚ ਬਾਰੇ ਪ੍ਰਗਟਾਵੇ ਦਾ ਸੰਕੇਤ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਦਾ ਅਦਾਲਤ ਤੋਂ ਬਾਹਰ ਹੱਲ ਕੱਢਣ ਲਈ ਵੀ ਯਤਨਸ਼ੀਲ ਹੈ। ਅੱਜ ਸ਼ਾਮ ਇਸ ਮੁੱਦੇ ਉਤੇ ਉੱਚ ਪੱਧਰੀ ਬੈਠਕ ਵਿੱਚ ਹਿੱਸਾ ਲੈਣ ਬਾਅਦ ਸ੍ਰੀ ਨੰਦਾ ਨੇ ਇਹ ਪ੍ਰਗਟਾਵਾ ਕੀਤਾ। ਭਾਵੇਂ ਇਸ ਬੈਠਕ ’ਚ ਹੋਈ ਗੱਲਬਾਤ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਸ੍ਰੀ ਨੰਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਵੀ ਕੀਤੀ ਹੈ।
ਆਪਣੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਨੰਦਾ ਨੇ ਕਿਹਾ, ‘ਸਾਡੇ ਕੋਲ ਪਾਣੀ ਨਹੀਂ ਹੈ। ਪਾਣੀ ਦਾ ਵਹਾਅ ਘੱਟ ਰਿਹਾ ਹੈ। ਇਥੋਂ ਤਕ ਕਿ ਯਮੁਨਾ ਬਾਰੇ ਵਿਚਾਰ ਵੀ ਨਹੀਂ ਕੀਤਾ ਗਿਆ। ਅੱਜ ਜ਼ਮੀਨੀ ਹਕੀਕਤਾਂ ਬਦਲ ਗਈਆਂ ਹਨ। ਇਨ੍ਹਾਂ ਸਾਰੀਆਂ ਚੀਜ਼ਾਂ ਦੇ ਮੱਦੇਨਜ਼ਰ ਅਸੀਂ ਰਣਨੀਤੀ ਤਿਆਰ ਕਰ ਰਹੇ ਹਾਂ। ਅਸੀਂ ਕੇਂਦਰ ਸਮੇਤ ਕਈ ਅਧਿਕਾਰੀਆਂ ਤਕ ਪਹੁੰਚ ਕਰਨ ਬਾਰੇ ਵੀ ਵਿਚਾਰ ਕਰ ਰਹੇ ਹਾਂ। ਮੈਨੂੰ ਲੱਗਦਾ ਹੈ ਕਿ ਮੁੱਖ ਮੰਤਰੀ ਜਲਦੀ ਇਸ ਮੁੱਦੇ ਉਤੇ ਬਿਆਨ ਜਾਰੀ ਕਰਨਗੇ।’ ਸੁਪਰੀਮ ਕੋਰਟ ਵੱਲੋਂ ਸਰਕਾਰ ਦੀ ਦਲੀਲ ਰੱਦ ਕੀਤੇ ਜਾਣ ਦੇ ਗੱਲ ਨੂੰ ਖ਼ਾਰਜ ਕਰਦਿਆਂ ਸ੍ਰੀ ਨੰਦਾ ਨੇ ਕਿਹਾ ਕਿ ਮੀਡੀਆ ਵਿੱਚ ਆਈ ਜਾਣਕਾਰੀ ਜ਼ੁਬਾਨੀ ਗੱਲਾਂ ’ਤੇ ਆਧਾਰਤ ਹੈ। ਉਨ੍ਹਾਂ ਕਿਹਾ, ‘ਜਦੋਂ ਅਦਾਲਤ ਵਿੱਚ ਜ਼ਿਰ੍ਹਾ ਹੁੰਦੀ ਹੈ ਤਾਂ ਅਦਾਲਤ ਵੱਲੋਂ ਕਈ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ। ਕ੍ਰਿਪਾ ਕਰਕੇ ਮੈਨੂੰ ਅਦਾਲਤ ਦਾ ਇਕ ਹੁਕਮ ਦਿਖਾਓ, ਜਿਸ ਵਿੱਚ ਅਜਿਹਾ ਕਿਹਾ ਗਿਆ ਹੈ।’
ਇਸ ਮਸਲੇ ’ਤੇ ਸੁਪਰੀਮ ਕੋਰਟ ਵਿੱਚ 28 ਮਾਰਚ ਨੂੰ ਸੁਣਵਾਈ ਤੋਂ ਪਹਿਲਾਂ ਆਏ ਇਹ ਵਿਚਾਰ ਅਹਿਮ ਹਨ। ਪੰਜਾਬ ਦੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸ੍ਰੀ ਨੰਦਾ ਇਸ ਮੁੱਦੇ ਉਤੇ ਪਹਿਲਾਂ ਹੀ ਵਿਚਾਰ ਵਟਾਂਦਰਾ ਕਰ ਚੁੱਕੇ ਹਨ। ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ ਮੌਕੇ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਣ ਲਈ ਰਣਨੀਤੀ ਬਣਾਈ ਜਾ ਰਹੀ ਹੈ। ਸ੍ਰੀ ਨੰਦਾ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਵੱਲੋਂ ਐਸਵਾਈਐਲ ਬਾਰੇ ਰਣਨੀਤੀ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।


Comments Off on ਐਸਵਾਈਐਲ: ਕੇਂਦਰ ਸਮੇਤ ਕਈ ਥਾਈਂ ਪਹੁੰਚ ਕਰੇਗਾ ਪੰਜਾਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.